02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਅਕਾਲੀ ਦਲ (ਬ) ਵਲੋਂ 19 ਜੁਲਾਈ ਤੋਂ ਭਗਵੰਤ ਮਾਨ ਖ਼ਿਲਾਫ਼ ਧਰਮ ਯੁੱਧ ਮੋਰਚਾ ਸ਼ੁਰੂ ਕਰਨ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 19-06-2026

• ਦੂਜੇ ਅਕਾਲੀ ਧੜਿਆਂ ਨੂੰ ਦਿੱਤਾ ਏਕਤਾ ਦਾ ਸੱਦਾ ਅਤੇ ਪਿੱਛੇ ਰਹਿ ਕੇ ਵੀ ਕੰਮ ਕਰਨ ਦੀ ਕਹੀ ਗੱਲ
• ਦੂਜੇ ਧੜਿਆਂ, ਸੰਸਥਾਵਾਂ ਅਤੇ ਸੰਪਰਦਾਵਾਂ ਨਾਲ ਗੱਲਬਾਤ ਲਈ 5 ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ੍ਹ, 18 ਜੂਨ (ਪ੍ਰੋ.ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਸੰਬੰਧੀ ਇਕ ਵੀਡੀਓ ਨੂੰ ਮੁੱਦਾ ਬਣਾ ਕੇ ਉਨ੍ਹਾਂ ਵਿਰੁੱਧ ਜਾਰੀ ਕੀਤੇ ਗਏ ਫ਼ਤਵੇ ਦੇ ਸਮਰਥਨ ਵਿਚ 19 ਜੁਲਾਈ ਤੋਂ ਧਰਮ ਯੁੱਧ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ | ਪਾਰਟੀ ਦੀ ਕੋਰ ਕਮੇਟੀ ਦੀ ਇੱਥੇ ਹੋਈ ਦੋ ਦਿਨਾ ਮੀਟਿੰਗ ਤੋਂ ਬਾਅਦ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਦੂਜੇ ਅਕਾਲੀ ਧੜਿਆਂ ਨੂੰ ਵੀ ਇਸ ਮੁੱਦੇ 'ਤੇ ਮੁੱਖ ਮੰਤਰੀ ਵਿਰੁੱਧ ਇਕਮੁੱਠ ਹੋਣ ਦਾ ਸੱਦਾ ਦਿੱਤਾ ਅਤੇ ਪੇਸ਼ਕਸ਼ ਕੀਤੀ ਕਿ ਉਹ ਦੂਜਿਆਂ ਦੀ ਅਗਵਾਈ ਵਿਚ ਵੀ ਕੰਮ ਕਰਨ ਲਈ ਤਿਆਰ ਹਨ | ਮੁੱਖ ਮੰਤਰੀ ਹਾਲਾਂਕਿ ਇਸ ਵੀਡੀਓ ਨੂੰ ਸਿਰੇ ਤੋਂ ਰੱਦ ਕਰਦਿਆਂ ਕਹਿ ਰਹੇ ਹਨ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵੀ ਆਪਣੀ ਮੁਲਾਕਾਤ ਦੌਰਾਨ ਦੱਸ ਕੇ ਆਏ ਸਨ ਕਿ ਇਸ ਵੀਡੀਓ ਵਿਚ ਉਹ ਨਹੀਂ ਹਨ | ਬਲਕਿ ਉਨ੍ਹਾਂ ਨਾਲ ਰਲਦੇ ਮਿਲਦੇ ਕਿਸੇ ਵਿਅਕਤੀ ਨੂੰ ਪੇਸ਼ ਕਰਕੇ ਵੀਡੀਓ ਬਣਾਈ ਗਈ ਹੈ | ਸ਼ੋ੍ਰਮਣੀ ਅਕਾਲੀ ਦਲ (ਬ) ਅੱਜ ਇਸ ਮੁੱਦੇ ਨੂੰ ਜਨਤਕ ਬਣਾਉਣ ਦੀ ਕੋਸ਼ਿਸ਼ ਵਿਚ ਨਜ਼ਰ ਆਇਆ | ਚਰਚਾ ਇਹ ਵੀ ਹੈ ਕਿ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਕੁਝ ਮੈਂਬਰਾਂ ਦਾ ਇਹ ਵੀ ਵਿਚਾਰ ਸੀ ਕਿ ਸਿੰਘ ਸਾਹਿਬ ਵਲੋਂ ਲਗਾਏ ਗਏ ਦੋਸ਼ਾਂ ਦਾ ਮੁੱਦਾ ਬਹੁਤਾ ਨਾ ਉਛਾਲਿਆ ਜਾਵੇ ਕਿਉਂਕਿ ਇਹ ਪਾਰਟੀ ਨੂੰ ਉਲਟਾ ਵੀ ਪੈ ਸਕਦਾ ਹੈ | ਲੇਕਿਨ ਅੱਜ ਸੁਖਬੀਰ ਸਿੰਘ ਬਾਦਲ ਇਸ ਮੁੱਦੇ ਨੂੰ ਲੈ ਕੇ ਪੰਜਾਬ ਵਿਚ ਇਕ ਵੱਡੀ ਮੁਹਿੰਮ ਖੜ੍ਹੀ ਕਰਨ ਦੀਆਂ ਕੋਸ਼ਿਸ਼ਾਂ ਵਿਚ ਨਜ਼ਰ ਆਏ | ਲੇਕਿਨ ਉਨ੍ਹਾਂ ਇਹ ਸਪੱਸ਼ਟ ਨਹੀਂ ਕੀਤਾ ਕਿ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਅੰਦੋਲਨ ਦੀ ਰੂਪਰੇਖਾ ਕੀ ਹੋਵੇਗੀ? ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਜੁਲਾਈ ਤੱਕ ਅਹੁਦਾ ਛੱਡਣ ਲਈ ਇਕ ਮਹੀਨੇ ਦਾ ਨੋਟਿਸ ਵੀ ਜਾਰੀ ਕੀਤਾ ਅਤੇ ਦੂਜੀਆਂ ਪਾਰਟੀਆਂ ਤੋਂ ਵੀ ਆਪਣੇ ਇਸ ਪ੍ਰੋਗਰਾਮ ਲਈ ਸਮਰਥਨ ਮੰਗਿਆ | ਸੁਖਬੀਰ ਸਿੰਘ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ, ਮਹੇਸ਼ ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ ਤੇ ਭਾਈ ਅਮਰਜੀਤ ਸਿੰਘ ਚਾਵਲਾ 'ਤੇ ਆਧਾਰਿਤ 5 ਮੈਂਬਰੀ ਕਮੇਟੀ ਦਾ ਵੀ ਐਲਾਨ ਕੀਤਾ ਜੋ ਕਿ ਦੂਜੇ ਅਕਾਲੀ ਧੜਿਆਂ, ਸਿੱਖ ਸੰਸਥਾਵਾਂ ਅਤੇ ਮੀਡੀਆ ਆਦਿ ਨਾਲ ਵੀ ਇਸ ਮੁੱਦੇ 'ਤੇ ਸਮਰਥਨ ਲਈ ਗੱਲਬਾਤ ਕਰਨਗੇ | ਸ: ਬਾਦਲ ਨੇ ਕਿਹਾ ਕਿ ਵੀਡੀਓ ਜਿਸ ਵਿਚ ਭਗਵੰਤ ਮਾਨ ਇਤਰਾਜ਼ਯੋਗ ਹਾਲਤ ਵਿਚ ਹਨ ਅਤੇ ਪਿਛਲੇ ਇਕ ਸਾਲ ਤੋਂ ਜਨਤਕ ਹੈ | ਉਨ੍ਹਾਂ ਕਿਹਾ ਕਿ ਇਹ ਵੀਡੀਓ ਉਨ੍ਹਾਂ ਦੇ ਆਪਣੇ ਦੋਸਤ ਨੇ ਜਨਤਕ ਕੀਤੀ ਹੈ ਤੇ ਇਸ ਮਾਮਲੇ ਵਿਚ ਉਨ੍ਹਾਂ ਖ਼ਿਲਾਫ਼ ਅਕਤੂਬਰ 2025 ਵਿਚ ਐਫ.ਆਈ.ਆਰ ਵੀ ਦਰਜ ਕੀਤੀ ਗਈ | ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਨੇ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਲਾਈ ਡਿਟੈਕਟਰ ਟੈੱਸਟ ਕਰਵਾਉਣ | ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜਾਰੀ ਲੈਬ ਦੀਆਂ ਰਿਪੋਰਟਾਂ ਲੁਧਿਆਣਾ ਦੇ ਇਕ ਪੁਲਿਸ ਅਧਿਕਾਰੀ ਦੀ ਮਿਲੀਭੁਗਤ ਨਾਲ ਤਿਆਰ ਕਰਵਾਈਆਂ ਗਈਆਂ ਹਨ | ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿਧਾਨ ਸਭਾ ਵਿਚਲੇ ਅਕਾਲੀ ਵਿਧਾਇਕਾਂ ਵਲੋਂ ਸਦਨ ਦੀ ਕਾਰਵਾਈ ਦਾ ਬਾਈਕਾਟ ਕਰਨ ਦਾ ਵੀ ਐਲਾਨ ਕੀਤਾ ਗਿਆ | ਇਸ ਮੌਕੇ 'ਤੇ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਵਿਰਸਾ ਸਿੰਘ ਵਲਟੋਹਾ, ਗੁਲਜ਼ਾਰ ਸਿੰਘ ਰਣੀਕੇ, ਮੁਨਤਾਰ ਸਿੰਘ ਬਰਾੜ, ਗੁਰਬਚਨ ਸਿੰਘ ਬੱਬੇਹਾਲੀ, ਅਰਸ਼ਦੀਪ ਸਿੰਘ ਕਲੇਰ, ਹਰਚਰਨ ਬੈਂਸ ਆਦਿ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਾਕਿ ਨੇ ਅਮਰੀਕਾ-ਈਰਾਨ ਵਿਚਕਾਰ ਵਿਚੋਲੇ ਵਜੋਂ ਸਮਝÏਤੇ 'ਤੇ ਕੀਤੇ ਦਸਤਖ਼ਤ ਅਗਲੀ ਖ਼ਬਰ ਅਮਰੀਕਾ-ਈਰਾਨ ਯੁੱਧ ਸਮਾਪਤ-ਟਰੰਪ ਅਤੇ ਪੇਜ਼ੇਸ਼ਕੀਅਨ ਨੇ ਸ਼ੁਰੂਆਤੀ ਸਮਝੌਤੇ 'ਤੇ ਕੀਤੇ ਦਸਤਖ਼ਤ <br/>
Ad Position 24
No active advertisement