21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਜੇ ਮੰਗਾਂ ਪੂਰੀਆਂ ਹੋ ਜਾਣ ਤਾਂ ਭਾਜਪਾ ਨਾਲ ਗੱਠਜੋੜ 'ਤੇ ਹੋ ਸਕਦੀ ਹੈ ਵਿਚਾਰ-ਪਰਮਿੰਦਰ ਸਿੰਘ ਢੀਂਡਸਾ <br/>

Ad Position 21
No active advertisement
ਅਜੀਤ ਡੈਸਕ 02-06-2026
ਸੰਗਰੂਰ, 1 ਜੂਨ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇਥੇ ਪੰਜਾਬ ਅਤੇ ਪੰਥਕ ਮੁੱਦਿਆਂ ਲਈ ਡਿਪਟੀ ਕਮਿਸ਼ਨਰ ਨੂੰ ਰਾਜਪਾਲ ਦੇ ਨਾਂਅ ਮੰਗ ਪੱਤਰ ਦੇਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਪੰਥਕ ਜਥੇਬੰਦੀਆਂ ਇਕ ਮੰਚ 'ਤੇ ਇਕੱਠੀਆਂ ਹੋਣ ਤਾਂ ਕਿ ਪੰਜਾਬ ਅਤੇ ਪੰਥ ਦੀ ਗੱਲ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਹਜ਼ੂਰ ਸਾਹਿਬ ਲਾਗੇ ਸਿੱਖ ਕਕਾਰ ਵੇਚਣ ਵਾਲੀਆਂ ਦੁਕਾਨਾਂ ਤੋਂ ਕਿਰਪਾਨਾਂ ਰੱਖਣ ਬਦਲੇ ਦੁਕਾਨਦਾਰਾਂ 'ਤੇ ਕੇਸ ਕੀਤੇ ਗਏ ਹਨ ਤੇ ਕਿਰਪਾਨਾਂ ਜ਼ਬਤ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਪੁਲਿਸ ਦੀ ਇਹ ਹਰਕਤ ਨਿੰਦਣਯੋਗ ਹੈ ਤੇ ਕੇਂਦਰ ਸਰਕਾਰ ਨੂੰ ਇਸ 'ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਪੰਜਾਬ ਅਤੇ ਪੰਥ ਦੇ ਮੁੱਦਿਆਂ ਨੂੰ ਹੱਲ ਕਰ ਦੇਵੇ ਤਾਂ ਉਨ੍ਹਾਂ ਦੀ ਪਾਰਟੀ ਨੂੰ ਭਾਜਪਾ ਨਾਲ ਚੋਣ ਗੱਠਜੋੜ 'ਤੇ ਕੋਈ ਇਤਰਾਜ਼ ਨਹੀਂ ਹੋਵੇਗਾ | ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰਕਾਸ਼ ਚੰਦ ਗਰਗ, ਰਾਮਪਾਲ ਸਿੰਘ ਬਹਿਣੀਵਾਲ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਰਿਪੁਦਮਨ ਸਿੰਘ ਰਿਪੂ, ਕੇਵਲ ਸਿੰਘ ਤੂਰ, ਏ.ਪੀ. ਸਿੰਘ ਬਾਬਾ ਅਤੇ ਹੋਰ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਪਾਰਕ ਗੈਸ ਸਿਲੰਡਰ ਦੀ ਕੀਮਤ 'ਚ 42 ਰੁਪਏ ਦਾ ਵਾਧਾ ਅਗਲੀ ਖ਼ਬਰ ਮਿਆਂਮਾਰ ਦੇ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ <br/>
Ad Position 24