02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸੀ.ਬੀ.ਆਈ. ਵਲੋਂ ‘ਡਿਜੀਟਲ ਅਰੈਸਟ’ ਮਾਮਲਿਆਂ ਸੰਬੰਧੀ ਪੰਜਾਬ ਸਮੇਤ 16 ਸੂਬਿਆਂ ’ਚ ਛਾਪੇਮਾਰੀ

Ad Position 21
No active advertisement
ਅਜੀਤ ਡੈਸਕ 26-06-2026
ਨਵੀਂ ਦਿੱਲੀ, 25 ਜੂਨ (ਜਗਤਾਰ ਸਿੰਘ)-ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਡਿਜੀਟਲ ਅਰੈਸਟ ਘੁਟਾਲੇ ਨਾਲ ਜੁੜੇ ਮਾਮਲੇ ਨੂੰ ਲੈ ਕੇ ਪੰਜਾਬ ਸਮੇਤ ਦੇਸ਼ ਦੇ 16 ਰਾਜਾਂ ਵਿਚ 80 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਸੀ.ਬੀ.ਆਈ. ਵਲੋਂ ‘ਆਪ੍ਰੇਸ਼ਨ ਚੱਕਰ’ ਤਹਿਤ ਕੀਤੀ ਗਈ ਇਹ ਛਾਪੇਮਾਰੀ, ‘ਡਿਜੀਟਲ ਅਰੈਸਟ’ ਘੁਟਾਲੇ ਦੀ ਜਾਂਚ ਦਾ ਹਿੱਸਾ ਹੈ, ਜਿਸ ਦਾ ਉਦੇਸ਼ ਦੇਸ਼ ਭਰ ਵਿਚ ‘ਡਿਜੀਟਲ ਅਰੈਸਟ’ ਘੁਟਾਲਿਆਂ ਦੇ 200 ਤੋਂ ਵੱਧ ਮਾਮਲਿਆਂ ਵਿਚ ਸ਼ਾਮਿਲ ਸੰਚਾਲਨ ਨੈੱਟਵਰਕ ਨੂੰ ਖ਼ਤਮ ਕਰਨਾ ਹੈ । ਇਸ ਆਪ੍ਰੇਸ਼ਨ ਦੇ ਜ਼ਰੀਏ ਸੀ.ਬੀ.ਆਈ. ਵਲੋਂ ਸਾਈਬਰ ਅਪਰਾਧ ਦੇ ਬੁਨਿਆਦੀ ਢਾਂਚੇ ’ਤੇ ਕਾਰਵਾਈ ਕੀਤੀ ਜਾ ਰਹੀ ਅਤੇ ਇਸ ਤੋਂ ਪਹਿਲਾਂ ਵੀ ਏਜੰਸੀ ਵਲੋਂ ਅਜਿਹੇ ਹੀ ਮਾਮਲਿਆਂ ਵਿਚ ਕਾਰਵਾਈ ਕੀਤੀ ਜਾ ਚੁੱਕੀ ਹੈ। ਜਾਣਕਾਰੀ ਮੁਤਾਬਿਕ ਸੀ. ਬੀ. ਆਈ. ਨੇ ਆਪ੍ਰੇਸ਼ਨ ਚੱਕਰ ਦੇ ਲਈ 60 ਵਿਸ਼ੇਸ਼ ਟੀਮਾਂ ਬਣਾਈਆਂ ਸਨ । ਇਨ੍ਹਾਂ ਟੀਮਾਂ ਨੇ ਪੰਜਾਬ, ਗੁਜਰਾਤ, ਦਿੱਲੀ, ਮਹਾਰਾਸ਼ਟਰ, ਹਰਿਆਣਾ, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ੍ਰਦੇਸ਼, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਅਸਾਮ, ਪੱਛਮੀ ਬੰਗਾਲ, ਮਨੀਪੁਰ, ਕਰਨਾਟਕ ਅਤੇ ਓਡੀਸ਼ਾ ਸਮੇਤ 16 ਰਾਜਾਂ ਵਿਚ 80 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ ।
Ad Position 22
No active advertisement
ਪਿਛਲੀ ਖ਼ਬਰ ਅੰਤੋਦਿਆ ਯੋਜਨਾ ਤਹਿਤ ਹਰ ਵਿਅਕਤੀ ਨੂੰ 7 ਕਿੱਲੋ ਰਾਸ਼ਨ ਦੇਣ ਦਾ ਪ੍ਰਸਤਾਵ ਅਗਲੀ ਖ਼ਬਰ ਈ.ਡੀ. ਵਲੋਂ ਸੰਜੀਵ ਅਰੋੜਾ ਦੀ 55 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ
Ad Position 24
No active advertisement