ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਕਾਂਗਰਸ ਵਲੋਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਦਾ ਜਾਇਜ਼ਾ ਲੈਣ ਲਈ 3 ਨਿਗਰਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 12-06-2026

ਨਵੀਂ ਦਿੱਲੀ, 11 ਜੂਨ (ਏਜੰਸੀ)-ਕਾਂਗਰਸ ਨੇ ਪੰਜਾਬ ਦੇ ਸਿਆਸੀ ਹਾਲਾਤ ਦਾ ਜਾਇਜ਼ਾ ਲੈਣ ਅਤੇ ਸੂਬਾ ਇਕਾਈ 'ਚ ਬਦਲਾਅ ਕਰਨ ਲਈ 3 ਮੈਂਬਰਾਂ ਵਾਲੀ ਨਿਗਰਾਨ ਟੀਮ ਦੀ ਨਿਯੁਕਤੀ ਕੀਤੀ ਹੈ | ਟੀਮ ਇਸ ਸੰਬੰਧੀ ਰਿਪੋਰਟ ਤਿਆਰ ਕਰੇਗੀ | ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਪੰਜਾਬ 'ਚ ਮੌਜੂਦਾ ਸਿਆਸੀ ਹਾਲਾਤ ਦਾ ਜਾਇਜ਼ਾ ਲੈਣ ਲਈ ਅਤੇ ਇਸ 'ਤੇ ਰਿਪੋਰਟ ਦਾਇਰ ਕਰਨ ਲਈ ਤੁਰੰਤ ਪ੍ਰਭਾਵ ਨਾਲ ਅਜੇ ਮਾਕਨ, ਮੀਨਾਕਸ਼ੀ ਨਟਰਾਜਨ ਤੇ ਭਜਨ ਲਾਲ ਜਾਟਵ ਨੂੰ ਨਿਗਰਾਨ ਨਿਯੁਕਤ ਕੀਤਾ ਹੈ | ਇਹ ਨਿਗਰਾਨ ਪੰਜਾਬ ਦੇ ਮੌਜੂਦਾ ਹਾਲਾਤ ਦਾ ਅਧਿਐਨ ਕਰਨਗੇ, ਰਾਜ ਕਾਂਗਰਸ ਦੇ ਅੰਦਰੂਨੀ ਮਾਮਲਿਆਂ ਦੀ ਸਮੀਖਿਆ ਕਰਨਗੇ ਅਤੇ ਇਕ ਵਿਸਥਾਰਤ ਰਿਪੋਰਟ ਸੌਂਪਣਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ- ਰਾਜਾ ਵੜਿੰਗ ਅਗਲੀ ਖ਼ਬਰ ਹਰਿਆਣਾ 'ਚ 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ 'ਚ ਸ਼ਾਮਿਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ
Ad Position 24
No active advertisement