18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪ੍ਰਧਾਨ ਮੰਤਰੀ ਮੋਦੀ ਸਮੇਤ ਵੱਖ-ਵੱਖ ਆਗੂਆਂ ਵਲੋਂ ਰਾਸ਼ਟਰਪਤੀ ਮੁਰਮੂ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ

Ad Position 21
No active advertisement
ਅਜੀਤ ਡੈਸਕ 21-06-2026
ਨਵੀਂ ਦਿੱਲੀ, 20 ਜੂਨ (ਯੂ. ਐਨ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਉਨ੍ਹਾਂ ਦੇ 68ਵੇਂ ਜਨਮ ਦਿਨ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਜੀਵਨ ਯਾਤਰਾ ਅਤੇ ਜਨਤਕ ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਦੇਸ਼ ਭਰ ਦੇ ਲੋਕਾਂ ਲਈ ਪ੍ਰੇਰਨਾ ਦੱਸਿਆ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕੀਤੇ ਇਕ ਸੰਦੇਸ਼ ਵਿਚ ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਮੁਰਮੂ ਦਾ ਦੇਸ਼ ਦੇ ਸਭ ਤੋਂ ਉੱਚੇ ਸੰਵਿਧਾਨਕ ਅਹੁਦੇ ‘ਤੇ ਪਹੁੰਚਣਾ ਹਿੰਮਤ, ਸਾਦਗੀ, ਨਿਮਰਤਾ ਅਤੇ ਲੋਕਾਂ ਦੀ ਸੇਵਾ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਤੋਂ ਇਲਾਵਾ ਮੁੱਖ ਵਿਰੋਧੀ ਧਿਰ ਕਾਂਗਰਸ ਦੇ ਪ੍ਰਧਾਨ ਮਲਿਕਅਰਜੁਨ ਖੜਗੇ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਮੇਤ ਵੱਖ-ਵੱਖ ਆਗੂਆਂ ਵਲੋਂ ਰਾਸ਼ਟਰਪਤੀ ਦਰੋਪਦੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਨਵੀਂ ਦਿੱਲੀ ਵਿਖੇ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਵਲੋਂ ਅਗਲੀ ਖ਼ਬਰ ਮੋਦੀ ਵਲੋਂ ਓਡੀਸ਼ਾ ’ਚ 47,600 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ
Ad Position 24