ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਪੰਜਾਬ ਦੇ ਸਰਕਾਰੀ ਦਫ਼ਤਰ ਮੁੜ 9 ਤੋਂ 5 ਵਜੇ ਤੱਕ ਲੱਗਣਗੇ

Ad Position 21
No active advertisement
ਅਜੀਤ ਡੈਸਕ 27-06-2026

ਚੰਡੀਗੜ੍ਹ, 26 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਦਫ਼ਤਰੀ ਸਮਾਂ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰੀ ਸਮੇਂ ਵਿਚ ਇਹ ਬਦਲਾਅ 1 ਜੁਲਾਈ ਤੋਂ ਲਾਗੂ ਹੋਵੇਗਾ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ 25 ਮਈ, 2026 ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਅਸਥਾਈ ਤੌਰ ’ਤੇ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਗਿਆ ਸੀ। ਪਹਿਲਾਂ ਦਾ ਇਹ ਪ੍ਰਬੰਧ 30 ਜੂਨ, 2026 ਤੱਕ ਲਾਗੂ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਖੇਡਾਂ ਸਭ ਤੋਂ ਕਾਰਗਰ ਹਥਿਆਰ-ਮੁੱਖ ਮੰਤਰੀ ਅਗਲੀ ਖ਼ਬਰ ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ’ਤੇ ਜੁਰਮਾਨੇ ਨਾਲ ਨਹੀਂ ਹੋਵੇਗਾ ਛੁਟਕਾਰਾ, ਅਦਾਲਤ ’ਚ ਚੱਲੇਗਾ ਕੇਸ
Ad Position 24
No active advertisement