ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸਥਾਨਕ ਸਰਕਾਰਾਂ ਲਈ ਹੋਈਆਂ ਚੋਣਾਂ ਦਾ ਨਤੀਜਾ ਅੱਜ <br/>

Ad Position 21
No active advertisement
ਅਜੀਤ ਡੈਸਕ 29-05-2026
ਚੰਡੀਗੜ੍ਹ, 28 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ 'ਚ ਸਥਾਨਕ ਸਰਕਾਰਾਂ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁੱਕਰਵਾਰ 29 ਮਈ ਨੂੰ ਸਵੇਰੇ 8:00 ਵਜੇ ਨਿਰਧਾਰਿਤ ਸਮੇਂ ਅਨੁਸਾਰ ਸ਼ੁਰੂ ਹੋਵੇਗੀ | ਇਸ ਸੰਬੰਧੀ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਵਲੋਂ ਸਾਰੇ ਗਿਣਤੀ ਕੇਂਦਰਾਂ 'ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਸਿਆਸੀ ਧਿਰਾਂ ਦੇ ਨਾਲ-ਨਾਲ ਉਮੀਦਵਾਰਾਂ ਦੀਆਂ ਨਜ਼ਰਾਂ ਵੀ ਆਉਣ ਵਾਲੇ ਨਤੀਜਿਆਂ 'ਤੇ ਟਿਕੀਆਂ ਹੋਈਆਂ ਹਨ | ਸੂਬੇ ਭਰ 'ਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 19 ਨਗਰ ਪੰਚਾਇਤਾਂ ਲਈ ਪਈਆਂ ਵੋਟਾਂ ਦੀ ਗਿਣਤੀ ਲਈ ਬਣਾਏ ਗਏ 115 ਕੇਂਦਰਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਫੋਰਸ ਦੀ ਵੱਡੀ ਤਾਇਨਾਤੀ ਕੀਤੀ ਗਈ ਹੈ | ਬਿਨਾਂ ਅਧਿਕਾਰਤ ਕਿਸੇ ਵੀ ਵਿਅਕਤੀ ਨੂੰ ਗਿਣਤੀ ਕੇਂਦਰਾਂ ਵਿਚ ਦਾਖ਼ਲ ਹੋਣ ਦੀ ਆਗਿਆ ਨਹੀਂ ਹੋਵੇਗੀ | ਇਸ ਤੋਂ ਇਲਾਵਾ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਵੀ ਹਰ ਗਤੀਵਿਧੀ 'ਤੇ ਨਜ਼ਰ ਰੱਖੀ ਜਾਵੇਗੀ | ਹਰ ਕੇਂਦਰ 'ਤੇ ਵੱਖ-ਵੱਖ ਟੇਬਲ ਲਗਾਏ ਗਏ ਹਨ ਅਤੇ ਉਮੀਦਵਾਰਾਂ ਤੇ ਉਨ੍ਹਾਂ ਦੇ ਏਜੰਟਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਗਿਣਤੀ ਪ੍ਰਕਿਰਿਆ ਪੂਰੀ ਪਾਰਦਰਸ਼ਿਤਾ ਨਾਲ ਸੰਪੰਨ ਹੋ ਸਕੇ | ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਿਕ ਗਿਣਤੀ ਦੇ ਹਰ ਪੜਾਅ 'ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ | ਦੂਜੇ ਪਾਸੇ ਚੋਣ ਮੈਦਾਨ ਵਿਚ ਉਤਰੇ ਉਮੀਦਵਾਰਾਂ ਦੀਆਂ ਧੜਕਣਾਂ ਵੀ ਤੇਜ਼ ਹੋ ਚੁੱਕੀਆਂ ਹਨ | ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਣ ਮਗਰੋਂ ਹੁਣ ਹਰ ਪਾਰਟੀ ਆਪਣੇ ਹੱਕ ਵਿਚ ਨਤੀਜੇ ਆਉਣ ਦੀ ਉਡੀਕ ਕਰ ਰਹੀ ਹੈ | ਕਈ ਥਾਵਾਂ 'ਤੇ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਸਿੱਧਾ ਅਤੇ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ ਹੈ | ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਪਾਰਟੀਆਂ ਵਲੋਂ ਵਿਕਾਸ, ਸਫ਼ਾਈ ਪ੍ਰਬੰਧ, ਸੀਵਰੇਜ, ਪੀਣ ਵਾਲੇ ਪਾਣੀ, ਸੜਕਾਂ ਅਤੇ ਟ੍ਰੈਫ਼ਿਕ ਸਮੱਸਿਆਵਾਂ ਨੂੰ ਮੁੱਖ ਚੋਣ ਮੁੱਦਾ ਬਣਾਇਆ ਗਿਆ ਸੀ | ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਸ਼ਹਿਰੀ ਵੋਟਰ ਕਿਸ ਪਾਰਟੀ ਦੇ ਹੱਕ 'ਚ ਆਪਣਾ ਫ਼ੈਸਲਾ ਸੁਣਾਉਂਦੇ ਹਨ | ਇਨ੍ਹਾਂ ਚੋਣਾਂ ਦੇ ਨਤੀਜੇ ਆਉਣ ਵਾਲੇ ਸਮੇਂ ਦੀ ਪੰਜਾਬ ਦੀ ਸਿਆਸਤ 'ਤੇ ਵੀ ਅਸਰ ਪਾ ਸਕਦੇ ਹਨ | ਇਸ ਕਾਰਨ ਸੂਬੇ ਦੀਆਂ ਸਾਰੀਆਂ ਵੱਡੀਆਂ ਸਿਆਸੀ ਧਿਰਾਂ ਦੀ ਨਜ਼ਰ ਵੋਟਾਂ ਦੀ ਗਿਣਤੀ 'ਤੇ ਕੇਂਦਰਿਤ ਹੈ ਅਤੇ ਦੁਪਹਿਰ ਬਾਅਦ ਤੱਕ ਕਈ ਅਹਿਮ ਸਿਆਸੀ ਤਸਵੀਰਾਂ ਸਾਫ਼ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਲੋਂ ਈਰਾਨ ਦੇ ਫ਼ੌਜੀ ਟਿਕਾਣਿਆਂ 'ਤੇ ਹਮਲੇ <br/> ਅਗਲੀ ਖ਼ਬਰ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਵਲੋਂ ਅਸਤੀਫ਼ਾ
Ad Position 24
No active advertisement