03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਹੁਣ ਸਾਲਾਸਰ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵਿ੍ੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਪੰਜਾਬ ਸਰਕਾਰ

Ad Position 21
repet_subhas-goyals [Copy P29]
ਅਜੀਤ ਡੈਸਕ 14-06-2026
ਜਲੰਧਰ, 13 ਜੂਨ (ਜਤਿੰਦਰ ਪੰਮੀ)-ਪੰਜਾਬ ਦੀ ਭਗਵੰਤ ਮਾਨ ਸਰਕਾਰ 'ਮੁੱਖ ਮੰਤਰੀ ਤੀਰਥ ਯਾਤਰਾ' ਦੇ ਅਗਲੇ ਪੜਾਅ ਤਹਿਤ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵਿ੍ੰਦਾਵਨ ਦੇ ਵੀ ਮੁਫਤ ਦਰਸ਼ਨ ਕਰਵਾਏਗੀ | ਹੁਣ ਤੱਕ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਤੇ ਵਾਲਮੀਕਿ ਮੰਦਿਰ ਅਤੇ ਅਨੰਦਪੁਰ ਸਾਹਿਬ-ਨੈਣਾ ਦੇਵੀ ਮੰਦਿਰ ਦੇ ਹੀ ਦਰਸ਼ਨ ਕਰਵਾਏ ਜਾਂਦੇ ਸੀ | ਸਰਕਾਰ ਨੇ ਤਿੰਨ ਨਵੇਂ ਰੂਟਾਂ 'ਤੇ ਸਥਿਤ ਇਨ੍ਹਾਂ ਤੀਰਥ ਅਸਥਾਨਾਂ 'ਤੇ ਵੀ ਆਪਣੇ ਖਰਚੇ ਉਪਰ ਸ਼ਰਧਾਲੂਆਂ ਨੂੰ ਭੇਜਣ ਦਾ ਫੈਸਲਾ ਕੀਤਾ ਹੈ | ਇਹ ਜਾਣਕਾਰੀ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਵਲੋਂ ਇਥੇ ਪਟੇਲ ਚੌਕ ਸਥਿਤ ਸਾਈਾ ਦਾਸ ਸਕੂਲ ਦੇ ਖੇਡ ਮੈਦਾਨ 'ਚ ਕਰਵਾਏ 'ਇਕ ਸ਼ਾਮ ਸ਼ਿਵ ਭਗਵਾਨ ਦੇ ਨਾਂਅ' ਧਾਰਮਿਕ ਪ੍ਰੋਗਰਾਮ ਦੌਰਾਨ ਸ਼ਰਧਾਲੂਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ | ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਆਦਰ ਅਤੇ ਸਤਿਕਾਰ ਨਾਲ ਮਨਾਇਆ | ਹੁਣ ਗੁਰੂ ਰਵਿਦਾਸ ਦਾ 650ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ | ਪਟਿਆਲਾ 'ਚ ਮਾਂ ਕਾਲੀ ਦਾ ਪ੍ਰਸਿੱਧ ਮੰਦਿਰ ਦਾ 85 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਤੇ ਵਿਕਾਸ ਕੀਤਾ ਜਾ ਰਿਹਾ ਹੈ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ 'ਤੇ ਕੁਝ ਵੀ ਵਧ-ਫੁੱਲ ਸਕਦਾ ਹੈ ਪਰ ਇਸ ਪਵਿੱਤਰ ਧਰਤੀ 'ਤੇ ਨਫਰਤ ਦੇ ਬੀਜ ਕਦੇ ਨਹੀਂ ਉੱਗ ਸਕਦੇ | ਸਾਡੇ ਮਹਾਨ ਗੁਰੂਆਂ ਨੇ ਸਾਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਸਿਖਾਈਆਂ ਹਨ | ਉਨ੍ਹਾਂ ਨੇ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਹਰ ਧਰਮ ਨੂੰ ਬਰਾਬਰ ਸਤਿਕਾਰ ਦਿੱਤਾ ਹੈ | ਇਕ ਧਰਮ-ਨਿਰਪੱਖ ਸਰਕਾਰ ਵਜੋਂ ਅਸੀਂ ਧਾਰਮਿਕ ਅਤੇ ਸੱਭਿਆਚਾਰਕ ਮੌਕਿਆਂ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ | ਇਸ ਤੋਂ ਪਹਿਲਾਂ ਸਮਾਗਮ 'ਚ ਪੁੱਜਣ 'ਤੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਨੇ ਮੰਚ 'ਤੇ ਸ਼ਿਵ ਪਰਿਵਾਰ ਦੀਆਂ ਮੂਰਤੀਆਂ ਨੂੰ ਮੱਥਾ ਟੇਕਿਆ ਅਤੇ ਪੂਜਾ ਅਰਚਨਾ ਕਰਕੇ ਭਗਵਾਨ ਸ਼ਿਵ ਦਾ ਅਸ਼ੀਰਵਾਦ ਲਿਆ | ਉਪਰੰਤ ਉਨ੍ਹਾਂ ਨੇ ਧਾਰਮਿਕ ਆਗੂਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਮੇਅਰ ਵਿਨੀਤ ਧੀਰ, ਹਲਕਾ ਇੰਚਾਰਜ ਨਿਤਿਨ ਕੋਹਲੀ, ਪਵਨ ਕੁਮਾਰ ਟੀਨੂੰ, ਵਿਧਾਇਕ ਇੰਦਰਜੀਤ ਕੌਰ ਮਾਨ, ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਅਤੁਲ ਭਗਤ ਤੇ ਪੰਜਾਬ ਭਰ 'ਚੋਂ ਪੁੱਜੇ ਮਹਾਂਮੰਡਲੇਸ਼ਵਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੀਨ ਵਲੋਂ ਨਿਰਯਾਤ ਖੁੱਲ੍ਹਣ ਨਾਲ ਯੂਰੀਆ ਦੀਆਂ ਕੀਮਤਾਂ ਵਿਚ ਵੱਡੀ ਗਿਰਾਵਟ ਅਗਲੀ ਖ਼ਬਰ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ, ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗ <br/>
Ad Position 24