ਨਵੀਂ ਦਿੱਲੀ, 25 ਜੂਨ (ਏਜੰਸੀ)- ਸੀਨੀਅਰ ਆਈ.ਪੀ.ਐਸ. ਅਧਿਕਾਰੀ ਮਹੇਸ਼ ਦੀਕਸ਼ਿਤ ਇੰਟੈਲੀਜੈਂਸ ਬਿਊਰੋ ਦੇ ਨਵੇਂ ਮੁਖੀ ਹੋਣਗੇ। ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਂਧਰਾ ਪ੍ਰਦੇਸ਼ ਕੇਡਰ ਦੇ 1993 ਬੈਚ ਦੇ ਆਈ.ਪੀ.ਐਸ. ਅਧਿਕਾਰੀ ਦੀਕਸ਼ਿਤ ਮੌਜੂਦਾ ਤਪਨ ਕੁਮਾਰ ਡੇਕਾ ਦੀ ਜਗ੍ਹਾ ਲੈਣਗੇ। ਉਹ ਇੰਟੈਲੀਜੈਂਸ ਬਿਊਰੋ ’ਚ ਵਿਸ਼ੇਸ਼ ਨਿਰਦੇਸ਼ਕ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਉਨ੍ਹਾਂ ਕੋਲ ਜੰਮੂ-ਕਸ਼ਮੀਰ ’ਚ ਸਟੇਟ ਇੰਟੈਲੀਜੈਂਸ ਬਿਊਰੋ ਦੇ ਮੁਖੀ ਵਜੋਂ ਕੰਮ ਕਰਨ ਦਾ ਕਾਫੀ ਤਜਰਬਾ ਹੈ।