ਨਵੀਂ ਦਿੱਲੀ, 26 ਜੂਨ (ਏਜੰਸੀ)-ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਦੇ ਖੇਤਰ ’ਚ ਤੇਜ਼ੀ ਨਾਲ ਵਿਸਤਾਰ ਕਰ ਰਹੀ ਓਪਨ ਏ.ਆਈ. ਨੇ ਭਾਰਤ ਲਈ ਪ੍ਰਭਜੀਤ ਸਿੰਘ ਨੂੰ ਨਵਾਂ ਪ੍ਰਬੰਧ ਨਿਰਦੇਸ਼ਕ ਨਿਯੁਕਤ ਕੀਤਾ ਹੈ। ਕੰਪਨੀ ਨੇ ਐਲਾਨ ਕੀਤਾ ਕਿ ਪ੍ਰਭਜੀਤ ਸਿੰਘ ਸਤੰਬਰ ਤੋਂ ਭਾਰਤ ਦੇ ਨਵੇਂ ਪ੍ਰਬੰਧ ਨਿਰਦੇਸ਼ਕ ਵਜੋਂ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣਗੇ। ਉਹ ਏਸ਼ੀਆ-ਪ੍ਰਸ਼ਾਂਤ ਖੇਤਰ ਦੇ ਪ੍ਰਬੰਧ ਨਿਰਦੇਸ਼ਕ ਕਿਰਨ ਮਨੀ ਨੂੰ ਰਿਪੋਰਟ ਕਰਨਗੇ। ਇਸ ਤੋਂ ਪਹਿਲਾਂ ਪ੍ਰਭਜੀਤ ਸਿੰਘ ਓਬਰ ਇੰਡੀਆ ਅਤੇ ਦੱਖਣੀ ਏਸ਼ੀਆ ਦੇ ਪ੍ਰਧਾਨ ਵਜੋਂ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਸਨ।