17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪਾਕਿ 'ਚ ਹੈਲੀਕਾਪਟਰ ਹਾਦਸਾਗ੍ਰਸਤ-21 ਫ਼ੌਜੀਆਂ ਦੀ ਮੌਤ

Ad Position 21
No active advertisement
ਅਜੀਤ ਡੈਸਕ 11-06-2026
ਅੰਮਿ੍ਤਸਰ, 10 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਦੀ ਰਾਜਧਾਨੀ ਮੁਜ਼ੱਫਰਾਬਾਦ ਨੇੜੇ ਪਾਕਿਸਤਾਨੀ ਫ਼ੌਜ ਦਾ ਐੱਮ. ਆਈ.-17 ਹੈਲੀਕਾਪਟਰ ਟੇਕਆਫ ਦੌਰਾਨ ਹਾਦਸਾਗ੍ਰਸਤ ਹੋ ਗਿਆ | ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਦੇ ਅਨੁਸਾਰ ਇਹ ਹਾਦਸਾ ਤਕਨੀਕੀ ਖ਼ਰਾਬੀ ਕਾਰਨ ਹੋਇਆ | ਫ਼ੌਜੀ ਮੀਡੀਆ ਵਿੰਗ ਵਲੋਂ ਜਾਰੀ ਬਿਆਨ ਦੇ ਅਨੁਸਾਰ ਹੈਲੀਕਾਪਟਰ 'ਚ ਸਵਾਰ 21 ਸਕੁਐਡਰਨ ਦੇ ਕਮਾਂਡਰ ਕਰਨਲ ਅਮਜਦ ਸਮੇਤ 21 ਫ਼ੌਜੀਆਂ 'ਚੋਂ ਸਭ ਦੀ ਹਾਦਸੇ 'ਚ ਮੌਤ ਹੋ ਗਈ | ਆਈ. ਐੱਸ. ਪੀ. ਆਰ. ਨੇ ਕਿਹਾ ਕਿ ਹਾਦਸੇ ਤੋਂ ਬਾਅਦ ਬਚਾਅ ਅਤੇ ਰਿਕਵਰੀ ਟੀਮਾਂ ਤੁਰੰਤ ਕਰੈਸ਼ ਸਾਈਟ 'ਤੇ ਪਹੁੰਚ ਗਈਆਂ ਅਤੇ ਉਨ੍ਹਾਂ ਨੇ ਬਚਾਅ ਅਤੇ ਰਿਕਵਰੀ ਕਾਰਜ ਸ਼ੁਰੂ ਕਰ ਦਿੱਤੇ | ਹਾਲਾਂਕਿ, ਫ਼ੌਜ ਨੇ ਪੁਸ਼ਟੀ ਕੀਤੀ ਕਿ ਘਟਨਾ 'ਚ ਕੋਈ ਵੀ ਫ਼ੌਜੀ ਨਹੀਂ ਬਚਿਆ | ਸ਼ੁਰੂਆਤੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਹੈਲੀਕਾਪਟਰ 'ਚ ਟੇਕਆਫ ਪੜਾਅ ਦੌਰਾਨ ਤਕਨੀਕੀ ਖ਼ਰਾਬੀ ਪੈਦਾ ਹੋ ਗਈ, ਜਿਸ ਕਾਰਨ ਇਹ ਹਾਦਸਾ ਹੋਇਆ | ਹਾਦਸੇ ਦੇ ਸਹੀ ਤਕਨੀਕੀ ਕਾਰਨ ਦਾ ਪਤਾ ਲਗਾਉਣ ਲਈ ਇਕ ਜਾਂਚ ਬੋਰਡ ਨੂੰ ਆਦੇਸ਼ ਦਿੱਤਾ ਗਿਆ ਹੈ | ਪਾਕਿ ਦੇ ਫ਼ੌਜ ਮੁਖੀ ਅਤੇ ਰੱਖਿਆ ਬਲਾਂ ਦੇ ਮੁਖੀ ਫ਼ੀਲਡ ਮਾਰਸ਼ਲ ਆਸਿਮ ਮੁਨੀਰ ਨੇ ਦੁਖੀ ਪਰਿਵਾਰਾਂ ਨਾਲ ਦਿਲੋਂ ਸੰਵੇਦਨਾ ਪ੍ਰਗਟ ਕੀਤੀ | ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਵੀ ਦੁਖਦਾਈ ਹੈਲੀਕਾਪਟਰ ਹਾਦਸੇ 'ਤੇ ਡੂੰਘਾ ਦੁੱਖ ਅਤੇ ਹਮਦਰਦੀ ਪ੍ਰਗਟ ਕੀਤੀ |

Ad Position 22
No active advertisement
ਪਿਛਲੀ ਖ਼ਬਰ ਅਪਾਚੇ ਹੈਲੀਕਾਪਟਰ 'ਤੇ ਹਮਲੇ ਤੋਂ ਬਾਅਦ ਅਮਰੀਕਾ ਵਲੋਂ ਈਰਾਨ ਖ਼ਿਲਾਫ਼ ਜਵਾਬੀ ਕਾਰਵਾਈ ਅਗਲੀ ਖ਼ਬਰ ਫੁਲਵਾੜੀ ਸਕੂਲ ਦੇ ਐੱਨ. ਸੀ. ਸੀ. ਕੈਡਿਟਾਂ ਨੇ 10 ਰੋਜ਼ਾ ਕੈਂਪ 'ਚ ਪ੍ਰਤਿਭਾ ਦਿਖਾਈ
Ad Position 24