ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸੰਜੀਵ ਅਰੋੜਾ ਦੀ ਨਿਆਇਕ ਹਿਰਾਸਤ 14 ਦਿਨ ਹੋਰ ਵਧੀ

Ad Position 21
No active advertisement
ਅਜੀਤ ਡੈਸਕ 27-06-2026
ਗੁਰੂਗ੍ਰਾਮ, 26 ਜੂਨ (ਏਜੰਸੀ)-ਗੁਰੂਗ੍ਰਾਮ ਦੀ ਇੱਕ ਅਦਾਲਤ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਸੰਬੰਧਿਤ ਮਾਮਲੇ ਵਿਚ ਉਨ੍ਹਾਂ ਦੀ ਨਿਆਂਇਕ ਹਿਰਾਸਤ ’ਚ 14 ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ। ਇਸ ਫ਼ੈਸਲੇ ਤੋਂ ਬਾਅਦ ਸੰਜੀਵ ਅਰੋੜਾ ਨੂੰ ਫਿਲਹਾਲ ਜੇਲ੍ਹ ’ਚ ਹੀ ਰਹਿਣਾ ਪਵੇਗਾ। ਸੰਜੀਵ ਅਰੋੜਾ ਨੂੰ ਸੁਰੱਖਿਆ ਕਾਰਨਾਂ ਕਰਕੇ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਗੁਰੂਗ੍ਰਾਮ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਜਾਂਚ ਏਜੰਸੀ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਇਕ ਹਿਰਾਸਤ 14 ਦਿਨ ਲਈ ਹੋਰ ਵਧਾ ਦਿੱਤੀ। ਅਦਾਲਤ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਅਜੇ ਜਾਰੀ ਹੈ ਅਤੇ ਇਸ ਪੜਾਅ ‘ਤੇ ਨਿਆਇਕ ਹਿਰਾਸਤ ਨੂੰ ਜਾਰੀ ਰੱਖਣਾ ਜ਼ਰੂਰੀ ਹੈ। ਇਸ ਲਈ ਸੰਜੀਵ ਅਰੋੜਾ ਨੂੰ ਜੇਲ੍ਹ ’ਚ ਹੀ ਰੱਖਣ ਦੇ ਹੁਕਮ ਦਿੱਤੇ ਗਏ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜੁਲਾਈ ਨੂੰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ 79.85 ਲੱਖ ਰੁਪਏ ਬਰਾਮਦ ਅਗਲੀ ਖ਼ਬਰ ਕੇਜਰੀਵਾਲ ਨੇ ‘ਦਾਨ ਚੋਰਾਂ’ ਦੇ ਬਾਈਕਾਟ ਦੀ ਅਪੀਲ ਕੀਤੀ
Ad Position 24
No active advertisement