02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਫਰਜ਼ੀ ਵੀਡੀਓ ਦਾ ਭਗਵੰਤ ਮਾਨ ਨਾਲ ਕੋਈ ਸੰਬੰਧ ਨਹੀਂ-ਚੀਮਾ <br/>

Ad Position 21
No active advertisement
ਅਜੀਤ ਡੈਸਕ 19-06-2026

'ਆਪ' ਦਾ ਵਫ਼ਦ ਜਾਂਚ ਦੀ ਮੰਗ ਨੂੰ ਲੈ ਕੇ ਡੀ.ਜੀ.ਪੀ. ਨੂੰ ਮਿਲਿਆ
ਐੱਸ. ਏ. ਐੱਸ. ਨਗਰ/ਚੰਡੀਗੜ੍ਹ, 18 ਜੂਨ (ਪ੍ਰੋ. ਅਵਤਾਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੰਦਿਆਂ ਸਿੱਖ ਪੰਥ ਨੂੰ ਮੁੱਖ ਮੰਤਰੀ ਨੂੰ ਮੂੰਹ ਨਾ ਲਾਉਣ ਦਾ ਆਦੇਸ਼ ਦਿੱਤੇ ਜਾਣ ਉਪਰੰਤ ਪੰਜਾਬ ਦੀ ਸਿਆਸਤ ਗਰਮਾ ਗਈ ਹੈ | ਇਸੇ ਮਸਲੇ ਨੂੰ ਲੈ ਕੇ ਮੁਹਾਲੀ ਵਿਖੇ ਸੱਦੇ ਗਏ ਪੱਤਰਕਾਰ ਸੰਮੇਲਨ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਂਝੇ ਤੌਰ 'ਤੇ ਇਕ ਫਰਜ਼ੀ ਅਤੇ ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਪੰਜਾਬ ਦੀ ਸਮਾਜਿਕ ਸਦਭਾਵਨਾ ਨੂੰ ਅਸਥਿਰ ਕਰਨ ਦੀ ਘਿਨਾਉਣੀ ਸਿਆਸੀ ਸਾਜਿਸ਼ ਦਾ ਪਰਦਾਫਾਸ਼ ਕੀਤਾ | ਉਨ੍ਹਾਂ ਭਾਰਤ ਸਰਕਾਰ ਵਲੋਂ ਮਾਨਤਾ ਪ੍ਰਾਪਤ ਦੋ ਸੁਤੰਤਰ ਲੈਬੋਰਟਰੀਆਂ ਦੁਆਰਾ ਕੀਤੀ ਗਈ ਫੋਰੈਂਸਿਕ ਜਾਂਚ ਦਾ ਹਵਾਲਾ ਦਿੰਦਿਆਂ ਕਿਹਾ ਕਿ ਪ੍ਰੋਪੇਗੰਡਾ ਮੁਹਿੰਮ ਨੂੰ ਵਿਗਿਆਨਕ ਸਬੂਤਾਂ ਦੁਆਰਾ ਪੂਰੀ ਤਰ੍ਹਾਂ ਨਕਾਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਵੀਡੀਓ ਦੇ 1191 ਫਰੇਮਾਂ ਦੇ ਤਕਨੀਕੀ ਵਿਸ਼ਲੇਸ਼ਣ ਨੇ ਨਿਰਣਾਇਕ ਤੌਰ 'ਤੇ ਸਾਬਿਤ ਕਰ ਦਿੱਤਾ ਹੈ ਕਿ ਵਾਇਰਲ ਵੀਡੀਓ 'ਚ ਦਿਖਾਈ ਦੇਣ ਵਾਲਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹੈ | ਉਨ੍ਹਾਂ ਕਿਹਾ ਕਿ ਅਸਲ 'ਚ ਭਗਵੰਤ ਮਾਨ ਸਰਕਾਰ ਵਲੋਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਲਾਗੂ ਕੀਤੇ ਜਾਣ ਕਾਰਨ ਬੁਖਲਾਈਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਤਾਕਤਾਂ ਨੇ ਇਹ ਸਾਜਿਸ਼ ਰਚੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਇਸ ਮਨਘੜਤ ਵੀਡੀਓ ਨੂੰ ਬਣਾਉਣ ਅਤੇ ਵਾਇਰਲ ਕਰਨ ਵਾਲਿਆਂ ਦੀ ਪਛਾਣ ਕਰ ਕੇ ਉਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਕਾਨੂੰਨ ਦੇ ਕਟਹਿਰੇ 'ਚ ਖੜ੍ਹਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਇਕ ਫਰਜ਼ੀ ਵੀਡੀਓ ਵਾਇਰਲ ਕਰ ਕੇ ਅਤੇ ਉਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜ ਕੇ ਜਨਤਾ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਇਹ ਸਾਰਾ ਘਟਨਾਕ੍ਰਮ ਇਕ ਵੱਡੀ ਸਿਆਸੀ ਸਾਜਿਸ਼ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਇਕ ਅਜਿਹੇ ਪ੍ਰਸਿੱਧ ਮੁੱਖ ਮੰਤਰੀ ਨੂੰ ਬਦਨਾਮ ਕਰਨਾ ਸੀ, ਜੋ ਲਗਾਤਾਰ ਪੰਜਾਬ ਦੇ ਲੋਕਾਂ ਲਈ ਕੰਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਰੀ ਸਚਾਈ ਹੁਣ ਪੰਜਾਬ ਦੇ ਲੋਕਾਂ ਦੇ ਸਾਹਮਣੇ ਆ ਗਿਆ ਹੈ ਅਤੇ ਜਿਨ੍ਹਾਂ ਲੋਕਾਂ ਨੇ ਇਸ ਮਨਘੜਤ ਵੀਡੀਓ ਦਾ ਸਹਾਰਾ ਲੈ ਕੇ ਜਨਤਾ ਨੂੰ ਗੁੰਮਰਾਹ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ, ਉਹ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਫੋਰੈਂਸਿਕ ਰਿਪੋਰਟਾਂ ਮੁਤਾਬਿਕ ਵੀਡੀਓ 'ਚ ਨਜ਼ਰ ਆ ਰਹੇ ਵਿਅਕਤੀ ਦਾ ਕੱਦ ਲਗਭਗ 5 ਫੁੱਟ 10 ਇੰਚ ਹੋਣ ਦਾ ਅਨੁਮਾਨ ਹੈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਕੱਦ 5 ਫੁੱਟ 8 ਇੰਚ ਹੈ | ਉਨ੍ਹਾਂ ਕਿਹਾ ਕਿ ਸਰੀਰਕ ਬਣਤਰ, ਮੋਢਿਆਂ ਦੀ ਬਣਤਰ, ਚਿਹਰੇ ਦੀਆਂ ਵਿਸ਼ੇਸ਼ਤਾਵਾਂ ਅਤੇ ਸਮੁੱਚੇ ਪੋਸਚਰ 'ਚ ਵੀ ਵੱਡੇ ਅੰਤਰ ਪਾਏ ਗਏ ਹਨ | ਉਨ੍ਹਾਂ ਕਿਹਾ ਕਿ ਦੋਵਾਂ ਲੈਬੋਰਟਰੀਆਂ ਨੇ ਸੁਤੰਤਰ ਤੌਰ 'ਤੇ ਇਕੋ ਸਿੱਟਾ ਕੱਢਿਆ ਕਿ ਵੀਡੀਓ 'ਚ ਦਿਖਾਈ ਦੇਣ ਵਾਲੇ ਵਿਅਕਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਕੁਝ ਵੀ ਮੇਲ ਨਹੀਂ ਖਾਂਦਾ | ਬਲਤੇਜ ਪੰਨੂ ਨੇ ਦੱਸਿਆ ਕਿ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਉਨ੍ਹਾਂ (ਬਲਤੇਜ ਪੰਨੂ) 'ਤੇ ਆਧਾਰਿਤ ਆਮ ਆਦਮੀ ਪਾਰਟੀ ਦਾ ਇਕ ਵਫ਼ਦ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੂੰ ਮਿਲਿਆ ਅਤੇ ਇਸ ਸਾਜਿਸ਼ ਦੀ ਡੂੰਘਾਈ ਨਾਲ ਜਾਂਚ ਕਰਨ ਨੂੰ ਲੈ ਕੇ ਇਕ ਮੰਗ ਪੱਤਰ ਵੀ ਦਿੱਤਾ ਗਿਆ | ਪੰਨੂ ਨੇ ਦੱਸਿਆ ਵਫ਼ਦ ਨੇ ਇਸ ਮਨਘੜਤ ਵੀਡੀਓ ਦੇ ਪਿੱਛੇ ਮੌਜੂਦ ਵਿਅਕਤੀਆਂ ਅਤੇ ਸੰਗਠਨਾਂ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਗਈ, ਜਿਨ੍ਹਾਂ ਲੋਕਾਂ ਨੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ, ਝੂਠੀ ਅਫਵਾਹ ਫੈਲਾਉਣ ਅਤੇ ਪੰਜਾਬ ਦੇ ਸਮਾਜਿਕ ਸਦਭਾਵਨਾ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਦਾ ਨੂਰ ਸਿੰਗਲਾ ਸੀ.ਏ. ਫਾਈਨਲ ਪ੍ਰੀਖਿਆ 'ਚੋਂ ਦੇਸ਼ ਭਰ 'ਚੋਂ ਅੱਵਲ ਅਗਲੀ ਖ਼ਬਰ ਮੋਦੀ ਭਲਕੇ ਪੀ.ਐੱਮ.-ਕਿਸਾਨ ਯੋਜਨਾ ਤਹਿਤ 18,880 ਕਰੋੜ ਦੀ ਪਾਉਣਗੇ ਕਿਸ਼ਤ
Ad Position 24
No active advertisement