18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮੁੱਖ ਮੰਤਰੀ ਨੈਤਿਕ ਆਧਾਰ 'ਤੇ ਦੇਣ ਅਸਤੀਫ਼ਾ-ਰੰਧਾਵਾ

Ad Position 21
No active advertisement
ਅਜੀਤ ਡੈਸਕ 16-06-2026

ਚੰਡੀਗੜ੍ਹ, 15 ਜੂਨ (ਵਿਕਰਮਜੀਤ ਸਿੰਘ ਮਾਨ)-ਸੀਨੀਅਰ ਕਾਂਗਰਸੀ ਆਗੂ ਅਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਵਾਇਰਲ ਵੀਡੀਓ ਦੀ ਫੋਰੈਂਸਿਕ ਜਾਂਚ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ 'ਪੰਥ ਵਿਰੋਧੀ' ਐਲਾਨਣਾ ਪੰਜਾਬ ਦੇ ਇਤਿਹਾਸ 'ਚ ਇਕ ਮਹੱਤਵਪੂਰਨ ਘਟਨਾ ਹੈ | ਇਹ ਧਾਰਮਿਕ ਸਜ਼ਾ ਪੰਜ ਸਿੱਖ ਸਾਹਿਬਾਨ ਦੀ ਕਮੇਟੀ ਦੁਆਰਾ ਮੁੱਖ ਮੰਤਰੀ ਮਾਨ ਨੂੰ ਦਿੱਤੀ ਗਈ ਹੈ | ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਇਸ ਦੀ ਮਾਣ-ਮਰਿਆਦਾ ਅਤੇ ਲੱਖਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਬਿਨਾਂ ਦੇਰੀ ਕੀਤੇ ਨੈਤਿਕ ਆਧਾਰ 'ਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਗੰਭੀਰ ਦੋਸ਼ਾਂ ਬਾਰੇ ਆਪਣੀ ਚੁੱਪੀ ਤੋੜਨ- ਵੜਿੰਗ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਲੀਜੈਂਡ ਬੰਗਾ ਬਲਾਕ ਫੁੱਟਬਾਲ ਕਲੱਬ ਨੇ ਫੁੱਟਬਾਲ ਮੈਚ ਕਰਾਇਆ
Ad Position 24