04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਘਰੇਲੂ ਰਸੋਈ ਗੈਸ ਸਿਲੰਡਰ 29 ਰੁਪਏ ਹੋਇਆ ਮਹਿੰਗਾ

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਨਵੀਂ ਦਿੱਲੀ, 6 ਜੂਨ (ਏਜੰਸੀ)-ਆਮ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ ਲੱਗਾ ਹੈ | ਘਰੇਲੂ ਰਸੋਈ ਗੈਸ ਸਿਲੰਡਰ (14.2 ਕਿੱਲੋਗ੍ਰਾਮ) ਦੀਆਂ ਕੀਮਤਾਂ 'ਚ 29 ਰੁਪਏ ਦਾ ਵਾਧਾ ਕੀਤਾ ਗਿਆ ਹੈ ਅਤੇ ਨਵੀਆਂ ਦਰਾਂ ਅੱਜ 7 ਜੂਨ ਤੋਂ ਲਾਗੂ ਹੋਣਗੀਆਂ | ਕੀਮਤਾਂ 'ਚ ਵਾਧੇ ਤੋਂ ਬਾਅਦ ਨਵੀਂ ਦਿੱਲੀ 'ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 913 ਰੁਪਏ ਤੋਂ ਵਧ ਕੇ 942 ਰੁਪਏ ਹੋ ਗਈ ਹੈ | ਪਿਛਲੇ ਤਿੰਨ ਮਹੀਨਿਆਂ ਦੌਰਾਨ ਦੂਸਰੀ ਵਾਰ ਘਰੇਲੂ ਰਸੋਈ ਗੈਸ ਸਿਲੰਡਰ ਮਹਿੰਗਾ ਕੀਤਾ ਗਿਆ ਹੈ | ਇਸ ਤੋਂ ਪਹਿਲਾਂ 7 ਮਾਰਚ ਨੂੰ ਐਲ.ਪੀ.ਜੀ ਦੇ ਸਿਲੰਡਰਾਂ ਦੀ ਕੀਮਤ 'ਚ 60 ਰੁਪਏ ਦਾ ਵਾਧਾ ਕੀਤਾ ਗਿਆ ਸੀ | ਪੱਛਮੀ ਏਸ਼ੀਆ 'ਚ ਜਾਰੀ ਸੰਘਰਸ਼ ਦੇ ਕਾਰਨ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਉਦਯੋਗ ਸੂਤਰਾਂ ਅਨੁਸਾਰ ਇਸ ਵਾਧੇ ਤੋਂ ਪਹਿਲਾਂ ਸਰਕਾਰੀ ਤੇਲ ਕੰਪਨੀਆਂ ਨੂੰ ਹਰ ਐਲ.ਪੀ.ਜੀ ਸਿਲੰਡਰ 'ਤੇ ਕਰੀਬ 703 ਰੁਪਏ ਦਾ ਨੁਕਸਾਨ ਹੋ ਰਿਹਾ ਸੀ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਪਰਿਵਾਰਾਂ ਦਾ ਸਨਮਾਨ ਅਗਲੀ ਖ਼ਬਰ ਸਿੱਖ ਕੌਮ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਸੰਦੇਸ਼ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਦੀ ਰਹੇਗੀ-ਗਿਆਨੀ ਹਰਨਾਮ ਸਿੰਘ...
Ad Position 24