ਪੰਜਾਬ ਸਮੇਤ ਹੋਰ ਸੂਬਿਆਂ 'ਚ ਚੱਲੇਗੀ ਜ਼ਬਰਦਸਤ ਲੂ
ਨਵੀਂ ਦਿੱਲੀ, 29 ਮਈ (ਪੀ.ਟੀ.ਆਈ.)-ਭਾਰਤੀ ਮੌਸਮ ਵਿਭਾਗ (ਆਈ. ਐਮ. ਡੀ.) ਨੇ ਅੱਜ ਇਕ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿਹਾ ਕਿ ਇਸ ਸਾਲ ਭਾਰਤ ਵਿਚ ਦੱਖਣ-ਪੱਛਮੀ ਮੌਨਸੂਨ ਦੌਰਾਨ ਮੌਸਮੀ ਬਾਰਿਸ਼ ਲੰਬੇ ਸਮੇਂ ਦੇ ਔਸਤ ਦਾ 90 ਫ਼ੀਸਦੀ ਹੋਣ ਦੀ ਸੰਭਾਵਨਾ ਹੈ | ਮੌਸਮ ਵਿਭਾਗ ਅਨੁਸਾਰ ਇਸ ਮੌਨਸੂਨ 'ਚ ਉੱਤਰ-ਪੂਰਬੀ ਭਾਰਤ ਵਿਚ ਆਮ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂਕਿ ਦੇਸ਼ ਦੇ ਬਾਕੀ ਹਿੱਸਿਆਂ ਵਿਚ ਆਮ ਤੋਂ ਘੱਟ ਬਾਰਿਸ਼ ਹੋ ਸਕਦੀ ਹੈ | ਭਾਰਤੀ ਮੌਸਮ ਵਿਭਾਗ ਨੇ ਦੱਖਣ-ਪੱਛਮੀ ਮੌਨਸੂਨ ਲਈ ਆਪਣੀ ਦੂਜੀ ਭਵਿੱਖਬਾਣੀ ਵਿਚ ਇਹ ਮੁਲਾਂਕਣ ਕੀਤੇ ਹਨ | ਇਥੇ ਅੱਜ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਮੌਸਮ ਵਿਗਿਆਨ ਦੇ ਡਾਇਰੈਕਟਰ ਜਨਰਲ ਡਾ. ਮਿ੍ਤੂੰਜੈ ਮਹਾਪਾਤਰਾ ਨੇ ਕਿਹਾ ਕਿ ਪੂਰੇ ਦੇਸ਼ ਵਿਚ ਜੂਨ ਤੋਂ ਸਤੰਬਰ ਮਹੀਨੇ ਦੇ ਸਮੇਂ ਦੌਰਾਨ ਲੰਬੇ ਸਮੇਂ ਦੀ ਔਸਤ ਬਾਰਿਸ਼ ਦਾ 90 ਪ੍ਰਤੀਸ਼ਤ ਹੋਣ ਦੀ ਉਮੀਦ ਹੈ, ਜਿਸ ਵਿਚ 4 ਪ੍ਰਤੀਸ਼ਤ ਦੀ ਸੰਭਾਵਿਤ ਤਬਦੀਲੀ ਹੈ | ਮੌਸਮ ਵਿਭਾਗ ਦੇ ਖੇਤਰੀ ਪੂਰਵ ਅਨੁਮਾਨ ਅਨੁਸਾਰ ਇਸ ਮੌਨਸੂਨ ਸੀਜ਼ਨ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਬਾਰਿਸ਼ ਦਾ ਪੈਟਰਨ ਅਜਿਹਾ ਰਹੇਗਾ ਕਿ ਇਥੇ ਆਮ ਬਾਰਿਸ਼ ਹੋਣ ਦੀ ਉਮੀਦ ਹੈ, ਜੋ ਕਿ ਐਲ.ਪੀ.ਏ. ਦੇ 94 ਤੋਂ 106 ਪ੍ਰਤੀਸ਼ਤ ਤੱਕ ਹੈ | ਇਸ ਵਾਰ ਮੱਧ ਭਾਰਤ, ਦੱਖਣੀ ਪ੍ਰਾਇਦੀਪ ਭਾਰਤ, ਉੱਤਰ-ਪੱਛਮੀ ਭਾਰਤ ਅਤੇ ਮੁੱਖ ਮÏਨਸੂਨ ਜ਼ੋਨ 'ਚ ਆਮ ਨਾਲੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ ਹੈ | ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਜੂਨ ਮਹੀਨੇ ਦੌਰਾਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਓਡੀਸ਼ਾ, ਛੱਤੀਸਗੜ੍ਹ, ਗੁਜਰਾਤ ਅਤੇ ਆਂਧਰਾ ਪ੍ਰਦੇਸ਼ ਸਮੇਤ ਕਈ ਰਾਜਾਂ ਵਿਚ ਆਮ ਨਾਲੋਂ ਜ਼ਿਆਦਾ ਦਿਨਾਂ ਤੱਕ ਲੂ ਚੱਲੇਗੀ | ਉੱਧਰ ਮਹਾਰਾਸ਼ਟਰ, ਤੇਲੰਗਾਨਾ ਅਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿਚ ਵੀ ਲੂ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ |
ਮÏਨਸੂਨ ਦੌਰਾਨ ਆਮ ਨਾਲੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ-ਮੌਸਮ ਵਿਭਾਗ <br/>
ਅਜੀਤ ਡੈਸਕ
30-05-2026