ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸੰਸਾ-ਕੇਜਰੀਵਾਲ

Ad Position 21
No active advertisement
ਅਜੀਤ ਡੈਸਕ 30-05-2026
ਨਵੀਂ ਦਿੱਲੀ, 29 ਮਈ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਸਰਕਾਰਾਂ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਇਤਿਹਾਸਕ ਤੇ ਸ਼ਾਨਦਾਰ ਜਿੱਤ ਲਈ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਤਮਾਮ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੰਮ ਦੀ ਰਾਜਨੀਤੀ ਦੀ ਸ਼ਲਾਘਾ ਕਰਨ ਲਈ ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ ਹੈ | ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹ ਇਤਿਹਾਸਕ ਵੋਟ ਦੇ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਸ਼ਾਬਾਸ਼ੀ ਦਿੱਤੀ ਹੈ | ਅਸੀਂ ਅੱਗੇ ਵੀ ਅਜਿਹੇ ਹੀ ਚੰਗੇ ਕੰਮ ਕਰਦੇ ਰਹਾਂਗੇ | ਦੂਜੇ ਪਾਸੇ ਈ.ਡੀ. ਪਾਰਟੀ ਦਾ ਸਫ਼ਾਇਆ ਹੋ ਗਿਆ ਹੈ | ਈ.ਡੀ. ਪਾਰਟੀ ਨੇ ਪੰਜਾਬ ਦੇ ਛੋਟੇ-ਛੋਟੇ ਵਪਾਰੀਆਂ 'ਤੇ ਜਿਹੜੇ ਏਨੇ ਛਾਪੇ ਮਰਵਾ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ, ਅੱਜ ਲੋਕਾਂ ਨੇ ਉਸ ਦਾ ਬਦਲਾ ਲੈ ਲਿਆ | ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਪਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸ਼ੁੱਕਰਵਾਰ ਨੂੰ ਆਏ ਨਤੀਜਿਆਂ ਤੋਂ ਬਾਅਦ ਆਉਣ ਵਾਲੇ ਦਿਨਾਂ 'ਚ ਈ.ਡੀ. ਪਾਰਟੀ ਕਈ ਵਪਾਰੀਆਂ 'ਤੇ ਈ.ਡੀ. ਦੇ ਛਾਪੇ ਦੀ ਯੋਜਨਾ ਬਣਾ ਰਹੀ ਹੈ | ਸਾਰੇ ਵਪਾਰੀ ਚÏਕਸ ਰਹਿਣ | ਸਾਡੀ ਸਰਕਾਰ ਪੂਰੀ ਤਰ੍ਹਾਂ ਨਾਲ ਸਾਰੇ ਵਪਾਰੀਆਂ ਨਾਲ ਖੜ੍ਹੀ ਹੈ | ਈ.ਡੀ. ਪਾਰਟੀ ਨੂੰ ਪੂਰੀ ਤਰ੍ਹਾਂ ਪੰਜਾਬ 'ਚੋਂ ਭਜਾਉਣਾ ਹੈ | ਸੋਸ਼ਲ ਮੀਡੀਆ ਐਕਸ 'ਤੇ ਅਰਵਿੰਦ ਕੇਜਰੀਵਾਲ ਨੇ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ 'ਚ ਅੱਜ ਨਗਰ ਨਿਗਮ ਤੇ ਕੌਂਸਲਾਂ ਦੇ ਨਤੀਜੇ ਆਏ ਹਨ ਅਤੇ ਆਮ ਆਦਮੀ ਪਾਰਟੀ ਨੇ ਪੂਰੇ ਪੰਜਾਬ ਅੰਦਰ ਹੂੰਝਾ ਫੇਰ ਜਿੱਤ ਦਰਜ ਕੀਤੀ ਹੈ | ਸਾਰੇ ਨਿਗਮਾਂ ਅਤੇ ਕੌਂਸਲਾਂ ਅੰਦਰ ਪਾਰਟੀ ਦੀ ਜ਼ਬਰਦਸਤ ਜਿੱਤ ਹੋਈ ਹੈ | ਕੇਜਰੀਵਾਲ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦੇਣਾ ਚਾਹੁੰਦਾ ਹਾਂ | ਉਨ੍ਹਾਂ ਦਾ ਬਹੁਤ-ਬਹੁਤ ਸ਼ੁਕਰੀਆ ਅਦਾ ਕਰਨਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ 'ਤੇ ਅਤੇ ਪਾਰਟੀ 'ਤੇ ਏਨਾ ਭਰੋਸਾ ਜਤਾਇਆ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਦਾ ਵੀ ਆਮ ਆਦਮੀ ਪਾਰਟੀ 'ਤੇ ਓਨਾ ਹੀ ਪੂਰਾ ਭਰੋਸਾ ਹੈ ਜਿੰਨਾ ਪੇਂਡੂ ਖੇਤਰਾਂ ਦੇ ਲੋਕਾਂ ਦਾ ਹੈ | ਕੇਜਰੀਵਾਲ ਨੇ ਕਿਹਾ ਕਿ ਈ.ਡੀ. ਪਾਰਟੀ ਕਹਿ ਰਹੀ ਸੀ ਕਿ ਉਹ ਸ਼ਹਿਰਾਂ 'ਚ ਮਜ਼ਬੂਤ ਹੈ | ਅੱਜ ਇਹ ਪਤਾ ਲੱਗ ਗਿਆ ਹੈ ਕਿ ਸ਼ਹਿਰਾਂ 'ਚੋਂ ਈ.ਡੀ. ਪਾਰਟੀ ਦਾ ਬਿਲਕੁਲ ਸਫਾਇਆ ਹੋ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ-ਬਘੇਲ ਅਗਲੀ ਖ਼ਬਰ ਉੱਚ ਅਦਾਲਤਾਂ ਨੂੰ ਰਾਖਵਾਂ ਰੱਖਣ ਦੇ 3 ਮਹੀਨੇ ਅੰਦਰ ਸੁਣਾਉਣਾ ਹੋਵੇਗਾ ਫ਼ੈਸਲਾ-ਸੁਪਰੀਮ ਕੋਰਟ <br/>
Ad Position 24
No active advertisement