ਚੰਡੀਗੜ੍ਹ, 1 ਜੂਨ (ਕਪਿਲ ਵਧਵਾ)ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੂੰ ਅਲਾਟ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਪਹੁੰਚੇ ਉਨ੍ਹਾਂ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਪੁਲਿਸ ਦੀ ਕਾਰਵਾਈ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਹਿਰਾਸਤ 'ਚ ਲਿਆ ਜਾਂਦਾ ਹੈ, ਤਾਂ ਕਾਨੂੰਨ ਅਨੁਸਾਰ ਉਸ ਨੂੰ ਐੱਫ.ਆਈ.ਆਰ ਦੀ ਕਾਪੀ ਮੁਹੱਈਆ ਕਰਵਾਉਣੀ ਲਾਜ਼ਮੀ ਹੁੰਦੀ ਹੈ | ਸੋਬਤੀ ਨੇ ਕਿਹਾ ਕਿ ਪੁਲਿਸ ਵਲੋਂ ਜਿਸ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ, ਉਸ ਸੰਬੰਧੀ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਕਿਸ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ | ਪੁਲਿਸ ਨੇ ਨਾ ਤਾਂ ਮਾਮਲੇ ਦੀ ਪੂਰੀ ਜਾਣਕਾਰੀ ਦਿੱਤੀ ਹੈ ਅਤੇ ਨਾ ਹੀ ਇਹ ਸਪਸ਼ਟ ਕੀਤਾ ਹੈ ਕਿ ਕਾਰਵਾਈ ਕਿਸ ਐਫ.ਆਈ.ਆਰ. ਜਾਂ ਦੋਸ਼ਾਂ ਦੇ ਆਧਾਰ 'ਤੇ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਨਾ ਪੁਲਿਸ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ |