ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਹਰਿਆਣਾ 'ਚ 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ 'ਚ ਸ਼ਾਮਿਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ

Ad Position 21
No active advertisement
ਅਜੀਤ ਡੈਸਕ 12-06-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੂਰਾ ਕੀਤਾ ਵੱਡਾ ਵਾਅਦਾ
ਚੰਡੀਗੜ੍ਹ, 11 ਜੂਨ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖ ਸਮਾਜ ਅਤੇ ਸੂਬਾ ਵਾਸੀਆਂ ਨਾਲ ਕੀਤਾ ਇਕ ਮਹੱਤਵਪੂਰਨ ਵਾਅਦਾ ਪੂਰਾ ਕਰਦਿਆਂ ਰਾਜ ਦੇ ਸਕੂਲਾਂ ਦੀ 8ਵੀਂ ਜਮਾਤ ਦੇ ਇਤਿਹਾਸ ਦੇ ਸਿਲੇਬਸ 'ਚ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਜੁੜੇ ਇਤਿਹਾਸ ਨੂੰ ਸ਼ਾਮਿਲ ਕੀਤਾ ਹੈ | ਹੁਣ ਸਕੂਲੀ ਬੱਚੇ ਸਿੱਖ ਗੁਰੂਆਂ ਦੇ ਨਾਲ-ਨਾਲ ਬਾਬਾ ਬੰਦਾ ਸਿੰਘ ਬਹਾਦਰ ਦੇ ਤਿਆਗ, ਕੁਰਬਾਨੀ ਅਤੇ ਆਦਰਸ਼ਾਂ ਤੋਂ ਜਾਣੂ ਹੋਣਗੇ | ਮੁੱਖ ਮੰਤਰੀ ਨੇ ਹਰਿਆਣਾ 'ਚ ਮਨਾਏ ਗਏ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਮÏਕੇ ਐਲਾਨ ਕੀਤਾ ਸੀ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸ, ਗੁਰੂਆਂ ਦੇ ਆਦਰਸ਼ਾਂ ਅਤੇ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਤੋਂ ਜਾਣੂ ਕਰਵਾਉਣ ਲਈ ਇਨ੍ਹਾਂ ਨੂੰ ਸਕੂਲੀ ਸਿੱਖਿਆ ਦਾ ਹਿੱਸਾ ਬਣਾਇਆ ਜਾਵੇਗਾ | ਹੁਣ ਸਰਕਾਰ ਨੇ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਇਸ ਨੂੰ ਕੋਰਸ 'ਚ ਸ਼ਾਮਿਲ ਕਰ ਦਿੱਤਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਜੀ ਤੱਕ ਸਾਰੇ ਗੁਰੂਆਂ ਨੇ ਮਨੁੱਖਤਾ, ਸਮਾਨਤਾ, ਸੇਵਾ, ਕਰੁਣਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ | ਉਨ੍ਹਾਂ ਸਮਾਜ ਨੂੰ ਜਾਤ, ਧਰਮ ਅਤੇ ਵਰਗ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਨਾ ਦਿੱਤੀ | ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਅੱਜ ਵੀ ਓਨੀਆਂ ਹੀ ਸਾਰਥਕ ਹਨ | ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਸਿਰਫ ਇਕ ਭਾਈਚਾਰੇ ਦੀ ਵਿਰਾਸਤ ਨਹੀਂ, ਸਗੋਂ ਪੂਰੇ ਦੇਸ਼ ਲਈ ਪ੍ਰੇਰਨਾ ਦਾ ਸਰੋਤ ਹੈ | ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਪ੍ਰੇਰਨਾ ਨਾਲ ਬੇਇਨਸਾਫ਼ੀ, ਜ਼ੁਲਮ ਅਤੇ ਸ਼ੋਸ਼ਣ ਵਿਰੁੱਧ ਸੰਘਰਸ਼ ਕਰਦਿਆਂ ਸਮਾਜ ਦੇ ਕਮਜ਼ੋਰ ਅਤੇ ਵਾਂਝੇ ਵਰਗਾਂ ਨੂੰ ਸਨਮਾਨ ਅਤੇ ਅਧਿਕਾਰ ਦਿਵਾਉਣ ਦਾ ਇਤਿਹਾਸਕ ਕਾਰਜ ਕੀਤਾ | ਉਨ੍ਹਾਂ ਦਾ ਜੀਵਨ ਹਿੰਮਤ, ਲੀਡਰਸ਼ਿਪ, ਦੇਸ਼-ਭਗਤੀ ਅਤੇ ਜਨ-ਭਲਾਈ ਦੀ ਭਾਵਨਾ ਦੀ ਇਕ ਵਿਲੱਖਣ ਉਦਾਹਰਨ ਹੈ, ਜੋ ਅੱਜ ਵੀ ਨÏਜਵਾਨਾਂ ਨੂੰ ਸੱਚ ਅਤੇ ਨਿਆਂ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ | ਸੈਣੀ ਨੇ ਕਿਹਾ ਕਿ ਮÏਜੂਦਾ ਸਮੇਂ 'ਚ ਜਦੋਂ ਨਵੀਂ ਪੀੜ੍ਹੀ ਨੂੰ ਆਪਣੇ ਗÏਰਵਮਈ ਇਤਿਹਾਸ ਅਤੇ ਮਹਾਨ ਸ਼ਖਸੀਅਤਾਂ ਦੇ ਆਦਰਸ਼ਾਂ ਨਾਲ ਜੋੜਨ ਦੀ ਲੋੜ ਹੈ, ਉਦੋਂ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਅਧਾਰਿਤ ਅਧਿਆਏ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਮਾਧਿਅਮ ਬਣਨਗੇ | ਇਨ੍ਹਾਂ ਅਧਿਆਇਆਂ ਰਾਹੀਂ ਵਿਦਿਆਰਥੀਆਂ 'ਚ ਦੇਸ਼-ਭਗਤੀ, ਸੇਵਾ ਭਾਵਨਾ, ਸਮਾਜਿਕ ਸਦਭਾਵਨਾ, ਨੈਤਿਕ ਮੁੱਲਾਂ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਦਾ ਵਿਕਾਸ ਹੋਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਿਆ ਨੂੰ ਸਿਰਫ ਗਿਆਨ ਪ੍ਰਾਪਤੀ ਦਾ ਮਾਧਿਅਮ ਨਹੀਂ, ਸਗੋਂ ਸੰਸਕਾਰ ਨਿਰਮਾਣ ਦਾ ਇਕ ਮਜ਼ਬੂਤ ਸਾਧਨ ਮੰਨਦੀ ਹੈ | ਇਸੇ ਸੋਚ ਤਹਿਤ ਸਕੂਲੀ ਕੋਰਸ 'ਚ ਅਜਿਹੇ ਮਹਾਂਪੁਰਖਾਂ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਥਾਨ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੇ ਦੇਸ਼ ਤੇ ਸਮਾਜ ਲਈ ਮਿਸਾਲੀ ਕਾਰਜ ਕੀਤੇ | ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਹ ਪਹਿਲ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਸੰਵੇਦਨਸ਼ੀਲ, ਜਾਗਰੂਕ ਅਤੇ ਦੇਸ਼ ਹਿੱਤ ਪ੍ਰਤੀ ਸਮਰਪਿਤ ਨਾਗਰਿਕ ਬਣਨ ਦੀ ਪ੍ਰੇਰਨਾ ਦੇਵੇਗੀ | ਮੁੱਖ ਮੰਤਰੀ ਦੇ ਓ.ਐਸ.ਡੀ. ਡਾ. ਪ੍ਰਭਲੀਨ ਸਿੰਘ ਨੇ ਹਰਿਆਣਾ ਸਰਕਾਰ ਦੀ ਇਸ ਮਹੱਤਵਪੂਰਨ ਪਹਿਲ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਦਾ ਜਾਇਜ਼ਾ ਲੈਣ ਲਈ 3 ਨਿਗਰਾਨ ਨਿਯੁਕਤ ਅਗਲੀ ਖ਼ਬਰ ਵਿਦਿਆਰਥੀ, ਕਿਸਾਨ ਅਤੇ ਮਹਿੰਗਾਈ ਨੂੰ ਲੈ ਕੇ ਭਾਜਪਾ ਖ਼ਿਲਾਫ਼ ਰਾਸ਼ਟਰੀ ਮੁਹਿੰਮ ਸ਼ੁਰੂ ਕਰੇਗੀ ਕਾਂਗਰਸ
Ad Position 24
No active advertisement