ਨਵੀਂ ਦਿੱਲੀ, 25 ਜੂਨ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਵੈਨੇਜ਼ੁਏਲਾ ’ਚ ਭੁਚਾਲ ਕਾਰਨ ਹੋਈ ਤਬਾਹੀ ’ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਭਾਰਤ ਲਾਤੀਨੀ ਅਮਰੀਕੀ ਦੇਸ਼ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਮੋਦੀ ਨੇ ਐਕਸ ’ਤੇ ਇਕ ਪੋਸਟ ’ਚ ਕਿਹਾ ਕਿ ਵੈਨੇਜ਼ੁਏਲਾ ’ਚ ਆਏ ਭਿਆਨਕ ਭੁਚਾਲ ਕਾਰਨ ਹੋਈ ਤਬਾਹੀ ਤੋਂ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਉਹ ਭਾਰਤ ਦੇ ਲੋਕਾਂ ਵਲੋਂ ਵੈਨੇਜ਼ੁਏਲਾ ਦੀ ਸਰਕਾਰ ਅਤੇ ਲੋਕਾਂ ਪ੍ਰਤੀ, ਖਾਸ ਕਰਕੇ ਉਨ੍ਹਾਂ ਪਰਿਵਾਰਾਂ ਪ੍ਰਤੀ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦੇ ਹਨ।