18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸ਼੍ਰੋਮਣੀ ਕਮੇਟੀ ਨੇ 27 ਨੂੰ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ ਸੱਦੀ

Ad Position 21
No active advertisement
ਅਜੀਤ ਡੈਸਕ 21-06-2026
ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ 72 ਘੰਟਿਆਂ ਦੇ ਨੋਟਿਸ ‘ਤੇ ਅੱਜ ਇਥੇ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਵਿਚ ਸਿੰਘ ਸਾਹਿਬਾਨ ਵਲੋਂ ਪਿਛਲੇ ਦਿਨੀਂ ਜਾਰੀ ਆਦੇਸ਼ਾਂ ਦੀ ਰੌਸ਼ਨੀ ਵਿਚ 27 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ ਬੁਲਾਉਣ ਦਾ ਫੈਸਲਾ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਧਾਮੀ ਨੇ ਕਿਹਾ ਕਿ ਇਕੱਤਰਤਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਥਿਤ ਵੀਡੀਓ ਮਾਮਲੇ ਵਿਚ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਤੋਂ ਅਹੁਦੇ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਸੰਬੰਧਿਤ ਕਥਿਤ ਵੀਡੀਓ� ਵਿਚਲੀਆਂ ਹਰਕਤਾਂ ਨੇ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਇਸ ਮਾਮਲੇ ਦੀ ਜਾਂਚ ਸੰਬੰਧੀ ਜਥੇਦਾਰ ਸਾਹਿਬ ਵਲੋਂ ਮੁੱਖ ਮੰਤਰੀ ਨੂੰ ਆਪਣਾ ਪੱਖ ਪੇਸ਼ ਕਰਨ ਅਤੇ ਫੋਰੈਂਸਿਕ ਜਾਂਚ ਲਈ ਲੈਬੋਰੇਟਰੀਆਂ ਸੁਝਾਉਣ ਦਾ ਪੂਰਾ ਮੌਕਾ ਦਿੱਤਾ ਗਿਆ ਪਰ ਉਨ੍ਹਾਂ ਵਲੋਂ ਸਕੱਤਰੇਤ ਅਕਾਲ ਤਖ਼ਤ ਵਲੋਂ ਲਿਖੇ ਪੱਤਰਾਂ ਦਾ ਜਵਾਬ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਬਉੱਚ ਅਸਥਾਨ ਹੈ ਤੇ ਇਸ ਮਹਾਨ ਅਸਥਾਨ ਤੋਂ ਕੀਤੇ ਜਾਂਦੇ ਆਦੇਸ਼ਾਂ ਅੱਗੇ ਸਿੱਖ ਕੌਮ ਹਮੇਸ਼ਾ ਸਿਰ ਝੁਕਾਉਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਮਲੇ ਵਿਚ ਵੀ ਇਸੇ ਰਵਾਇਤ ਅਨੁਸਾਰ ਹੀ ਅਕਾਲ ਤਖ਼ਤ ਸਾਹਿਬ ਤੋਂ ਫੈਸਲਾ ਆਇਆ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਦੇ ਆਦੇਸ਼ ਦੀ ਰੌਸ਼ਨੀ ਵਿਚ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀ।ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਸੰਬੰਧੀ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਹਲਕੇ ਵਿਚ ਵੱਡੇ ਇਕੱਠ ਕਰਕੇ ਸੰਗਤਾਂ ਨੂੰ ਮੁੱਖ ਮੰਤਰੀ ਮਾਮਲੇ ਵਿਚ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੇਅਦਬੀਆਂ ਸੰਬੰਧੀ ਕਾਨੂੰਨ ਵਿਚ ਦਰਜ ਇਤਰਾਜ਼ਯੋਗ ਮੱਦਾਂ ਨੂੰ ਹਟਾਏ ਜਾਣ ਦੀ ਮੰਗ ਕਰ ਰਹੀ ਹੈ। ਇਸ ਸੰਬੰਧੀ ਅਕਾਲ ਤਖ਼ਤ ਸਾਹਿਬ ਵਲੋਂ ਵਿਧਾਨ ਸਭਾ ਦੇ ਸਿੱਖ ਮੈਂਬਰਾਂ ਨੂੰ ਬੁਲਾਇਆ ਗਿਆ ਹੈ ਅਤੇ ਇਸ ਦੀ ਹਰ ਵਿਧਾਇਕ ਨੂੰ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਾਂ ਬਾਰੇ ਗ਼ਲਤ ਬਿਆਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀਆਂ ਇਕ ਜਿੰਦ ਇਕ ਜਾਨ ਸੰਸਥਾਵਾਂ ਹਨ ਤੇ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ ਹੈ ਅਤੇ ਮੈਨੂੰ ਮਾਣ ਹੈ ਕਿ ਮੈਂ ਆਪਣੇ ਪੁਰਖਿਆਂ ਦੀ ਇਸ ਮਹਾਨ ਜਥੇਬੰਦੀ ਨਾਲ ਜੁੜਿਆ ਹਾਂ।
ਪ੍ਰਧਾਨ ਧਾਮੀ ਨੇ ਵਫ਼ਦ ਸਮੇਤ ਆਪਣੀ ਹਾਲੀਆ ਅਮਰੀਕਾ ਫੇਰੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਯੂਬਾ ਸਿਟੀ (ਅਮਰੀਕਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਲਈ ਪ੍ਰੈੱਸ ਅਤੇ ਗੁਰਮਤਿ ਪ੍ਰਚਾਰ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ। ਅਮਰੀਕਾ ਨਿਵਾਸੀ ਦੀਦਾਰ ਸਿੰਘ ਬੈਂਸ ਨੇ 2013 ‘ਚ ਸ਼੍ਰੋਮਣੀ ਕਮੇਟੀ ਨੂੰ 14 ਏਕੜ ਦੇ ਕਰੀਬ ਜ਼ਮੀਨ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ‘ਤੇ ਕੀਤੇ ਜਾਣ ਵਾਲੇ ਕਾਰਜਾਂ ਲਈ ਜ਼ਰੂਰੀ ਪ੍ਰਵਾਨਗੀਆਂ ਵਾਸਤੇ ਉਥੋਂ ਦੇ ਨਿਯਮਾਂ ਅਨੁਸਾਰ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਕੱਤਰਤਾ ਮੌਕੇ ਐਡਵੋਕੇਟ ਧਾਮੀ ਤੋਂ ਇਲਾਵਾ ਰਘੂਜੀਤ ਸਿੰਘ ਵਿਰਕ, ਬਲਦੇਵ ਸਿੰਘ ਕਲਿਆਣ, ਸ਼ੇਰ ਸਿੰਘ ਮੰਡਵਾਲਾ, ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਦਲਜੀਤ ਸਿੰਘ ਭਿੰਡਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ ਆਦਿ ਅਹੁਦੇਦਾਰਾਂ ਤੇ ਅੰਤ੍ਰਿੰਗ ਮੈਂਬਰਾਂ ਤੋਂ ਇਲਾਵਾ �ਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਅਜ਼ਾਦਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨ: ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਾਕਿ ’ਚ ਦੋ ਧਮਾਕੇ-7 ਮੌਤਾਂ ਅਗਲੀ ਖ਼ਬਰ ਨਾਗਪੁਰ ਦੇ ਵਿਦਿਆਰਥੀ ਨੂੰ ਅਬੂ ਧਾਬੀ ਦਾ ਕੇਂਦਰ ਮਿਲਿਆ
Ad Position 24