03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਛੋਟੇ ਵਪਾਰੀ ਤੇ ਦੁਕਾਨਦਾਰ-ਮੁੱਖ ਮੰਤਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 14-06-2026
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੇ ਸ਼ਾਸਨ 'ਚ ਇਤਿਹਾਸਕ ਬਦਲਾਅ ਦੇਖਿਆ ਹੈ, ਜਿਥੇ ਚੁਣੇ ਹੋਏ ਨੁਮਾਇੰਦੇ ਸਿੱਧੇ ਤੌਰ 'ਤੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ | ਵਪਾਰੀਆਂ ਨੂੰ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਨੂੰ ਸਿਰਫ਼ ਆਮਦਨ ਤੇ ਸਿਆਸੀ ਫੰਡਿੰਗ ਦਾ ਸਾਧਨ ਮੰਨਿਆ | ਉਨ੍ਹਾਂ ਕਿਹਾ ਕਿ ਸਰਕਾਰ ਨੇ ਵਪਾਰ ਲਈ ਸਾਜ਼ਗਾਰ ਮਾਹੌਲ ਸਿਰਜਣ ਤੇ ਵਪਾਰੀ ਵਰਗ ਦੀ ਹਰ ਜਾਇਜ਼ ਚਿੰਤਾ ਦਾ ਤੁਰੰਤ ਹੱਲ ਯਕੀਨੀ ਬਣਾਉਣ ਲਈ 'ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ' ਦਾ ਗਠਨ ਕੀਤਾ | ਵਪਾਰੀਆਂ ਦੇ ਯੋਗਦਾਨ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਕਰੀਆਂ ਮੰਗਣ ਵਾਲੇ ਨਹੀਂ ਬਲਕਿ ਨੌਕਰੀਆਂ ਦੇਣ ਵਾਲੇ ਹਨ ਜੋ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੇ ਹਨ ਅਤੇ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਦੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੀ ਭੂਮਿਕਾ ਕਾਰੋਬਾਰ ਲਈ ਸਹੂਲਤਾਂ ਦੇਣਾ ਹੈ, ਨਾ ਕਿ ਉਨ੍ਹਾਂ ਵਿਚੋਂ ਹਿੱਸਾ ਮੰਗਣਾ | ਸਾਡੀ ਸਰਕਾਰ ਵਪਾਰੀਆਂ ਦੇ ਵਿਕਾਸ ਤੇ ਖੁਸ਼ਹਾਲੀ ਲਈ ਵਚਨਬੱਧ ਹੈ | ਰਵਾਇਤੀ ਸਿਆਸੀ ਪਾਰਟੀਆਂ 'ਤੇ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਲੋਕਾਂ 'ਚ ਆਪਣੀ ਭਰੋਸੇਯੋਗਤਾ ਗੁਆ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਲਈ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਸੇਵਾ ਕਰਦੀ ਰਹੇਗੀ | ਇਸ ਮੌਕੇ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮਹਿੰਦਰ ਭਗਤ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਵਲੋਂ ਸਰਹੱਦੀ ਜ਼ਿਲਿ੍ਹਆਂ ਦੀ ਬਣਤਰ 'ਚ ਬਦਲਾਅ ਦਾ ਅਧਿਐਨ ਕਰਨ ਦੇ ਨਿਰਦੇਸ਼ ਅਗਲੀ ਖ਼ਬਰ ਲੈਫ. ਜਨਰਲ ਧੀਰਜ ਸੇਠ ਅਗਲੇ ਫ਼ੌਜ ਮੁਖੀ ਨਿਯੁਕਤ <br/>
Ad Position 24