11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਿਦੇਸ਼ੀਆਂ ਲਈ ਭਾਰਤ 'ਚ ਰਹਿਣ ਦੇ ਨਿਯਮਾਂ 'ਚ ਬਦਲਾਅ

Ad Position 21
No active advertisement
ਅਜੀਤ ਡੈਸਕ 03-06-2026

ਨਵੀਂ ਦਿੱਲੀ, 2 ਜੂਨ (ਜਗਤਾਰ ਸਿੰਘ)-ਕੇਂਦਰੀ ਗ੍ਰਹਿ ਮੰਤਰਾਲੇ ਨੇ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਨਿਯਮ, 2025 ਦੇ ਤਹਿਤ ਨਿਯਮਾਂ ਵਿਚ ਮਹੱਤਵਪੂਰਨ ਬਦਲਾਅ ਕੀਤੇ ਹਨ ¢ ਇਸ ਵਿਚ ਉਸ ਸਮਾਂ-ਸੀਮਾ ਨੂੰ ਬਦਲ ਦਿੱਤਾ ਗਿਆ ਹੈ, ਜਿਸ ਦੇ ਤਹਿਤ ਵਿਦੇਸ਼ੀ ਨਾਗਰਿਕ ਜੇਕਰ 180 ਦਿਨਾਂ ਤੋਂ ਵੱਧ ਸਮੇਂ ਲਈ ਭਾਰਤ ਵਿਚ ਰਹਿਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਰਜਿਸਟਰ ਕਰਨਾ ਪਵੇਗਾ | ਇਸ ਤੋਂ ਇਲਾਵਾ ਵਿਦੇਸ਼ੀ ਮਾਪਿਆਂ ਤੋਂ ਪੈਦਾ ਹੋਏ ਬੱਚਿਆਂ ਨਾਲ ਸੰਬੰਧਿਤ ਕੁਝ ਮਾਮਲਿਆਂ ਵਿਚ ਛੋਟ ਵੀ ਦਿੱਤੀ ਗਈ ਹੈ ¢ ਗ੍ਰਹਿ ਮੰਤਰਾਲੇ ਦੁਆਰਾ ਜਾਰੀ ਅਤੇ ਸੋਮਵਾਰ ਨੂੰ ਸਰਕਾਰੀ ਗਜ਼ਟ ਵਿਚ ਪ੍ਰਕਾਸ਼ਿਤ ਇਕ ਨੋਟੀਫ਼ਿਕੇਸ਼ਨ ਮੁਤਾਬਿਕ 180 ਦਿਨਾਂ ਜਾਂ ਇਸ ਤੋਂ ਘੱਟ ਸਮੇਂ ਲਈ ਵੈਧ ਵੀਜ਼ਾ 'ਤੇ ਭਾਰਤ ਆਉਣ ਵਾਲੇ ਵਿਦੇਸ਼ੀ ਲੋਕਾਂ ਨੂੰ ਇਸ ਗੱਲ ਦਾ ਧਿਆਨ ਹੋਏਗਾ ¢ ਅਜਿਹੇ ਲੋਕਾਂ ਨੂੰ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ 180 ਦਿਨਾਂ ਦੀ ਮਿਆਦ ਖ਼ਤਮ ਹੋਣ ਤੋਂ ਪਹਿਲਾਂ ਕਦੀ ਵੀ ਪੂਰੀ ਕਰਨੀ ਪਏਗੀ, ਜੇਕਰ ਉਹ ਤੈਅ ਸਮੇਂ ਤੋਂ ਜ਼ਿਆਦਾ ਦੇਸ਼ ਵਿਚ ਰਹਿਣ ਦੀ ਯੋਜਨਾ ਬਣਾ ਰਹੇ ਹਨ ¢ ਇਸ ਸੋਧੀ ਹੋਈ ਵਿਵਸਥਾ ਨੇ ਉਸ ਪਿਛਲੀ ਸ਼ਰਤ ਦੀ ਥਾਂ ਲੈ ਲਈ ਹੈ, ਜਿਸ ਦੇ ਤਹਿਤ ਵਿਦੇਸ਼ੀਆਂ ਨੂੰ ਭਾਰਤ ਵਿਚ ਉਨ੍ਹਾਂ ਦੇ ਆਉਣ ਦੇ 180 ਦਿਨਾਂ ਦੀ ਮਿਆਦ ਖ਼ਤਮ ਹੋਣ ਦੇ 14 ਦਿਨਾਂ ਦੇ ਅੰਦਰ ਰਜਿਸਟ੍ਰੇਸ਼ਨ ਕਰਾਉਣ ਦੀ ਇਜਾਜ਼ਤ ਸੀ¢

Ad Position 22
No active advertisement
ਪਿਛਲੀ ਖ਼ਬਰ ਚਿਨਾਬ-ਬਿਆਸ ਲਿੰਕ ਪ੍ਰਾਜੈਕਟ ਨੂੰ ਮਨਜ਼ੂਰੀ, ਹਿਮਾਚਲ ਸਮੇਤ ਪੰਜਾਬ ਤੇ ਹੋਰ ਸੂਬਿਆਂ ਨੂੰ ਮਿਲੇਗਾ ਫ਼ਾਇਦਾ <br/> ਅਗਲੀ ਖ਼ਬਰ ਅਮਰੀਕਾ 'ਚ ਗ਼ੈਰ-ਕਾਨੂੰਨੀ ਤੌਰ 'ਤੇ ਟਰੱਕ ਚਲਾਉਣ ਵਾਲੇ 30 ਭਾਰਤੀ ਗਿ੍ਫ਼ਤਾਰ <br/>
Ad Position 24