18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਭਗਵੰਤ ਮਾਨ ਦੇ ਹੱਕ ’ਚ ਡਟੀ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਖ਼ਿਲਾਫ਼ ਸੂਬੇ ਭਰ ’ਚ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 21-06-2026
ਚੰਡੀਗੜ੍ਹ, 20 ਜੂਨ (ਪ੍ਰੋ. ਅਵਤਾਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਾਇਰਲ ਵੀਡੀ� ਸੰਬੰਧੀ ਜਾਰੀ ਹੁਕਮਾਂ ਤੋਂ ਬਾਅਦ ਪੈਦਾ ਹੋਏ ਵਿਵਾਦ ਦਰਮਿਆਨ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੇ ਹੱਕ ‘ਚ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੇ ਤਹਿਤ ਜਿਥੇ ਅੱਜ ਸੂਬੇ ਭਰ ਵਿਚ ਆਮ ਆਦਮੀ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ (ਬ), ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਉਥੇ ਮੁਹਾਲੀ ਵਿਚ ਪੰਜਾਬ ਦੇ ਖ਼ਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪ੍ਰਦਰਸ਼ਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ, ਖ਼ਾਸ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਸਿਆਸੀ ਲਾਭ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਝੂਠਾ ਅਤੇ ਗੁੰਮਰਾਹਕੁੰਨ ਪ੍ਰਚਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਲਗਾਤਾਰ ਮਿਲ ਰਹੇ ਸਮਰਥਨ ਕਾਰਨ ਵਿਰੋਧੀ ਧਿਰਾਂ ਬੌਖਲਾਹਟ ਦਾ ਸ਼ਿਕਾਰ ਹਨ ਅਤੇ ਬੇਬੁਨਿਆਦ ਮੁੱਦਿਆਂ ਨੂੰ ਉਛਾਲ ਕੇ ਸਰਕਾਰ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।ਮੰਤਰੀ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿਕਾਸ, ਰੁਜ਼ਗਾਰ, ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ, ਜਦਕਿ ਵਿਰੋਧੀ ਧਿਰਾਂ ਲੋਕਾਂ ਦੇ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਵਿਵਾਦ ਖੜ੍ਹੇ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੱਚਾਈ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਅਜਿਹੀਆਂ ਸਿਆਸੀ ਚਾਲਾਂ ਦਾ ਢੁੱਕਵਾਂ ਜਵਾਬ ਦੇਣਗੇ।ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਵਰਕਰਾਂ ਨੇ ਹੱਥਾਂ ਵਿਚ ਤਖ਼ਤੀਆਂ ਫੜ ਕੇ ਵਿਰੋਧੀ ਧਿਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਨੂੰ ਬਦਨਾਮ ਕਰਨ ਲਈ ਸੋਚੀ-ਸਮਝੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਪਾਰਟੀ ਦੇ ਸੰਨੀ ਸਿੰਘ ਆਹਲੂਵਾਲੀਆ, ਮੇਅਰ ਸਰਬਜੀਤ ਸਿੰਘ ਸਮਾਣਾ, ਪ੍ਰਭਜੋਤ ਕੌਰ, ਪਰਮਿੰਦਰ ਸਿੰਘ ਗੋਲਡੀ ਆਗੂਆਂ ਤੋਂ ਇਲਾਵਾ ਅਹੁਦੇਦਾਰ ਅਤੇ ਵਰਕਰ ਵੀ ਹਾਜ਼ਰ ਸਨ। ਆਮ ਆਦਮੀ ਪਾਰਟੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਕਥਿਤ ਕੂੜ ਪ੍ਰਚਾਰ ਦਾ ਡਟ ਕੇ ਵਿਰੋਧ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਈਰਾਨ ਨਾਲ ਸ਼ਾਂਤੀ ਗੱਲਬਾਤ ਪਟੜੀ ’ਤੇ-ਵੈਂਸ ਅਗਲੀ ਖ਼ਬਰ ਪਾਕਿ ’ਚ ਦੋ ਧਮਾਕੇ-7 ਮੌਤਾਂ
Ad Position 24