02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 28-06-2026
ਲੁਧਿਆਣਾ ਤੋਂ ‘ਸੂਰਮਾ’ ਮੁਹਿੰਮ ਦੀ ਸ਼ੁਰੂਆਤ
ਲੁਧਿਆਣਾ, 27 ਜੂਨ (ਡਾ. ਤਰਲੋਚਨ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਲੁਧਿਆਣਾ ਤੋਂ ‘ਸੂਰਮਾ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਨਸ਼ੇ ਛੱਡ ਕੇ ਠੀਕ ਹੋਏ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀਆਂ ‘ਸੂਰਮਾ’ ਮੁੰਦਰੀਆਂ ਅਤੇ ਟੀ-ਸ਼ਰਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਨੂੰ ਸੂਬੇ ਦੀ ਨਸ਼ਾ ਵਿਰੋਧੀ ਲਹਿਰ ਦਾ ਅਗਲਾ ਪੜਾਅ ਐਲਾਨਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਨਸ਼ਾ ਮੁਕਤ ਪੀੜਤਾਂ ਨੂੰ ਉਮੀਦ ਦੇ ਰਾਜਦੂਤ ਵਿਚ ਬਦਲਣਾ ਹੈ, ਜੋ ਜ਼ਮੀਨੀ ਪੱਧਰ ’ਤੇ ਨਸ਼ੇ ਵਿਰੁੱਧ ਲੜਾਈ ਦੀ ਅਗਵਾਈ ਕਰਨਗੇ। ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਾ ਮੁਕਤ ਰਹੇ ਵਿਅਕਤੀਆਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਐਲਾਨ ਕੀਤਾ ਕਿ ਉਹ ਨਾ ਸਿਰਫ਼ ਦੂਜਿਆਂ ਨੂੰ ਨਸ਼ੇ ’ਤੇ ਕਾਬੂ ਪਾਉਣ ਲਈ ਪ੍ਰੇਰਿਤ ਕਰਨਗੇ ਬਲਕਿ ਸੂਬਾ ਸਰਕਾਰ ਵਲੋਂ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕੀਤੇ ਜਾਣਗੇ। ਨਸ਼ਿਆਂ ਦੇ ਖ਼ਤਰੇ ਵਿਰੁੱਧ ਖੇਡਾਂ ਨੂੰ ਸਭ ਤੋਂ ਘਾਤਕ ਹਥਿਆਰ ਮੰਨਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 15 ਜੁਲਾਈ ਤੱਕ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਿਕ ਦਿਸ਼ਾ ਵਿਚ ਲਗਾਉਣ ਲਈ ਪੰਜਾਬ ਭਰ ਵਿਚ ਲਗਭਗ 3,100 ਪਿੰਡਾਂ ਦੇ ਖੇਡ ਮੈਦਾਨ ਅਤੇ 3,000 ਜਿੰਮ ਕਾਰਜਸ਼ੀਲ ਹੋ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦਾ ਇਕੋ ਸਮੇਂ ਮਿਆਰੀ ਸਿੱਖਿਆ, ਵਿਸ਼ਵ ਵਿਆਪੀ ਸਿਹਤ ਸੰਭਾਲ, ਖੇਡ ਬੁਨਿਆਦੀ ਢਾਂਚੇ ਅਤੇ ਮੁੜ ਵਸੇਬੇ ’ਤੇ ਧਿਆਨ ਕੇਂਦਰਿਤ ਕਰਨਾ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦੀ ਨੀਂਹ ਰੱਖ ਰਿਹਾ ਹੈ। ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਅਸੀਂ ਸੂਰਮਾ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਉਨ੍ਹਾਂ ਨੌਜਵਾਨਾਂ ਨੂੰ ਸਨਮਾਨਿਤ ਕੀਤਾ, ਜੋ ਨਸ਼ੇ ਦੀ ਲਤ ਤੋਂ ਬਾਹਰ ਨਿਕਲ ਕੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਆਏ ਹਨ। ਇਨ੍ਹਾਂ ਪ੍ਰੇਰਨਾਦਾਇਕ ਨੌਜਵਾਨਾਂ, ਜੋ ਦੂਜਿਆਂ ਲਈ ਰੋਲ ਮਾਡਲ ਬਣ ਗਏ ਹਨ, ਨੂੰ ਪੰਜਾਬ ਸਰਕਾਰ ਵਲੋਂ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੇ ਨਸ਼ੇ ਦੀ ਬਿਮਾਰੀ ’ਤੇ ਕਾਬੂ ਪਾ ਲਿਆ ਹੈ ਅਤੇ ਹੁਣ ਆਪਣੇ ਤਜਰਬੇ ਸਾਂਝੇ ਕਰਕੇ ਦੂਜਿਆਂ ਦੀ ਮਦਦ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਅਤੇ ਰਾਜ ਭਰ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਵਿਸ਼ਵ ਪੱਧਰੀ ਮੁੜ ਵਸੇਬਾ ਕੇਂਦਰ ਪਹਿਲਾਂ ਹੀ ਸਥਾਪਿਤ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ, ਚੰਡੀਗੜ੍ਹ ਸਮੇਤ ਉੱਤਰੀ ਭਾਰਤ ’ਚ ਭੁਚਾਲ ਦੇ ਝਟਕੇ ਅਗਲੀ ਖ਼ਬਰ ਗਾਜ਼ਾ ’ਚ ਨਸਲਕੁਸ਼ੀ ’ਤੇ ਭਾਰਤ ਦੀ ਲਗਾਤਾਰ ਚੁੱਪੀ ’ਤੇ ਸੋਨੀਆ ਗਾਂਧੀ ਨੇ ਚੁੱਕੇ ਸਵਾਲ
Ad Position 24
No active advertisement