12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮਕਬੂਜ਼ਾ ਕਸ਼ਮੀਰ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਮਨਕਾਰੀ ਕਾਰਵਾਈ 'ਚ ਹੁਣ ਤੱਕ 30 ਮੌਤਾਂ

Ad Position 21
No active advertisement
ਅਜੀਤ ਡੈਸਕ 10-06-2026

50 ਤੋਂ ਵੱਧ ਬਰਤਾਨਵੀ ਸੰਸਦ ਮੈਂਬਰਾਂ ਨੇ ਪ੍ਰਗਟਾਈ ਚਿੰਤਾ
ਅੰਮਿ੍ਤਸਰ, 9 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨੀ ਸੁਰੱਖਿਆ ਬਲਾਂ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ (ਪੀ.ਓ.ਕੇ.) 'ਚ ਕਸ਼ਮੀਰੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਮਨਕਾਰੀ ਕਾਰਵਾਈ ਕੀਤੀ ਹੈ | ਪ੍ਰਦਰਸ਼ਨਕਾਰੀਆਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਤੇ ਉਨ੍ਹਾਂ 'ਤੇ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ | ਕੌਮਾਂਤਰੀ ਮੀਡੀਆ ਰਿਪੋਰਟਾਂ 'ਚ 30 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਤੇ 200 ਤੋਂ ਵੱਧ ਦੇ ਜ਼ਖ਼ਮੀ ਹੋਣ ਦਾ ਖ਼ੁਲਾਸਾ ਕੀਤਾ ਗਿਆ ਹੈ | ਹਾਲਾਂਕਿ, ਚਸ਼ਮਦੀਦਾਂ ਮੁਤਾਬਿਕ 100 ਤੋਂ ਵੱਧ ਮੌਤਾਂ ਤੇ ਸੈਂਕੜੇ ਲੋਕ ਜ਼ਖ਼ਮੀ ਹੋਏ ਹਨ | ਹਾਲਾਂਕਿ, ਮਿ੍ਤਕਾਂ ਦੀ ਸਹੀ ਗਿਣਤੀ ਦੀ ਪੁਸ਼ਟੀ ਨਹੀਂ ਹੋਈ ਹੈ | ਇਸ ਸੰਵੇਦਨਸ਼ੀਲ ਸਥਿਤੀ 'ਤੇ ਚਿੰਤਾ ਪ੍ਰਗਟ ਕਰਦੇ ਹੋਏ 50 ਤੋਂ ਵੱਧ ਬਿ੍ਟਿਸ਼ ਸੰਸਦ ਮੈਂਬਰਾਂ ਨੇ ਵਿਦੇਸ਼ ਮੰਤਰੀ ਯਵੇਟ ਕੂਪਰ ਨੂੰ ਪੱਤਰ ਲਿਖਿਆ ਹੈ | ਬ੍ਰੈਡਫੋਰਡ ਈਸਟ ਦੇ ਸੰਸਦ ਮੈਂਬਰ ਇਮਰਾਨ ਹੁਸੈਨ ਨੇ ਆਪਣੇ ਪੱਤਰ 'ਚ ਪਾਕਿ ਸਰਕਾਰ ਵਲੋਂ ਪੀ. ਓ. ਕੇ. 'ਚ ਇੰਟਰਨੈੱਟ ਅਤੇ ਮੋਬਾਈਲ ਸੇਵਾਵਾਂ 'ਤੇ ਲਗਾਈਆਂ ਗਈਆਂ ਪਾਬੰਦੀਆਂ ਦਾ ਵੀ ਜ਼ਿਕਰ ਕੀਤਾ ਹੈ | ਉਨ੍ਹਾਂ ਨੇ ਨਾਲ ਹੀ ਇਹ ਵੀ ਕਿਹਾ ਕਿ ਉਕਤ ਘਟਨਾ ਤੋਂ ਬਾਅਦ ਪੀ. ਓ. ਕੇ. 'ਚ ਤਣਾਅ ਵਧ ਗਿਆ ਹੈ | ਸੰਸਦ ਮੈਂਬਰ ਹੁਸੈਨ ਨੇ ਕਿਹਾ ਕਿ ਅਸੀਂ ਲਗਾਤਾਰ ਤਾਲਾਬੰਦੀ, ਸੰਚਾਰ ਬਲੈਕ-ਆਊਟ, ਗਿ੍ਫ਼ਤਾਰੀਆਂ ਅਤੇ ਵਧਦੇ ਤਣਾਅ ਦੀਆਂ ਰਿਪੋਰਟਾਂ ਤੋਂ ਚਿੰਤਤ ਹਾਂ | ਹੁਸੈਨ ਨੇ ਪਾਕਿ 'ਚ ਰਹਿੰਦੇ ਕਸ਼ਮੀਰੀਆਂ ਦੇ ਮਨੁੱਖੀ ਅਧਿਕਾਰਾਂ ਦਾ ਸਨਮਾਨ ਕਰਦੇ ਹੋਏ ਇਕ ਸ਼ਾਂਤੀਪੂਰਨ ਹੱਲ ਦੀ ਵਕਾਲਤ ਕਰਦਿਆਂ ਕਿਹਾ ਕਿ ਬਿ੍ਟਿਸ਼ ਸਰਕਾਰ ਨੂੰ ਸਾਰੇ ਕੂਟਨੀਤਕ ਚੈਨਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ | ਸੰਸਦ ਮੈਂਬਰਾਂ ਨੇ ਕਿਹਾ ਕਿ ਬਹੁਤ ਸਾਰੇ ਬਿ੍ਟਿਸ਼ ਕਸ਼ਮੀਰੀ ਪੀ. ਓ. ਕੇ. 'ਚ ਆਪਣੇ ਰਿਸ਼ਤੇਦਾਰਾਂ ਨਾਲ ਸੰਪਰਕ ਕਰਨ ਵਿਚ ਅਸਮਰੱਥ ਹਨ | ਜ਼ਿਕਰਯੋਗ ਹੈ ਕਿ ਲੰਘੇ ਦਿਨ ਪਾਕਿਸਤਾਨੀ ਫ਼ੌਜ ਅਤੇ ਰੇਂਜਰਾਂ ਨੇ ਪੀ. ਓ. ਕੇ. ਦੇ ਰਾਵਲਕੋਟ 'ਚ ਸੰਯੁਕਤ ਅਵਾਮੀ ਐਕਸ਼ਨ ਕਮੇਟੀ (ਜੇ. ਏ. ਏ. ਸੀ.) ਦੇ ਪ੍ਰਦਰਸ਼ਨਕਾਰੀਆਂ 'ਤੇ ਕੰਬਾਈਨਡ ਮਿਲਟਰੀ ਹਸਪਤਾਲ ਦੇ ਬਾਹਰ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ, ਜਿਸ ਨਾਲ 30 ਤੋਂ ਵੱਧ ਲੋਕ ਮਾਰੇ ਗਏ ਅਤੇ 150 ਤੋਂ ਵੱਧ ਨੂੰ ਹਿਰਾਸਤ 'ਚ ਲਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਪਾਕਿ ਨੂੰ ਜਵਾਬਦੇਹ ਠਹਿਰਾਏ ਕੌਮਾਂਤਰੀ ਭਾਈਚਾਰਾ-ਭਾਰਤ ਅਗਲੀ ਖ਼ਬਰ ਅਸੀਂ ਬਿਨਾਂ ਕਿਸੇ ਰੁਕਾਵਟ ਦੇ ਨੀਟ ਦੀ ਮੁੜ-ਪ੍ਰੀਖਿਆ ਸੁਚਾਰੂ ਢੰਗ ਨਾਲ ਕਰਵਾਵਾਂਗੇ-ਧਰਮਿੰਦਰ ਪ੍ਰਧਾਨ
Ad Position 24