23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਹੋਟਲ ਮਾਲਕ ਲਵਕੇਸ਼ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ <br/>

Ad Position 21
No active advertisement
ਅਜੀਤ ਡੈਸਕ 05-06-2026

ਨਵੀਂ ਦਿੱਲੀ, 4 ਜੂਨ (ਜਗਤਾਰ ਸਿੰਘ)-ਦਿੱਲੀ ਦੇ ਮਾਲਵੀਆ ਨਗਰ ਸਥਿਤ ਫਲਰਿਸ਼ ਹੋਟਲ 'ਚ ਲੱਗੀ ਅੱਗ ਦੇ ਮਾਮਲੇ 'ਚ ਮਾਲਕ ਲਵਕੇਸ਼ ਬਜਾਜ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ ¢ ਦਿੱਲੀ ਪੁਲਿਸ ਵਲੋਂ ਲਵਕੇਸ਼ ਬਜਾਜ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਵਲੋਂ ਬਜਾਜ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ | ਦੂਜੇ ਪਾਸੇ, ਦਿੱਲੀ ਪੁਲਿਸ ਵਲੋਂ ਮੈਨੇਜਰ ਜੈ ਮਿਸ਼ਰਾ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਜਾਣਕਾਰੀ ਮੁਤਾਬਿਕ ਮਾਲਕ ਬਜਾਜ ਨੇ ਪੁੱਛਗਿੱਛ 'ਚ ਹੈਰਾਨ ਕਰਨ ਵਾਲੇ ਖ਼ੁਲਾਸੇ ਕੀਤੇ ਹਨ ¢ ਪੁਲਿਸ ਮੁਤਾਬਿਕ ਅੱਗ ਲੱਗਣ ਦੌਰਾਨ ਬਜਾਜ ਆਪਣੀ ਕਾਰ ਰਾਹੀਂ ਸੜਦੀ ਹੋਈ ਇਮਾਰਤ ਦੇ ਕੋਲੋਂ ਲੰਘਿਆ ਸੀ ਪਰ ਲੋਕਾਂ ਦੀ ਮਦਦ ਕਰਨ ਦੀ ਬਜਾਏ ਉਥੋਂ ਨਿਕਲ ਗਿਆ ¢ ਉਸ ਨੇ ਦੱਸਿਆ ਕਿ ਉਹ ਡਰ ਦੇ ਕਾਰਨ ਮੌਕੇ ਤੋਂ ਭੱਜ ਗਿਆ ਸੀ ¢ ਦੱਸਣਯੋਗ ਹੈ ਕਿ ਬੁੱਧਵਾਰ ਨੂੰ ਇਸ ਹੋਟਲ ਦੀ ਇਮਾਰਤ 'ਚ ਲੱਗੀ ਅੱਗ ਨਾਲ 21 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਹਾਦਸੇ ਦੇ ਕੁਝ ਘੰਟਿਆਂ ਬਾਅਦ ਹੀ ਪੁਲਿਸ ਨੇ ਬਜਾਜ ਨੂੰ ਆਪਣੀ ਹਿਰਾਸਤ 'ਚ ਲੈ ਲਿਆ ਸੀ¢ ਹੋਟਲ ਮਾਲਕ ਲਵਕੇਸ਼ ਬਜਾਜ ਨੇ ਪੁਲਿਸ ਨੂੰ ਦੱਸਿਆ ਕਿ ਉਹ ਖ਼ੁਦ ਹੋਟਲ ਦੀ ਨਿਗਰਾਨੀ ਨਹੀਂ ਕਰਦਾ ਸੀ ¢ ਉਸ ਨੇ ਹੋਟਲ ਦੇ ਪ੍ਰਬੰਧ, ਇਮਾਰਤ ਅਤੇ ਅਕਾਊਾਟਸ ਦਾ ਕੰਮ ਕਿਸੇ ਹੋਰ ਵਿਅਕਤੀ ਨੂੰ ਦਿੱਤਾ ਸੀ ¢ ਦਿੱਲੀ ਪੁਲਿਸ ਹੋਟਲ ਮੈਨੇਜਰ ਜੈ ਮਿਸ਼ਰਾ ਦੀ ਭਾਲ ਕਰ ਰਹੀ ਹੈ¢ ਸਾਕੇਤ ਸਥਿਤ ਮੈਕਸ ਹਸਪਤਾਲ ਨੇ ਵੀਰਵਾਰ ਨੂੰ ਕਿਹਾ ਕਿ ਹੌਜ਼ ਰਾਣੀ ਖੇਤਰ ਦੇ ਇਕ ਹੋਟਲ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ 15 ਮਰੀਜ਼ ਇਸ ਸਮੇਂ ਦਾਖਲ ਹਨ ਅਤੇ ਇਲਾਜ ਅਧੀਨ ਹਨ |

Ad Position 22
No active advertisement
ਪਿਛਲੀ ਖ਼ਬਰ ਭਾਰਤ, ਅਮਰੀਕਾ ਨੇ ਆਪਸੀ ਫਾਇਦੇ ਵਾਲੇ ਵਪਾਰ ਸਮਝੌਤੇ ਨੂੰ ਪੂਰਾ ਕਰਨ ਦੀ ਪ੍ਰਤੀਬੱਧਤਾ ਦੁਹਰਾਈ <br/> ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਵਿਨੇਸ਼ ਫੋਗਾਟ ਖ਼ਿਲਾਫ਼ ਕੁਸ਼ਤੀ ਫੈਡਰੇਸ਼ਨ ਦੀ ਪਟੀਸ਼ਨ ਖ਼ਾਰਜ
Ad Position 24