03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

'ਆਪ' ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ- ਕੇਜਰੀਵਾਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 14-06-2026

• ਕਿਹਾ, ਛੋਟੇ ਵਪਾਰੀਆਂ ਦੇ ਮਸਲਿਆਂ ਦੇ ਤੁਰੰਤ ਹੱਲ ਲਈ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦਾ ਕੀਤਾ ਗਠਨ • ਪੰਜਾਬ ਹਰ ਖੇਤਰ ਵਿਚ ਬਦਲਾਅ ਦਾ ਗਵਾਹ ਬਣ ਰਿਹਾ ਹੈ-ਮੁੱਖ ਮੰਤਰੀ
ਜਲੰਧਰ, 13 ਜੂਨ (ਜਤਿੰਦਰ ਪੰਮੀ)-ਕੇਂਦਰ ਸਰਕਾਰ ਨੇ ਈ.ਡੀ. ਦੀ ਵਰਤੋਂ ਕਰ ਕੇ ਪੰਜਾਬ ਦੇ ਵਪਾਰੀਆਂ, ਉਦਯੋਗਪਤੀਆਂ, ਕੰਪਨੀਆਂ ਤੇ ਕਾਰੋਬਾਰਾਂ ਤੋਂ 60 ਕਰੋੜ ਰੁਪਏ ਵਸੂਲੇ ਹਨ ਅਤੇ ਜਿਨ੍ਹਾਂ ਨੇ ਪੈਸੇ ਨਹੀਂ ਦਿੱਤੇ, ਉਨ੍ਹਾਂ ਦੇ ਘਰਾਂ/ਦਫ਼ਤਰਾਂ 'ਤੇ ਈ.ਡੀ. ਦੇ ਛਾਪੇ ਮਾਰੇ ਗਏ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਨਿਚਰਵਾਰ ਨੂੰ ਇਥੋਂ ਦੇ ਏ.ਪੀ.ਜੇ. ਕਾਲਜ 'ਚ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ | ਕੇਜਰੀਵਾਲ ਨੇ ਗੱਲਬਾਤ ਤੇ ਜਵਾਬਦੇਹ ਸ਼ਾਸਨ ਰਾਹੀਂ ਵਪਾਰੀਆਂ ਦੀਆਂ ਚਿੰਤਾਵਾਂ ਦਾ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ | 'ਆਪ' ਸੁਪਰੀਮੋ ਨੇ ਕਿਹਾ ਕਿ ਜਿਥੇ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਨੂੰ ਪ੍ਰੇਸ਼ਾਨੀ ਤੇ ਜਬਰੀ ਉਗਰਾਹੀ ਦਾ ਸ਼ਿਕਾਰ ਬਣਾਇਆ, ਉਥੇ ਭਗਵੰਤ ਮਾਨ ਸਰਕਾਰ ਨੇ ਅਜਿਹੀਆਂ ਪ੍ਰਥਾਵਾਂ ਨੂੰ ਖਤਮ ਕਰ ਦਿੱਤਾ ਹੈ ਅਤੇ ਵਪਾਰੀ ਕਮਿਸ਼ਨ ਦਾ ਗਠਨ ਕੀਤਾ ਹੈ ਤਾਂ ਜੋ ਵਪਾਰੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਯਕੀਨੀ ਬਣਾਇਆ ਜਾ ਸਕੇ | ਸਿਆਸੀ ਚੰਦੇ ਬਾਰੇ ਬੋਲਦਿਆਂ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪਿਛਲੇ ਸਾਲ 'ਈ.ਡੀ. ਪਾਰਟੀ' ਨੂੰ ਪੰਜਾਬ ਤੋਂ 60 ਕਰੋੜ ਰੁਪਏ ਦਾ ਚੰਦਾ ਮਿਲਿਆ ਸੀ, ਜਦੋਂ ਕਿ 'ਆਪ' ਨੂੰ ਪੰਜਾਬ ਤੋਂ ਸਿਰਫ 70 ਲੱਖ ਰੁਪਏ ਮਿਲੇ ਸਨ | ਉਨ੍ਹਾਂ ਅੱਗੇ ਕਿਹਾ ਕਿ 'ਆਪ' ਸਰਕਾਰ ਤੁਹਾਡੇ ਕੋਲੋਂ ਪੈਸੇ ਨਹੀਂ ਵਸੂਲ ਰਹੀ, ਕੇਂਦਰ 'ਚ ਬੈਠੀ 'ਈ.ਡੀ. ਪਾਰਟੀ' ਜਬਰੀ ਉਗਰਾਹੀ ਰਾਹੀਂ ਤੁਹਾਡੇ ਕੋਲੋਂ ਚੰਦਾ ਇਕੱਠਾ ਕਰ ਰਹੀ ਹੈ | 'ਆਪ' ਮੁਖੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਇਕ ਛੋਟੇ ਵਪਾਰੀ ਦੀ ਆਵਾਜ਼ ਸਿੱਧੀ ਮੁੱਖ ਮੰਤਰੀ ਤੱਕ ਪਹੁੰਚੇ, ਅਸੀਂ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦਾ ਗਠਨ ਕੀਤਾ ਹੈ | ਇਹ ਕਮਿਸ਼ਨ ਰਾਜ ਪੱਧਰ, ਜ਼ਿਲ੍ਹਾ ਪੱਧਰ ਅਤੇ ਹਲਕਾ ਪੱਧਰ 'ਤੇ ਕੰਮ ਕਰ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਅਸੀਂ ਜਬਰੀ ਉਗਰਾਹੀ (ਫਿਰੌਤੀ/ਗੁੰਡਾ ਟੈਕਸ) ਬਾਰੇ ਸੁਣਦੇ ਸੀ | ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਪੈਸੇ ਦੇਣ ਲਈ ਮਜਬੂਰ ਕੀਤਾ ਜਾਂਦਾ ਸੀ | ਸਾਡੀ ਸਰਕਾਰ ਦੇ ਚਾਰ ਸਾਲਾਂ ਦੌਰਾਨ, ਉਹ ਜਬਰੀ ਉਗਰਾਹੀ ਦਾ ਸਿਸਟਮ ਖਤਮ ਹੋ ਗਿਆ | ਕੇਜਰੀਵਾਲ ਨੇ ਕਿਹਾ ਕਿ ਜਦੋਂ ਅਸੀਂ ਸਰਕਾਰ ਦੀ ਵਾਗਡੋਰ ਸੰਭਾਲੀ ਸੀ ਤਾਂ ਸਾਡੇ ਸਾਹਮਣੇ ਦੋ ਵੱਡੀਆਂ ਚੁਣੌਤੀਆਂ 'ਇਕ ਗੈਂਗਸਟਰ ਅਤੇ ਦੂਜਾ ਨਸ਼ਾ' ਸਨ | 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਇਕ ਵੀ ਗੈਂਗਸਟਰ ਪੈਦਾ ਨਹੀਂ ਹੋਇਆ | ਇਹ ਸਾਰੇ ਰਵਾਇਤੀ ਪਾਰਟੀਆਂ ਦੀ ਉਪਜ ਹਨ | ਪੰਜਾਬ 'ਚੋਂ ਗੈਂਗਸਟਰਾਂ ਨੂੰ ਇਕ-ਇਕ ਕਰ ਕੇ ਖਤਮ ਕੀਤਾ ਜਾ ਰਿਹਾ ਹੈ | ਨਸ਼ਿਆਂ ਬਾਰੇ ਬੋਲਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਜਦੋਂ ਅਸੀਂ ਜ਼ਿੰਮੇਵਾਰੀ ਸੰਭਾਲੀ ਸੀ, ਤਾਂ 70 ਫੀਸਦੀ ਨਸ਼ਾ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਆਉਂਦਾ ਸੀ ਅਤੇ 30 ਫੀਸਦੀ ਗੁਜਰਾਤ ਤੋਂ ਆਉਂਦਾ ਸੀ | ਅਸੀਂ ਪਾਕਿਸਤਾਨ ਤੋਂ ਆਉਣ ਵਾਲੇ ਨਸ਼ੇ ਨੂੰ ਕਾਫੀ ਹੱਦ ਤੱਕ ਰੋਕ ਦਿੱਤਾ ਹੈ | ਪੰਜਾਬ-ਪਾਕਿ ਸਰਹੱਦ 'ਤੇ ਐਂਟੀ-ਡਰੋਨ ਸਿਸਟਮ ਲਗਾਏ ਗਏ ਹਨ | ਹੁਣ 70 ਫੀਸਦੀ ਨਸ਼ਾ ਗੁਜਰਾਤ ਤੋਂ ਆ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ 'ਚ ਕਾਂਗਰਸ ਤੇ ਸ਼ਾਮਚੁਰਾਸੀ 'ਚ 'ਆਪ' ਨੂੰ ਬਹੁਮਤ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪੁੱਜੇ <br/>
Ad Position 24