ਚੰਡੀਗੜ੍ਹ, 28 ਮਈ (ਅ.ਬ.)-ਸੀਨੀਅਰ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਚੁਣੇ ਜਾਣ 'ਤੇ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ 'ਚ ਕੇਵਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਪੰਜਾਬ 'ਚ ਭਾਜਪਾ ਹੋਰ ਮਜ਼ਬੂਤ ਹੋ ਕੇ ਉੱਭਰੇਗੀ |