ਨਵੀਂ ਦਿੱਲੀ, 24 ਜੂਨ (ਉਪਮਾ ਡਾਗਾ ਪਾਰਥ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 26 ਜੂਨ ਨੂੰ ਨਾਰਕੋ-ਕੋਆਰਡੀਨੇਸ਼ਨ ਸੈਂਟਰ ਦੀ 10ਵੀਂ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਨਗੇ, ਜਿਸ ’ਚ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਲਈ ‘ਵਿਜ਼ਨ ਡਾਕੂਮੈਂਟ 2026-29’ ਜਾਰੀ ਕੀਤਾ ਜਾਏਗਾ। ਨਾਰਕੋਟਿਕਸ ਕੰਟਰੋਲ ਬਿਊਰੋ ਵਲੋਂ ਜਾਰੀ ਇਸ ਬੈਠਕ ’ਚ 44 ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੇ ਮੁਖੀ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਰਾਜ ਸਰਕਾਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਰੋਕ ਸੰਬੰਧੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ 108 ਨੁਮਾਇੰਦੇ ਵੀ ਸ਼ਾਮਿਲ ਹੋਣਗੇ। ਇਹ ਬੈਠਕ ਦੇਸ਼ ’ਚ ਨਸ਼ੀਲੇ ਪਦਾਰਥਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਰੀਆਂ ਸੰਬੰਧਿਤ ਧਿਰਾਂ ਵਲੋਂ ਕੀਤੀਆਂ ਸਾਂਝੀਆਂ ਕੋਸ਼ਿਸ਼ਾਂ ਦੀ ਵਿਆਪਕ ਸਮੀਖਿਆ ਲਈ ਮੰਚ ਪ੍ਰਦਾਨ ਕਰੇਗੀ।
ਨਸ਼ਿਆਂ ਸੰਬੰਧੀ ਅਮਿਤ ਸ਼ਾਹ ਕੱਲ੍ਹ ਕਰਨਗੇ ਉੱਚ ਪੱਧਰੀ ਬੈਠਕ
ਅਜੀਤ ਡੈਸਕ
25-06-2026