23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਰਿਜ਼ਰਵ ਬੈਂਕ ਵਲੋਂ ਵਿਆਜ ਦਰਾਂ ਦਾ ਐਲਾਨ ਅੱਜ

Ad Position 21
No active advertisement
ਅਜੀਤ ਡੈਸਕ 05-06-2026

ਮੁੰਬਈ, 4 ਜੂਨ (ਪੀ. ਟੀ. ਆਈ.)-ਰਿਜ਼ਰਵ ਬੈਂਕ ਦੇ ਗਵਰਨਰ ਸੰਜੇ ਮਲਹੋਤਰਾ 5 ਜੂਨ ਦਿਨ ਸ਼ੁੱਕਰਵਾਰ ਨੂੰ ਮੁਦਰਾ ਨੀਤੀ ਕਮੇਟੀ (ਐਮ.ਪੀ.ਸੀ.) ਦੇ ਫੈਸਲੇ ਦਾ ਐਲਾਨ ਕਰਨਗੇ | ਅਜਿਹੀ ਉਮੀਦ ਹੈ ਕਿ ਮੁੱਖ ਵਿਆਜ ਦਰ 5.25 ਫ਼ੀਸਦੀ 'ਤੇ ਬਿਨਾਂ ਕਿਸੇ ਬਦਲਾਅ ਦੇ ਰਹੇਗੀ, ਕਿਉਂਕਿ ਪੱਛਮੀ ਏਸ਼ੀਆ ਟਕਰਾਅ ਕਾਰਨ ਮਹਿੰਗਾਈ ਦੇ ਨਾਲ-ਨਾਲ ਆਰਥਿਕ ਵਿਕਾਸ ਲਈ ਚੁਣੌਤੀਆਂ ਪੈਦਾ ਹੋ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਕੇਂਦਰੀ ਬੈਂਕ ਸਾਵਧਾਨੀ ਵਾਲਾ ਰਵੱਈਆ ਅਪਣਾ ਰਿਹਾ ਹੈ | ਬੁੱਧਵਾਰ ਨੂੰ ਇਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਟੇਟ ਬੈਂਕ ਆਫ਼ ਇੰਡੀਆ ਦੇ ਚੇਅਰਮੈਨ ਸੀ.ਐਸ. ਸੇਟੀ ਨੇ ਕਿਹਾ ਕਿ ਜੇਕਰ ਆਰ.ਬੀ.ਆਈ. ਮਹਿੰਗਾਈ ਚੁਣÏਤੀਆਂ ਦੇ ਵਿਚਕਾਰ ਨੀਤੀਗਤ ਦਰਾਂ 'ਚ ਸਥਿਤੀ ਜਿਉਂ ਦੀ ਤਿਉਂ ਰੱਖਣ ਦੀ ਚੋਣ ਕਰਦਾ ਹੈ ਤਾਂ ਆਰਥਿਕ ਵਿਕਾਸ ਪ੍ਰਕਿਰਿਆ ਸਥਿਰ ਹੋ ਜਾਵੇਗੀ¢ਉਨ੍ਹਾਂ ਕਿਹਾ ਕਿ ਬਾਜ਼ਾਰ ਦੀਆਂ ਉਮੀਦਾਂ ਵਿਆਪਕ ਤੌਰ 'ਤੇ ਦਰਾਂ 'ਚ ਵਿਰਾਮ ਵੱਲ ਇਸ਼ਾਰਾ ਕਰਦੀਆਂ ਹਨ¢

Ad Position 22
No active advertisement
ਪਿਛਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਦਾ 135ਵਾਂ ਦਿਨ, ਪੰਜਾਬ ਪੁਲਿਸ ਵਲੋਂ 555 ਥਾਈਾ ਛਾਪੇਮਾਰੀ, 299 ਗਿ੍ਫ਼ਤਾਰ ਅਗਲੀ ਖ਼ਬਰ ਸੰਗਠਨ ਦੇ ਸਿਪਾਹੀ ਤੋਂ ਸੰਸਦ ਤੱਕ <br/>
Ad Position 24