03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪੰਜਾਬ ਦੇ ਵਿਕਾਸ ਲਈ ਭਾਜਪਾ ਦੀ ਸਰਕਾਰ ਲਿਆਉਣਾ ਲਾਜ਼ਮੀ-ਨਿਤਿਨ ਨਬੀਨ

Ad Position 21
No active advertisement
ਅਜੀਤ ਡੈਸਕ 22-06-2026

ਭੁਪਿੰਦਰ ਸਿੰਘ ਬੈਂਸ
ਲੁਧਿਆਣਾ, 21 ਜੂਨ-ਪੰਜਾਬ ਦੇ ਵਿਕਾਸ ਲਈ ਸੂਬੇ ‘ਚ ਭਾਜਪਾ ਦੀ ਸਰਕਾਰ ਬਣਨਾ ਲਾਜ਼ਮੀ ਹੈ ਅਤੇ ਸਰਕਾਰ ਬਣਨ ਉਪਰੰਤ ਕਿਸਾਨਾਂ ਨੂੰ ਹਰਿਆਣਾ ਦੀ ਤਰ੍ਹਾਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਦਾ ਲਾਭ ਦਿੱਤਾ ਜਾਵੇਗਾ। ਲੁਧਿਆਣਾ ’ਚ ਭਾਜਪਾ ਦੇ ਦਫ਼ਤਰਾਂ ਦਾ ਉਦਘਾਟਨ ਕਰਨ ਤੋਂ ਬਾਅਦ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਨੂੰ ਅੱਗੇ ਲੈ ਕੇ ਜਾਣ ਵਾਲਾ ਸੂਬਾ ਰਿਹਾ ਹੈ। ਦੇਸ਼ ਦੀ ਸੁਰੱਖਿਆ ਤੋਂ ਲੈ ਕੇ ਕਣਕ ਉਤਪਾਦਨ ਤੱਕ ਪੰਜਾਬ ਦਾ ਯੋਗਦਾਨ ਬੇਮਿਸਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਹੀ ਦੇਸ਼ ਦੇ ਵਿਕਾਸ ਦੀ ਮਜ਼ਬੂਤ ਨੀਂਹ ਹੈ। ਪੰਜਾਬ ਦੇ ਮੌਜੂਦਾ ਹਾਲਾਤ ’ਤੇ ਚਿੰਤਾ ਜਤਾਉਂਦਿਆਂ ਉਨ੍ਹਾਂ ਕਿਹਾ ਕਿ ਸੂਬੇ ’ਚ ਨਸ਼ਾ, ਗੁੰਡਾਗਰਦੀ ਅਤੇ ਗੈਂਗਸਟਰਵਾਦ ਦਾ ਬੋਲਬਾਲਾ ਹੈ, ਜਿਸ ਕਾਰਨ ਪੰਜਾਬ ਲਗਾਤਾਰ ਪਛੜਦਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਭਲਾਈ ਅਤੇ ਵਿਕਾਸ ਲਈ ਕਈ ਯੋਜਨਾਵਾਂ ਭੇਜੀਆਂ ਗਈਆਂ ਪਰ ਪੰਜਾਬ ਵਿਚ ਉਨ੍ਹਾਂ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਦਯੋਗ ਵੀ ਮਾੜੇ ਦੌਰ ’ਚ ਹਨ ਅਤੇ ਸੂਬੇ ਸਿਰ ਭਾਰੀ ਕਰਜ਼ਾ ਚੜ੍ਹਿਆ ਹੋਇਆ ਹੈ। ਸੂਬਾ ਸਰਕਾਰ ਨੇ ਪੰਜਾਬ ਦੇ ਵਿਕਾਸ ਦੀ ਬਜਾਏ ਇਸ ਨੂੰ ਸਿਰਫ਼ ਇਕ ਏ.ਟੀ.ਐਮ. ਵਜੋਂ ਵਰਤਿਆ। ਸਿੱਖਿਆ ਕ੍ਰਾਂਤੀ ਦੇ ਨਾਂਅ ’ਤੇ ਵੀ ਲੋਕਾਂ ਨੂੰ ਗੁਮਰਾਹ ਕੀਤਾ ਗਿਆ। ਨਿਤਿਨ ਨਬੀਨ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਭੇਜੇ ਫ਼ੰਡ ਵਿਕਾਸ ਕਾਰਜਾਂ ਦੀ ਬਜਾਏ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕੀਤੇ ਗਏ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਸਰਕਾਰ ਬਦਲਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਰਾਜਾਂ ’ਚ ਭਾਜਪਾ ਦੀ ਡਬਲ ਇੰਜਣ ਸਰਕਾਰ ਹੈ, ਉਥੇ ਵਿਕਾਸ ਦੀ ਰਫ਼ਤਾਰ ਤੇਜ਼ ਹੋਈ ਹੈ। ਹੁਣ ਪੰਜਾਬ ਵਿਚ ਵੀ ਡਬਲ ਇੰਜਣ ਸਰਕਾਰ ਬਣਾਉਣ ਦਾ ਸਮਾਂ ਆ ਗਿਆ ਹੈ ਤਾਂ ਜੋ ਸੂਬੇ ਨੂੰ ਤਰੱਕੀ ਦੀ ਨਵੀਂ ਲੀਹ ’ਤੇ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ’ਚ ਭਾਜਪਾ ਦੀ ਸਰਕਾਰ ਬਣਦੇ ਹੀ ਕਿਸਾਨਾਂ ਨੂੰ ਮਜ਼ਬੂਤ ਕੀਤਾ ਜਾਵੇਗਾ। ਉਦਯੋਗਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਵਧੀਆ ਬੁਨਿਆਦੀ ਢਾਂਚਾ ਤਿਆਰ ਕਰਕੇ ਸੂਬੇ ਸਿਰ ਚੜ੍ਹੇ ਕਰਜ਼ੇ ਦੇ ਬੋਝ ਨੂੰ ਘਟਾਉਣ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਲ ‘ਚ ਪੰਜਾਬ ਲਈ ਵਿਸ਼ੇਸ਼ ਸਨਮਾਨ ਹੈ ਅਤੇ ਭਾਜਪਾ ਪੰਜਾਬ ਦੀ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ, ਰਾਜ ਸਭਾ ਮੈਂਬਰ ਤਰੁਣ ਚੁੱਘ, ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ, ਅਸ਼ਵਨੀ ਸ਼ਰਮਾ, ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਐਚ.ਐਸ. ਫੂਲਕਾ, ਡਾ. ਨਰਿੰਦਰ ਰੈਣਾ, ਵਿਜੇ ਸਾਂਪਲਾ, ਅਨਿਲ ਸਰੀਨ, ਗੁਰਦੇਵ ਸ਼ਰਮਾ ਦੇਬੀ, ਰਜਨੀਸ਼ ਧੀਮਾਨ, ਸੁਖਵਿੰਦਰ ਸਿੰਘ ਬਿੰਦਰਾ, ਕੰਵਰ ਨਰਿੰਦਰ ਸਿੰਘ, ਅਮਰਜੀਤ ਸਿੰਘ ਟਿੱਕਾ, ਨਰਿੰਦਰ ਸਿੰਘ ਮੱਲ੍ਹੀ, ਜਸਪ੍ਰੀਤ ਸਿੰਘ ਹੌਬੀ, ਡਾ: ਸਤੀਸ਼ ਕੁਮਾਰ, ਸੁਖਦੇਵ ਸਿੰਘ ਗਿੱਲ, ਨਿਰਮਲ ਸਿੰਘ. ਐਸ.ਐਸ. ਤੇ ਕਈ ਹੋਰ ਆਗੂ ਮੌਜੂਦ ਸਨ।
ਗੁਰੂਆਂ ਦਾ ਅਪਮਾਨ ਕਰਨ ਵਾਲੇ ਮੁੱਖ ਮੰਤਰੀ ਨੂੰ ਸਜ਼ਾ ਦੇਣ ਦਾ ਸਮਾਂ
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਗੁਰੂਆਂ ਦਾ ਸਨਮਾਨ ਸਭ ਤੋਂ ਉਪਰ ਹੈ ਅਤੇ ਜਿਸ ਸਰਕਾਰ ਦਾ ਮੁੱਖ ਮੰਤਰੀ ਹੀ ਗੁਰੂਆਂ ਦਾ ਅਪਮਾਨ ਕਰੇ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀ ਸਰਕਾਰ ਨੂੰ ਸਜ਼ਾ ਦੇਣ ਦਾ ਸਮਾਂ ਆ ਗਿਆ ਹੈ। ਨਿਤਿਨ ਨਬੀਨ ਨੇ ਦੋਸ਼ਾਂ ਲਾਇਆ ਕਿ ਮੌਜੂਦਾ ਸੱਤਾਧਾਰੀ ਪੰਜਾਬ ਦੀਆਂ ਮਰਿਆਦਾਵਾਂ, ਸੱਭਿਆਚਾਰਾਂ ਅਤੇ ਕਦਰਾਂ ਕੀਮਤਾਂ ਨੂੰ ਢਾਹ ਰਹੇ ਹਨ, ਜਿਸ ਕਰਕੇ ਲੋਕਾਂ ਵਿਚ ਭਾਰੀ ਰੋਸ ਹੈ।

Ad Position 22
No active advertisement
ਪਿਛਲੀ ਖ਼ਬਰ ਪਾਕਿ ’ਚ ਹਾਦਸੇ ਦੌਰਾਨ ਸਿੱਖ ਜੋੜੇ ਅਤੇ ਪੁੱਤਰ ਦੀ ਮੌਤ, 10 ਜ਼ਖ਼ਮੀ ਅਗਲੀ ਖ਼ਬਰ ਪ੍ਰੀਖਿਆ ਤੋਂ ਕੁਝ ਘੰਟੇ ਪਹਿਲਾਂ ਹਰਿਆਣਾ ਦੀ ਪ੍ਰੀਖਿਆਰਣ ਵਲੋਂ ਖੁਦਕੁਸ਼ੀ
Ad Position 24
No active advertisement