ਨੀਤੀ ਆਯੋਗ ਅੱਗੇ ਸੂਬੇ ਦੇ ਮਸਲੇ ਜ਼ੋਰਦਾਰ ਢੰਗ ਨਾਲ ਕੀਤੇ ਪੇਸ਼
ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੀਤੀ ਆਯੋਗ ਅੱਗੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਜ਼ੋਰਦਾਰ ਢੰਗ ਨਾਲ ਪੇਸ਼ ਕੀਤੇ | ਮੁੱਖ ਮੰਤਰੀ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਮੁੜ ਸੁਰਜੀਤੀ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ | ਨਾਲ ਹੀ ਮੁੱਖ ਮੰਤਰੀ ਨੇ ਨੀਤੀ ਆਯੋਗ ਪਾਸੋਂ ਪਹਾੜੀ ਸੂਬਿਆਂ, ਉੱਤਰੀ ਪੂਰਬੀ ਸੂਬਿਆਂ ਅਤੇ ਜੰਮੂ-ਕਸ਼ਮੀਰ ਦੀ ਤਰਜ਼ 'ਤੇ 90:10 ਫੰਡਿੰਗ ਨਾਲ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਦੇਣ ਦੀ ਮੰਗ ਵੀ ਰੱਖੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਦਰਪੇਸ਼ ਅਸਾਧਾਰਨ ਸੁਰੱਖਿਆ, ਆਰਥਿਕ ਤੇ ਸਮਾਜਿਕ ਚੁਣÏਤੀਆਂ ਬਾਰੇ ਸੂਬੇ ਦਾ ਪੱਖ ਪੇਸ਼ ਕਰਦਿਆਂ ਕਿਹਾ ਕਿ ਸੂਬੇ ਦੀਆਂ ਖਾਹਿਸ਼ਾਂ ਤੇ ਉਮੀਦਾਂ 'ਵਿਕਸਤ ਭਾਰਤ-2047' ਦੇ ਕÏਮੀ ਟੀਚੇ ਨਾਲ ਮੇਲ ਖਾਂਦੀਆਂ ਹਨ | ਪੰਜਾਬ ਨੂੰ ਦਰਪੇਸ਼ ਵਿਲੱਖਣ ਚੁਣÏਤੀਆਂ 'ਤੇ ਪੱਖ ਪੇਸ਼ ਕਰਦਿਆਂ ਮੁੱਖ ਮੰਤਰੀ ਕਿਹਾ ਕਿ ਸੂਬਾ ਗੰਭੀਰ ਤੇ ਬਹੁ-ਪੱਖੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ 'ਚ ਲਗਾਤਾਰ ਸਰਹੱਦ ਪਾਰੋਂ ਅੱਤਵਾਦ, ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਵਰਗੀਆਂ ਚੁਣÏਤੀਆਂ ਸ਼ਾਮਿਲ ਹਨ | ਇਸ ਦੇ ਨਤੀਜੇ ਵਜੋਂ ਹੀ ਨੌਜਵਾਨਾਂ 'ਚ ਨਸ਼ਿਆਂ ਦੀ ਗੰਭੀਰ ਸਮੱਸਿਆ, ਸੰਗਠਿਤ ਅਪਰਾਧ ਅਤੇ ਬੀ.ਐਸ.ਐਫ. ਦੀ ਨਿਗਰਾਨੀ ਹੇਠ ਕੰਡਿਆਲੀ ਤਾਰ ਅਤੇ ਅੰਤਰਰਾਸ਼ਟਰੀ ਸਰਹੱਦ ਵਿਚਕਾਰਲੀ ਜ਼ਮੀਨ 'ਤੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਰੋਜ਼ਾਨਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸਾਲ 2025 'ਚ ਆਏ ਹੜ੍ਹਾਂ ਵਰਗੀਆਂ ਕੁਦਰਤੀ ਆਫ਼ਤਾਂ ਦੀ ਮਾਰ ਨੂੰ ਬੁਰੀ ਤਰ੍ਹਾਂ ਝੱਲਿਆ ਹੈ, ਜਿਸ ਨਾਲ 2,300 ਤੋਂ ਵੱਧ ਪਿੰਡਾਂ ਨੂੰ ਨੁਕਸਾਨ ਪਹੁੰਚਿਆ ਅਤੇ ਲਗਭਗ 12,905 ਕਰੋੜ ਰੁਪਏ ਦਾ ਨੁਕਸਾਨ ਹੋਇਆ | 'ਆਪ੍ਰੇਸ਼ਨ ਸੰਧੂਰ' ਤੋਂ ਬਾਅਦ ਪੰਜਾਬ ਦੇ ਵਸਨੀਕਾਂ ਨੂੰ ਜਿਸ ਮਾਰ ਦਾ ਸਾਹਮਣਾ ਕਰਨਾ ਪਿਆ, ਉਸ ਦਾ ਮੰਜ਼ਰ ਪੂਰੇ ਦੇਸ਼ ਨੇ ਦੇਖਿਆ ਹੈ | ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਸਥਿਤ ਸੰਘਣੀ ਆਬਾਦੀ ਵਾਲੇ ਪਿੰਡ ਤੇ ਕਸਬੇ ਦੇਸ਼ ਦੇ ਦੂਜੇ ਹਿੱਸਿਆਂ 'ਚ ਹੋਏ ਆਰਥਿਕ ਵਿਕਾਸ ਤੋਂ ਵਿਰਵੇ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਹਾਲਾਂਕਿ, ਸਾਡੇ ਦੁਸ਼ਮਣ ਗੁਆਂਢੀ ਮੁਲਕ ਵਿਰੁੱਧ ਪੰਜਾਬ, ਭਾਰਤ ਲਈ ਢਾਲ ਬਣ ਕੇ ਖੜ੍ਹਾ ਹੈ, ਪਰ ਭਾਰਤ ਸਰਕਾਰ ਵਲੋਂ ਸੂਬੇ ਅਤੇ ਇਸ ਦੇ ਸਰਹੱਦੀ ਖੇਤਰਾਂ ਲਈ ਦਿੱਤੀ ਗਈ ਸਹਾਇਤਾ ਬਹੁਤ ਹੀ ਨਾਕਾਫ਼ੀ ਰਹੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ 'ਚ ਸ਼ੁਰੂ ਕੀਤੇ ਗਏ 'ਵਾਈਬ੍ਰੈਂਟ ਵਿਲੇਜ-2' (ਗਤੀਸ਼ੀਲ ਪਿੰਡ-2) ਪ੍ਰੋਗਰਾਮ ਤਹਿਤ ਸੂਬੇ ਦੇ ਸਿਰਫ਼ 107 ਪਿੰਡਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜਦੋਂ ਕਿ 2,000 ਤੋਂ ਵੱਧ ਪਿੰਡ ਅਤੇ ਕਸਬੇ ਸਰਹੱਦ ਦੇ ਬਿਲਕੁਲ ਨੇੜੇ ਸਥਿਤ ਹਨ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਕੇਂਦਰ ਸਰਕਾਰ ਨੂੰ ਅੰਤਰਰਾਸ਼ਟਰੀ ਸਰਹੱਦ ਨੂੰ ਮਜ਼ਬੂਤ ਕਰਨ ਅਤੇ ਸੂਬੇ ਨੂੰ ਦਰਪੇਸ਼ ਬਹੁਪੱਖੀ ਚੁਣÏਤੀਆਂ ਨੂੰ ਹੱਲ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਵਾਰ-ਵਾਰ ਅਪੀਲ ਕੀਤੀ ਹੈ | ਹਾਲਾਂਕਿ, ਕੇਂਦਰ ਨੇ ਢੁਕਵਾਂ ਹੁੰਗਾਰਾ ਨਹੀਂ ਦਿੱਤਾ | ਮੁੱਖ ਮੰਤਰੀ ਨੇ ਦੁਹਰਾਇਆ ਕਿ ਮਈ, 2025 'ਚ ਗਵਰਨਿੰਗ ਕੌਂਸਲ ਦੀ 10ਵੀਂ ਮੀਟਿੰਗ ਦÏਰਾਨ ਉਠਾਈਆਂ ਗਈਆਂ ਮੰਗਾਂ ਦੇ ਨਾਲ-ਨਾਲ ਮÏਜੂਦਾ ਮੀਟਿੰਗ ਦÏਰਾਨ ਪੇਸ਼ ਕੀਤੀਆਂ ਗਈਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ | ਪ੍ਰਧਾਨ ਮੰਤਰੀ ਨੂੰ ਪੰਜਾਬ ਨੂੰ ਹੋਰ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕ ਆਪਣੇ ਨੁਕਸਾਨ ਦੀ ਕੀਮਤ 'ਤੇ ਵੀ ਦੇਸ਼ ਅਤੇ ਇਸ ਦੀਆਂ ਸਰਹੱਦਾਂ ਨੂੰ ਦੁਸ਼ਮਣ ਗੁਆਂਢੀ ਤੋਂ ਬਚਾਉਣ ਦੀ ਆਪਣੀ ਵਚਨਬੱਧਤਾ 'ਤੇ ਦਿ੍ੜ੍ਹ ਹਨ | ਉਨ੍ਹਾਂ ਪੰਜਾਬ ਦੇ ਸਰੋਕਾਰਾਂ ਨੂੰ ਹਾਂ-ਪੱਖੀ ਹੁੰਗਾਰਾ ਮਿਲਣ ਦੀ ਉਮੀਦ ਪ੍ਰਗਟਾਉਂਦਿਆਂ ਕਿਹਾ ਕਿ ਉਮੀਦ ਹੈ ਕਿ ਸੂਬੇ ਦੀਆਂ ਜਾਇਜ਼ ਅਤੇ ਹੱਕੀ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਤੇ ਪੰਜਾਬ ਨੂੰ ਦੇਸ਼ ਦੇ ਆਰਥਿਕ ਵਿਕਾਸ 'ਚ ਉਸ ਦੀ ਬਣਦੀ ਮਾਨਤਾ ਤੇ ਹਿੱਸਾ ਦਿੱਤਾ ਜਾਵੇਗਾ | ਮੁੱਖ ਮੰਤਰੀ ਨੇ ਏਕੀਕ੍ਰਿਤ ਯੋਜਨਾਬੰਦੀ ਤੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੀ ਸਿਰਜਣਾ ਰਾਹੀਂ ਮੋਹਾਲੀ ਨੈਸ਼ਨਲ ਨÏਲੇਜ ਐਂਡ ਇਨੋਵੇਸ਼ਨ ਰਿਜਨ ਵਜੋਂ ਵਿਕਸਿਤ ਕਰਨ ਦਾ ਪ੍ਰਸਤਾਵ ਰੱਖਿਆ |
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ- ਭਗਵੰਤ ਮਾਨ
ਅਜੀਤ ਡੈਸਕ
12-06-2026