16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕਾਂਗਰਸ ਦੇ ਸੂਬਾ ਪ੍ਰਧਾਨਾਂ ਦੀ ਬੈਠਕ ਅੱਜ

Ad Position 21
repet_subhas-goyals [Copy P29]
ਅਜੀਤ ਡੈਸਕ 11-06-2026
ਨਵੀਂ ਦਿੱਲੀ, 10 ਜੂਨ (ਏਜੰਸੀ)-ਕਾਂਗਰਸ ਨੇ ਵੀਰਵਾਰ ਨੂੰ ਆਪਣੇ ਜਨਰਲ ਸਕੱਤਰਾਂ, ਇੰਚਾਰਜਾਂ ਅਤੇ ਪਾਰਟੀ ਦੇ ਸੂਬਾ ਪ੍ਰਧਾਨਾਂ ਦੀ ਇਕ ਬੈਠਕ ਬੁਲਾਈ ਹੈ, ਜਿਸ ਵਿਚ ਮੌਜੂਦਾ ਰਾਜਨੀਤਕ ਹਾਲਾਤ ਅਤੇ ਪਾਰਟੀ ਦੀਆਂ ਯੋਜਨਾਵਾਂ 'ਤੇ ਚਰਚਾ ਕੀਤੀ ਜਾਵੇਗੀ | ਕਾਂਗਰਸ ਜਨਰਲ ਸਕੱਤਰ (ਸੰਗਠਨ) ਕੇ. ਸੀ. ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਇਸ ਅਹਿਮ ਬੈਠਕ ਦੀ ਪ੍ਰਧਾਨਗੀ ਕਰਨਗੇ | ਉਨ੍ਹਾਂ ਕਿਹਾ ਕਿ ਮੌਜੂਦਾ ਰਾਜਨੀਤਕ ਘਟਨਾਕ੍ਰਮ 'ਤੇ ਚਰਚਾ ਲਈ ਕੱਲ੍ਹ 11 ਜੂਨ 2026 ਨੂੰ ਨਵੀਂ ਦਿੱਲੀ ਦੇ ਇੰਦਰਾ ਭਵਨ 'ਚ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਇੰਚਾਰਜਾਂ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਦੀ ਇਕ ਬੈਠਕ ਹੋਵੇਗੀ | ਇਹ ਬੈਠਕ ਰਾਜ ਸਭਾ ਚੋਣਾਂ ਲਈ ਕਾਂਗਰਸ ਦੀ ਮੱਧ ਪ੍ਰਦੇਸ਼ ਦੀ ਉਮੀਦਵਾਰ ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਹੋਣ ਦੇ ਮੁੱਦੇ 'ਤੇ ਹੋਏ ਵਿਵਾਦ ਦਰਮਿਆਨ ਹੋ ਰਹੀ ਹੈ | ਇਹ ਬੈਠਕ ਟੀ. ਐਮ. ਸੀ. 'ਚ ਚੱਲ ਰਹੇ ਰਾਜਨੀਤਕ ਸੰਕਟ ਦਰਮਿਆਨ ਵੀ ਹੋ ਰਹੀ ਹੈ, ਜਿਸ ਵਿਚ ਪਾਰਟੀ ਦੇ ਕਈ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਬਗ਼ਾਵਤ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਹੁਣ ਐਲਵਿਸ਼ ਯਾਦਵ ਨੇ ਬਣਾਈ ਖਰਗੋਸ਼ ਜਨਤਾ ਪਾਰਟੀ ਅਗਲੀ ਖ਼ਬਰ ਓਮਾਨ ਦੇ ਤੱਟ 'ਤੇ ਅਮਰੀਕੀ ਹਮਲੇ ਦਾ ਸ਼ਿਕਾਰ ਵਪਾਰਕ ਜਹਾਜ਼ ਦੇ ਭਾਰਤੀ ਚਾਲਕ ਦਲ ਦੇ 3 ਮੈਂਬਰ ਲਾਪਤਾ
Ad Position 24