05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਿਮਰਨਜੀਤ ਸਿੰਘ ਮਾਨ ਨੇ ਟਕਸਾਲ ਮੁਖੀ ਦੀ ਕੀਤੀ ਨੁਕਤਾਚੀਨੀ

Ad Position 21
repet_subhas-goyals [Copy P29]
ਅਜੀਤ ਡੈਸਕ 07-06-2026

ਕਿਹਾ, ਸੰਤ ਭਿੰਡਰਾਂਵਾਲਿਆਂ ਦੇ ਅੰਤਿਮ ਬੋਲਾਂ ਨੂੰ ਕੀਤਾ ਜਾ ਰਿਹਾ ਨਜ਼ਰਅੰਦਾਜ਼
ਘੱਲੂਘਾਰਾ ਸਮਾਗਮ ਉਪਰੰਤ ਅਕਾਲੀ ਦਲ (ਅ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਆਪਣੇ ਅੰਤਿਮ ਸਮੇਂ 'ਚ ਕਿਹਾ ਸੀ ਕਿ ਜਿਸ ਦਿਨ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਹੋਇਆ ਤਾਂ ਉਸ ਦਿਨ ਖ਼ਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ | ਸ: ਮਾਨ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਨੁਕਤਾਚੀਨੀ ਕਰਦੇ ਹੋਏ ਕਿਹਾ ਕਿ 6 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਸਮਾਗਮ 'ਚ ਸਾਰੇ ਪੰਥਕ ਧਿਰਾਂ ਨੂੰ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ ਪਰ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਵਿਖੇ ਬਰਾਬਰ ਦਾ ਸਮਾਗਮ ਰੱਖ ਕੇ ਸੰਗਤਾਂ ਨੂੰ ਅਕਾਲ ਤਖ਼ਤ ਸਾਹਿਬ ਦੇ ਸਮਾਗਮਾਂ 'ਚ ਸ਼ਾਮਿਲ ਹੋਣ ਤੋਂ ਰੋਕਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਉਹ ਦਮਦਮੀ ਟਕਸਾਲ ਦਾ ਸਤਿਕਾਰ ਕਰਦੇ ਹਨ, ਪਰ ਟਕਸਾਲ ਮੁਖੀ ਨਾ ਤਾਂ ਅੱਜ ਦੇ ਸਮਾਗਮ 'ਚ ਸ਼ਾਮਿਲ ਨਹੀਂ ਹੋਏ ਅਤੇ ਨਾ ਹੀ ਪਿੰਡ ਰੋਡੇ ਵਿਖੇ ਭਾਈ ਜਸਬੀਰ ਸਿੰਘ ਰੋਡੇ ਵਲੋਂ ਸੰਤ ਜਰਨੈਲ ਸਿੰਘ ਦੇ ਜਨਮ ਦਿਨ ਸੰਬੰਧੀ ਰੱਖੇ ਸਮਾਗਮਾਂ 'ਚ ਸ਼ਿਰਕਤ ਕੀਤੀ | ਜਿਸ ਤੋਂ ਲੱਗਦਾ ਹੈ ਉਹ ਆਪਣੇ ਟੀਚੇ ਤੋਂ ਡਿੱਗ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਡਾਕਟਰ ਨੇ ਪਟਿਆਲਾ ਪੁਲਿਸ 'ਤੇ ਕੁੱਟਮਾਰ ਤੇ ਅਗਵਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਲਾਏ ਦੋਸ਼ <br/> ਅਗਲੀ ਖ਼ਬਰ ਸਿੱਖ ਪੰਥ ਲਈ 6 ਜੂਨ ਕਾਲਾ ਦਿਵਸ ਹੈ-ਜਥੇਦਾਰ 96 ਕਰੋੜੀ
Ad Position 24