ਨਵੀਂ ਦਿੱਲੀ, 31 ਮਈ (ਏਜੰਸੀ)-ਐਡਮਿਰਲ ਕ੍ਰਿਸ਼ਨਾ ਸਵਾਮੀਨਾਥਨ ਨੇ ਦੇਸ਼ ਦੇ ਨਵੇਂ ਜਲ ਸੈਨਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਐਡਮਿਰਲ ਦਿਨੇਸ਼ ਕੁਮਾਰ ਤਿ੍ਪਾਠੀ ਦੀ ਥਾਂ ਲਈ, ਜੋ ਅਹੁਦੇ ਤੋਂ ਸੇਵਾਮੁਕਤ ਹੋ ਗਏ ਹਨ | ਐਡਮਿਰਲ ਸਵਾਮੀਨਾਥਨ ਇਸ ਤੋਂ ਪਹਿਲਾਂ ਪੱਛਮੀ ਜਲ ਸੈਨਾ ਕਮਾਨ ਦੇ ਫਲੈਗ ਆਫ਼ੀਸਰ ਕਮਾਂਡਿੰਗ ਇਨ ਚੀਫ਼ ਵਜੋਂ ਸੇਵਾ ਨਿਭਾ ਰਹੇ ਸਨ | ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਭਾਰਤੀ ਜਲ ਸੈਨਾ ਰਾਸ਼ਟਰੀ ਹਿੱਤਾਂ ਦੀ ਰੱਖਿਆ ਲਈ ਹਰ ਥਾਂ ਪੂਰੀ ਤਰ੍ਹਾਂ ਚੌਕਸ ਹੈ | ਉਨ੍ਹਾਂ ਕਿਹਾ ਕਿ ਮੇਰੀ ਸਭ ਤੋਂ ਵੱਡੀ ਪਹਿਲ ਇਹ ਯਕੀਨੀ ਕਰਨਾ ਹੋਵੇਗਾ ਕਿ ਭਾਰਤੀ ਜਲ ਸੈਨਾ ਆਪਣੀ ਉਚ ਪੱਧਰ ਦੀ ਸੰਚਾਲਨ ਤਿਆਰੀ ਅਤੇ ਜੰਗੀ ਪ੍ਰਭਾਵਸ਼ੀਲਤਾ ਬਣਾਈ ਰੱਖੇ ਤਾਂ ਕਿ ਉਹ ਦੇਸ਼ ਦੀ ਸੁਰੱਖਿਆ ਤੇ ਆਰਥਿਕ ਹਿੱਤਾਂ ਦੀ ਰੱਖਿਆ ਕਰ ਸਕੇ |