12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਾਕਿ ਨੂੰ ਜਵਾਬਦੇਹ ਠਹਿਰਾਏ ਕੌਮਾਂਤਰੀ ਭਾਈਚਾਰਾ-ਭਾਰਤ

Ad Position 21
No active advertisement
ਅਜੀਤ ਡੈਸਕ 10-06-2026
ਨਵੀਂ ਦਿੱਲੀ, 9 ਜੂਨ (ਪੀ.ਟੀ.ਆਈ.)-ਭਾਰਤ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਮਕਬੂਜ਼ਾ ਕਸ਼ਮੀਰ) ਵਿਚ ਲੋਕਾਂ ਵਿਰੁੱਧ ਇਸਲਾਮਾਬਾਦ ਦੀ 'ਬੇਰਹਿਮੀ' ਦੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਅਤੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਪਾਕਿਸਤਾਨ ਦੇ ਇਸ 'ਦੁਰਵਿਵਹਾਰ' ਲਈ ਜਵਾਬਦੇਹ ਠਹਿਰਾਉਣ ਦੀ ਅਪੀਲ ਕੀਤੀ | ਭਾਰਤ ਦੀ ਉਕਤ ਪ੍ਰਤੀਕਿਰਿਆ ਅਜਿਹੇ ਸਮੇਂ ਆਈ ਹੈ ਜਦੋਂ ਮਕਬੂਜ਼ਾ ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਵਿਚ 30 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ | ਪਾਕਿਸਤਾਨ ਦੀ ਆਲੋਚਨਾ ਕਰਦੇ ਹੋਏ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਇਸਲਾਮਾਬਾਦ ਆਪਣੀਆਂ ਕਮੀਆਂ ਨੂੰ ਛੁਪਾਉਣ ਅਤੇ ਕਥਿਤ ਮਨੁੱਖੀ ਅਧਿਕਾਰ ਉਲੰਘਣਾਵਾਂ ਤੋਂ ਧਿਆਨ ਹਟਾਉਣ ਲਈ ਅਜਿਹੀਆਂ ਕੋਸ਼ਿਸ਼ਾਂ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿਚ ਅਸੀਂ ਪਾਕਿਸਤਾਨ ਤੋਂ ਲਗਾਤਾਰ ਜਾਅਲੀ ਖ਼ਬਰਾਂ ਅਤੇ ਵੀਡੀਓ ਦੇਖ ਰਹੇ ਹਾਂ¢ ਇਹ ਪਾਕਿਸਤਾਨ ਵਲੋਂ ਆਪਣੀਆਂ ਕਮੀਆਂ ਨੂੰ ਛੁਪਾਉਣ ਅਤੇ ਮਨੁੱਖੀ ਅਧਿਕਾਰ ਉਲੰਘਣਾਵਾਂ ਤੋਂ ਧਿਆਨ ਹਟਾਉਣ ਦੀ ਇਕ ਨਿਰਾਸ਼ਾਜਨਕ ਕੋਸ਼ਿਸ਼ ਹੈ |

Ad Position 22
No active advertisement
ਪਿਛਲੀ ਖ਼ਬਰ ਮੋਦੀ ਵਲੋਂ ਕੁਵੈਤ ਦੇ ਅਮੀਰ ਨਾਲ ਪੱਛਮੀ ਏਸ਼ੀਆ ਸਥਿਤੀ 'ਤੇ ਚਰਚਾ ਅਗਲੀ ਖ਼ਬਰ ਮਕਬੂਜ਼ਾ ਕਸ਼ਮੀਰ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਮਨਕਾਰੀ ਕਾਰਵਾਈ 'ਚ ਹੁਣ ਤੱਕ 30 ਮੌਤਾਂ
Ad Position 24