ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪੰਜਾਬ 'ਚ ਵਿਕਾਸ ਜਾਰੀ ਰੱਖਣ ਲਈ ਮੁੜ 'ਆਪ' ਦੀ ਸਰਕਾਰ ਬਣਾਉਣੀ ਲਾਜ਼ਮੀ-ਕੇਜਰੀਵਾਲ

Ad Position 21
No active advertisement
ਅਜੀਤ ਡੈਸਕ 15-06-2026

ਕਾਂਗਰਸ ਤੇ ਅਕਾਲੀ ਦਲ ਨੇ ਲੰਮੇ ਸਮੇਂ ਤੱਕ ਸੂਬੇ ਨੂੰ ਲੁੱਟਿਆ-ਭਗਵੰਤ ਮਾਨ
ਐੱਸ. ਏ. ਐੱਸ. ਨਗਰ, 14 ਜੂਨ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਸਥਾਨਕ ਸਰਕਾਰਾਂ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪਾਰਟੀ ਵਲੋਂ ਸ਼ਹਿਰ 'ਚ ਐਤਵਾਰ ਨੂੰ ਧੰਨਵਾਦੀ ਰੋਡ ਸ਼ੋਅ ਕੱਢਿਆ ਗਿਆ | ਇਸ ਮੌਕੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁਹਾਲੀ ਦੇ ਪੜ੍ਹੇ-ਲਿਖੇ ਤੇ ਸੂਝਵਾਨ ਲੋਕਾਂ ਨੇ ਸਥਾਨਕ ਸਰਕਾਰਾਂ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਦੇ ਕੇ ਸਾਬਿਤ ਕਰ ਦਿੱਤਾ ਹੈ ਕਿ ਉਹ ਵਿਕਾਸ ਅਤੇ ਕੰਮ ਦੀ ਰਾਜਨੀਤੀ ਨੂੰ ਪਸੰਦ ਕਰਦੇ ਹਨ | ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋਕ ਸੱਤਾਧਾਰੀਆਂ ਤੋਂ ਨਾਰਾਜ਼ ਰਹਿੰਦੇ ਸਨ, ਪਰ ਅੱਜ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਖੁਸ਼ ਹਨ | ਉਨ੍ਹਾਂ ਦਾਅਵਾ ਕੀਤਾ ਕਿ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲਾਂ ਦੇ ਸੁਧਾਰ, ਸੜਕਾਂ ਦੇ ਨਿਰਮਾਣ, ਨਹਿਰੀ ਪਾਣੀ ਦੀ ਸਪਲਾਈ ਅਤੇ ਕਿਸਾਨਾਂ ਲਈ ਕੀਤੇ ਕੰਮਾਂ ਕਾਰਨ ਲੋਕਾਂ ਦਾ ਭਰੋਸਾ ਸਰਕਾਰ 'ਤੇ ਵਧਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਸਥਾਨਕ ਸਰਕਾਰਾਂ ਚੋਣਾਂ ਦੇ ਨਤੀਜੇ ਇਸ ਗੱਲ ਦਾ ਸਬੂਤ ਹਨ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ 'ਤੇ ਮੋਹਰ ਲਗਾ ਰਹੇ ਹਨ | ਉਨ੍ਹਾਂ ਕਿਹਾ ਕਿ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਲੰਮੇ ਸਮੇਂ ਤੱਕ ਮੇਅਰ ਰਹਿ ਕੇ ਲੋਕਾਂ ਦੀ ਸੇਵਾ ਕੀਤੀ ਹੈ ਤੇ ਹੁਣ ਮੇਅਰ ਬਣੇ ਉਨ੍ਹਾਂ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਵੀ ਉਸੇ ਪਰੰਪਰਾ ਨੂੰ ਅੱਗੇ ਵਧਾਉਣਗੇ | ਕੇਜਰੀਵਾਲ ਨੇ ਲੋਕਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ 'ਚ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਣ ਲਈ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣੀ ਲਾਜ਼ਮੀ ਹੈ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਵੀ ਇੰਨੀ ਵੱਡੀ ਗਿਣਤੀ 'ਚ ਲੋਕਾਂ ਦਾ ਰੋਡ ਸ਼ੋਅ 'ਚ ਸ਼ਾਮਿਲ ਹੋਣਾ ਸਰਕਾਰ ਪ੍ਰਤੀ ਲੋਕਾਂ ਦੇ ਪਿਆਰ ਅਤੇ ਭਰੋਸੇ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਪਿਆਰ ਹੀ ਸਰਕਾਰ ਨੂੰ ਦਿਨ-ਰਾਤ ਮਿਹਨਤ ਕਰਨ ਦੀ ਤਾਕਤ ਦਿੰਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ 'ਚ ਪਹਿਲੀ ਵਾਰ ਆਮ ਲੋਕਾਂ ਦੀ ਸਰਕਾਰ ਬਣੀ ਹੈ ਅਤੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਲਗਾਤਾਰ ਕੰਮ ਕੀਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ, 600 ਯੂਨਿਟ ਮੁਫ਼ਤ ਬਿਜਲੀ ਦੀ ਗਾਰੰਟੀ ਪੂਰੀ ਕੀਤੀ ਗਈ, ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਸੁਧਾਰੀ ਗਈ ਅਤੇ ਭਿ੍ਸ਼ਟਾਚਾਰ 'ਤੇ ਨਕੇਲ ਕੱਸਣ ਦੇ ਯਤਨ ਕੀਤੇ ਗਏ | ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਲੰਮੇ ਸਮੇਂ ਤੱਕ ਪੰਜਾਬ ਦੀ ਸੱਤਾ 'ਤੇ ਕਾਬਜ਼ ਰਹਿੰਦਿਆਂ ਸੂਬੇ ਨੂੰ ਲੁੱਟਣ ਦਾ ਕੰਮ ਕੀਤਾ | ਪਰ ਹੁਣ ਲੋਕਾਂ ਨੇ ਉਸ ਸਿਆਸਤ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਝਾੜੂ ਗੰਦ ਨਹੀਂ ਪਾਉਂਦਾ, ਸਗੋਂ ਪਹਿਲਾਂ ਤੋਂ ਪਏ ਗੰਦ ਨੂੰ ਸਾਫ਼ ਕਰਦਾ ਹੈ ਅਤੇ ਪੰਜਾਬ 'ਚ ਵੀ ਇਹੀ ਕੰਮ ਕੀਤਾ ਜਾ ਰਿਹਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਵਿਕਾਸ, ਇਮਾਨਦਾਰੀ ਅਤੇ ਪਾਰਦਰਸ਼ੀ ਸ਼ਾਸਨ ਦੇ ਨਾਲ ਖੜ੍ਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 'ਚ ਵੀ ਆਮ ਆਦਮੀ ਪਾਰਟੀ ਦਾ ਸਾਥ ਦੇਣ ਤਾਂ ਜੋ ਪੰਜਾਬ ਵਿਚ ਚੱਲ ਰਹੇ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਅੱਗੇ ਵਧ ਸਕਣ | ਇਸ ਮੌਕੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁਹਾਲੀ ਦੇ ਵੋਟਰਾਂ ਨੇ ਪਾਰਟੀ 'ਤੇ ਜੋ ਭਰੋਸਾ ਜਤਾਇਆ ਹੈ, ਉਸ 'ਤੇ ਖਰਾ ਉਤਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ | ਉਕਤ ਰੋਡ ਸ਼ੋਅ ਦੌਰਾਨ ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਸਥਾਨਕ ਸਰਕਾਰਾਂ ਚੋਣਾਂ ਦੇ ਨਤੀਜਿਆਂ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਸੰਕੇਤ ਦੇ ਦਿੱਤੇ ਹਨ ਅਤੇ ਪੰਜਾਬ ਦੇ ਲੋਕ ਵਿਕਾਸ ਅਤੇ ਕੰਮ ਦੀ ਰਾਜਨੀਤੀ ਨੂੰ ਅੱਗੇ ਵਧਾਉਣ ਦੇ ਹੱਕ 'ਚ ਆਪਣਾ ਫ਼ੈਸਲਾ ਦੇਣਗੇ | ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਤੇ 'ਆਪ' ਪੰਜਾਬ ਪ੍ਰਧਾਨ ਅਮਨ ਅਰੋੜਾ, ਸੰਸਦ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਮਾਲਵਿੰਦਰ ਸਿੰਘ ਕੰਗ, ਕੈਬਿਨਟ ਮੰਤਰੀ ਬਰਿੰਦਰ ਗੋਇਲ, ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਵਿਧਾਇਕ ਨਰਿੰਦਰ ਕੌਰ ਭਰਾਜ, ਵਿਧਾਇਕ ਲਖਬੀਰ ਸਿੰਘ ਰਾਏ, ਵਿਧਾਇਕ ਡਾ. ਮੁਹੰਮਦ ਜ਼ਮੀਲ ਉਰ ਰਹਿਮਾਨ, ਵਿਧਾਇਕ ਚੇਤਨ ਸਿੰਘ ਜੋੜਾਮਾਜਰਾ, ਮੁਹਾਲੀ ਤੋਂ ਮੇਅਰ ਸਰਬਜੀਤ ਸਿੰਘ ਸਮਾਣਾ ਸਮੇਤ ਵੱਡੀ ਗਿਣਤੀ 'ਚ ਸਥਾਨਕ ਕੌਂਸਲਰ ਅਤੇ ਹੋਰ ਸੀਨੀਅਰ ਆਗੂ ਤੇ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਰਾਜਪਾਲ ਨੂੰ ਪੰਥਕ, ਆਰਥਿਕ ਤੇ ਖੇਤੀ ਮੁੱਦਿਆਂ ਸੰਬੰਧੀ ਮੰਗ ਪੱਤਰ ਅਗਲੀ ਖ਼ਬਰ ਐਨ.ਡੀ.ਏ. ਰਾਜ ਸਭਾ 'ਚ ਦੋ-ਤਿਹਾਈ ਬਹੁਮਤ ਦੇ ਨੇੜੇ
Ad Position 24
No active advertisement