ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਦਾ ਸਿਆਸੀ ਸਫ਼ਰ <br/>

Ad Position 21
No active advertisement
ਅਜੀਤ ਡੈਸਕ 29-05-2026
ਗੁਰਪ੍ਰੀਤ ਸਿੰਘ ਲਾਡੀ
ਬਰਨਾਲਾ, 28 ਮਈ -ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਨਿਯੁਕਤ ਕੀਤੇ ਗਏ ਕੇਵਲ ਸਿੰਘ ਢਿੱਲੋਂ ਦੇ ਜੀਵਨ ਅਤੇ ਸਿਆਸੀ ਸਫ਼ਰ ਉੱਪਰ ਝਾਤ ਮਾਰੀ ਜਾਵੇ ਤਾਂ ਉਨ੍ਹਾਂ ਦਾ ਜਨਮ 16 ਮਈ, 1950 ਨੂੰ ਜ਼ਿਲ੍ਹਾ ਬਰਨਾਲਾ ਦੇ ਪਿੰਡ ਟੱਲੇਵਾਲ ਵਿਖੇ ਹੋਇਆ ਅਤੇ ਉਨ੍ਹਾਂ ਆਪਣੀ ਪੜ੍ਹਾਈ ਬਰਨਾਲਾ ਤੋਂ ਪ੍ਰਾਪਤ ਕੀਤੀ | ਪੜ੍ਹਾਈ ਉਪਰੰਤ ਉਨ੍ਹਾਂ ਦਾ ਸਾਰਾ ਪਰਿਵਾਰ ਵਿਦੇਸ਼ ਚਲਾ ਗਿਆ | ਕਾਫ਼ੀ ਸਮਾਂ ਵਿਦੇਸ਼ ਰਹਿਣ ਬਾਅਦ ਉਨ੍ਹਾਂ ਨੇ ਪੰਜਾਬ ਵਿਚ ਆ ਕੇ ਆਪਣਾ ਕਾਰੋਬਾਰ ਸਥਾਪਿਤ ਕੀਤਾ ਅਤੇ ਉਨ੍ਹਾਂ ਦਾ ਨਾਂਅ ਸੂਬੇ ਦੇ ਵੱਡੇ ਕਾਰੋਬਾਰੀਆਂ 'ਚ ਵੀ ਸ਼ਾਮਿਲ ਹੈ | ਬਰਨਾਲਾ ਇਲਾਕੇ ਦਾ ਸਰਵਪੱਖੀ ਵਿਕਾਸ ਕਰਵਾਉਣ ਦੇ ਉਦੇਸ਼ ਨਾਲ ਸ: ਢਿੱਲੋਂ ਰਾਜਨੀਤੀ 'ਚ ਆ ਗਏ | ਉਨ੍ਹਾਂ 2007 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਦੀ ਟਿਕਟ 'ਤੇ ਲੜਨ ਤੋਂ ਪਹਿਲਾਂ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਹਮਣੇ ਮੰਗ ਰੱਖੀ ਕਿ ਬਰਨਾਲਾ ਨੂੰ ਮੁੜ ਜ਼ਿਲ੍ਹਾ ਬਹਾਲ ਕੀਤਾ ਜਾਵੇ, ਜੋ ਕੈਪਟਨ ਅਮਰਿੰਦਰ ਸਿੰਘ ਨੇ ਮੰਨੀ ਅਤੇ 2006 ਵਿਚ ਬਰਨਾਲਾ ਨੂੰ ਜ਼ਿਲ੍ਹਾ ਬਣਾ ਦਿੱਤਾ | ਜਿਸ ਕਾਰਨ ਸ: ਢਿੱਲੋਂ ਨੇ 2007 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸਵ: ਮਲਕੀਤ ਸਿੰਘ ਕੀਤੂ ਨੂੰ 1364 ਵੋਟਾਂ ਨਾਲ ਹਰਾਇਆ | ਇਸੇ ਤਰ੍ਹਾਂ 2012 ਦੀਆਂ ਵਿਧਾਨ ਸਭਾ ਚੋਣਾਂ 'ਚ ਵੀ ਕੇਵਲ ਸਿੰਘ ਢਿੱਲੋਂ ਨੇ ਕਾਂਗਰਸੀ ਉਮੀਦਵਾਰ ਵਜੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸਵ: ਮਲਕੀਤ ਸਿੰਘ ਕੀਤੂ ਨੂੰ 5522 ਵੋਟਾਂ ਨਾਲ ਮਾਤ ਦਿੱਤੀ | ਪਰ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਤੋਂ 2432 ਵੋਟਾਂ ਨਾਲ ਹਾਰ ਗਏ | ਸ: ਢਿੱਲੋਂ ਨੇ 2019 ਦੀਆਂ ਲੋਕ ਸਭਾ ਚੋਣਾਂ 'ਚ ਸੰਗਰੂਰ ਤੋਂ ਵੀ ਕਾਂਗਰਸੀ ਉਮੀਦਵਾਰ ਦੇ ਤੌਰ 'ਤੇ ਕਿਸਮਤ ਅਜ਼ਮਾਈ ਪਰ ਇਹ ਚੋਣ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਤੋਂ 110211 ਵੋਟਾਂ ਦੇ ਫ਼ਰਕ ਨਾਲ ਹਾਰ ਗਏ | 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਵਲੋਂ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਦੇ ਪੁੱਤਰ ਮਨੀਸ਼ ਬਾਂਸਲ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਟਿਕਟ ਦੇ ਦਿੱਤੀ ਗਈ | ਵਿਧਾਨ ਸਭਾ ਚੋਣਾਂ ਤੋਂ ਬਾਅਦ ਸ: ਢਿੱਲੋਂ ਨੇ ਕੁੱਝ ਮਹੀਨੇ ਚੁੱਪ ਰਹਿਣ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਜ਼ਰੀ 'ਚ ਭਾਜਪਾ ਦਾ ਪੱਲਾ ਫੜ ਲਿਆ ਅਤੇ ਭਾਜਪਾ ਵਲੋਂ ਉਨ੍ਹਾਂ ਨੂੰ 2022 ਦੀਆਂ ਲੋਕ ਸਭਾ ਜ਼ਿਮਨੀ ਚੋਣਾਂ 'ਚ ਹਲਕਾ ਸੰਗਰੂਰ ਤੋਂ ਆਪਣਾ ਉਮੀਦਵਾਰ ਬਣਾਇਆ ਗਿਆ | ਇਸ ਚੋਣ 'ਚ ਸ: ਢਿੱਲੋਂ ਨੂੰ 66298 ਵੋਟਾਂ ਮਿਲੀਆਂ ਸਨ | 2022 ਤੋਂ ਲੈ ਕੇ ਹੁਣ ਤੱਕ ਸ: ਢਿੱਲੋਂ ਪੰਜਾਬ ਭਾਜਪਾ ਦੇ ਮੂਹਰਲੀ ਕਤਾਰ ਦੇ ਆਗੂਆਂ 'ਚ ਸ਼ੁਮਾਰ ਹਨ ਤੇ ਪਾਰਟੀ ਦੇ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰ ਚੁੱਕੇ ਹਨ | ਉਹ ਇਸ ਸਮੇਂ ਸੂਬੇ ਦੀ ਕੋਰ ਕਮੇਟੀ ਦੇ ਮੈਂਬਰ ਵੀ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਕਵੀ ਬਸ਼ੀਰ ਬਦਰ ਦਾ ਦਿਹਾਂਤ <br/> ਅਗਲੀ ਖ਼ਬਰ ਦਿੱਲੀ, ਹਰਿਆਣਾ ਤੇ ਤਿ੍ਪੁਰਾ ਨੂੰ ਵੀ ਮਿਲੇ ਭਾਜਪਾ ਦੇ ਨਵੇਂ ਪ੍ਰਧਾਨ <br/>
Ad Position 24
No active advertisement