ਨਵੀਂ ਦਿੱਲੀ, 29 ਮਈ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਅਧਿਆਪਕਾਂ ਨੂੰ ਲਾਜ਼ਮੀ ਕੀਤੇ ਟੀ.ਈ.ਟੀ. ਪਾਸ ਕਰਨ ਦੀ ਸਮਾਂ ਹੱਦ ਇਕ ਸਾਲ ਲਈ ਵਧਾ ਦਿੱਤੀ ਹੈ | ਅਧਿਆਪਕਾਂ ਨੂੰ ਹੁਣ ਇਹ ਯੋਗਤਾ ਪ੍ਰਾਪਤ ਕਰਨ ਲਈ 31 ਅਗਸਤ, 2028 ਤੱਕ ਦਾ ਸਮਾਂ ਦਿੱਤਾ ਗਿਆ ਹੈ | ਹਾਲਾਂਕਿ ਸੁਪਰੀਮ ਕੋਰਟ ਨੇ ਇਹ ਕਹਿੰਦੇ ਹੋਏ ਕਿ ਅਧਿਆਪਕਾਂ ਨੂੰ ਇਸ ਪ੍ਰੀਖਿਆ ਤੋਂ ਛੋਟ ਦੇਣ ਤੋਂ ਸਪੱਸ਼ਟ ਤੌਰ 'ਤੇ ਇਨਕਾਰ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਅਧਿਆਪਕਾਂ ਨੂੰ ਇਹ ਪ੍ਰੀਖਿਆ ਪਾਸ ਕਰਨੀ ਲਾਜ਼ਮੀ ਹੈ | ਸੁਪਰੀਮ ਕੋਰਟ ਨੇ ਇਹ ਕਹਿੰਦੇ ਹੋਏ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਯੋਗ ਅਧਿਆਪਕ ਜ਼ਰੂਰੀ ਹਨ ਅਤੇ ਉਨ੍ਹਾਂ ਨੇ ਮੌਜੂਦਾ ਅਧਿਆਪਕਾਂ ਨੂੰ ਟੀ.ਈ.ਟੀ. ਯੋਗਤਾ ਪ੍ਰੀਖਿਆ ਤੋਂ ਛੋਟ ਦੇਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ | ਇਸ ਫ਼ੈਸਲੇ ਦੇ ਨਤੀਜੇ ਵਜੋਂ ਦੇਸ਼ ਭਰ ਦੇ ਲੱਖਾਂ ਅਧਿਆਪਕਾਂ ਨੂੰ ਟੀ.ਈ.ਟੀ. ਪਾਸ ਕਰਨ ਲਈ ਦੋ ਸਾਲਾਂ ਤੋਂ ਵੱਧ ਦੀ ਗ੍ਰੇਸ ਪੀਰੀਅਡ ਦਿੱਤਾ ਗਿਆ ਹੈ | ਸੁਪਰੀਮ ਕੋਰਟ ਨੇ ਤਾਜ਼ਾ ਫ਼ੈਸਲੇ ਤੋਂ ਬਾਅਦ ਹੁਣ ਅਧਿਆਪਕਾਂ ਨੂੰ ਟੀ.ਈ.ਟੀ. ਯੋਗਤਾ ਪ੍ਰੀਖਿਆ ਪਾਸ ਕਰਨ ਲਈ 31 ਅਗਸਤ, 2027 ਦੀ ਥਾਂ 31 ਅਗਸਤ, 2028 ਤੱਕ ਦੀ ਮੁਹਲਤ ਮਿਲ ਗਈ ਹੈ | ਸੁਪਰੀਮ ਕੋਰਟ 'ਚ ਜਸਟਿਸ ਦੀਪਾਂਕਰ ਦੱਤਾ ਦੀ ਅਗਵਾਈ ਵਾਲੇ ਬੈਂਚ ਨੇ ਕਈ ਪੁਨਰ-ਵਿਚਾਰ ਪਟੀਸ਼ਨਾਂ 'ਤੇ ਸੁਣਵਾਈ ਤੋਂ ਬਾਅਦ ਉਕਤ ਫ਼ੈਸਲਾ ਸੁਣਾਇਆ ਹੈ |