23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਰਾਜ ਸਭਾ ਮੈਂਬਰ ਸੁਖੇਂਦੂ ਸ਼ੇਖਰ ਰਾਏ ਨੇ ਦਿੱਤਾ ਅਸਤੀਫ਼ਾ

Ad Position 21
No active advertisement
ਅਜੀਤ ਡੈਸਕ 09-06-2026

ਨਵੀਂ ਦਿੱਲੀ, 8 ਜੂਨ (ਏਜੰਸੀ)-ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੇ ਸੋਮਵਾਰ ਨੂੰ ਟੀ.ਐਮ.ਸੀ. ਮੈਂਬਰ ਸੁਖੇਂਦੂ ਸ਼ੇਖਰ ਰਾਏ ਦਾ ਉਪਰਲੇ ਸਦਨ ਤੋਂ ਅਸਤੀਫ਼ਾ ਸਵੀਕਾਰ ਕਰ ਲਿਆ ਅਤੇ ਸੀਟ ਖਾਲੀ ਐਲਾਨ ਦਿੱਤੀ | ਰਾਏ ਨੇ ਪਹਿਲਾਂ ਚੇਅਰਮੈਨ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਸੌਂਪਿਆ ਸੀ | ਰਾਜ ਸਭਾ ਸਕੱਤਰੇਤ ਤੋਂ ਇਕ ਨੋਟੀਫਿਕੇਸ਼ਨ 'ਚ ਸੀਟ ਖਾਲੀ ਹੋਣ ਦਾ ਐਲਾਨ ਕਰਦੇ ਹੋਏ ਕਿਹਾ ਗਿਆ ਹੈ ਕਿ ਸ੍ਰੀ ਸੁਖੇਂਦੂ ਸ਼ੇਖਰ ਰਾਏ, ਜੋ ਕਿ ਪੱਛਮੀ ਬੰਗਾਲ ਰਾਜ ਦੀ ਨੁਮਾਇੰਦਗੀ ਕਰਦੇ ਹਨ, ਨੇ ਰਾਜ ਸਭਾ 'ਚ ਆਪਣੀ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਉਨ੍ਹਾਂ ਦਾ ਅਸਤੀਫ਼ਾ ਚੇਅਰਮੈਨ, ਰਾਜ ਸਭਾ ਦੁਆਰਾ 8 ਜੂਨ, 2026 ਤੋਂ ਸਵੀਕਾਰ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਟੀ.ਐੱਮ.ਸੀ. ਆਗੂ ਜਹਾਂਗੀਰ ਖ਼ਾਨ ਗਿ੍ਫ਼ਤਾਰ <br/> ਅਗਲੀ ਖ਼ਬਰ ਪਹਿਲੀ ਵਾਰ ਪੰਜਾਬ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਬੀਨ <br/>
Ad Position 24