01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸਿੰਘ ਸਾਹਿਬਾਨ ਦੇ ਮੁੱਖ ਮੰਤਰੀ ਸੰਬੰਧੀ ਜਾਰੀ ਆਦੇਸ਼ਾਂ ’ਤੇ ਦਿੜ੍ਹਤਾ ਨਾਲ ਪਹਿਰਾ ਦੇਣ ਦੀ ਵਚਨਬੱਧਤਾ ਪ੍ਰਗਟਾਈ

Ad Position 21
No active advertisement
ਅਜੀਤ ਡੈਸਕ 28-06-2026

ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਸਰਕਾਰੀ ਸਾਜਿਸ਼ਾਂ ਵਿਰੁੱਧ ਇਕਜੁੱਟ ਹੋਵੇ ਖ਼ਾਲਸਾ ਪੰਥ-ਜਥੇਦਾਰ ਗੜਗੱਜ
ਅਗਲੀ ਰਣਨੀਤੀ ਲਈ 5 ਜੁਲਾਈ ਨੂੰ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਵਿਸ਼ਾਲ ਪੰਥਕ ਇਕੱਠ-ਧਾਮੀ
ਜਸਵੰਤ ਸਿੰਘ ਜੱਸ

ਅੰਮ੍ਰਿਤਸਰ, 27 ਜੂਨ-ਸ਼੍ਰੋਮਣੀ ਕਮੇਟੀ ਵਲੋਂ ਅੱਜ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦੀ ਗਈ ਹਾਊਸ ਦੇ ਵਿਸ਼ੇਸ਼ ਜਨਰਲ ਇਜਲਾਸ ਇਕੱਤਰਤਾ ਵਿਚ ਪੰਜ ਸਿੰਘ ਸਾਹਿਬਾਨ ਦੁਆਰਾ ਅਕਾਲ ਤਖ਼ਤ ਸਾਹਿਬ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਬਾਰੇ ਜਾਰੀ ਆਦੇਸ਼ ਦੀ ਪ੍ਰੋੜ੍ਹਤਾ ਕਰਦਿਆਂ ਇਸ ਆਦੇਸ਼ ਪ੍ਰਤੀ ਸੰਗਤਾਂ ਨੂੰ ਜਾਗਰੂਕ ਕਰਨ ਲਈ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 5 ਜੁਲਾਈ ਨੂੰ ਵਿਸ਼ਾਲ ਪੰਥਕ ਇਕੱਠ ਸੱਦਣ ਦਾ ਫ਼ੈਸਲਾ ਕੀਤਾ ਗਿਆ ਤੇ ਇਸ ਦੇ ਨਾਲ ਹੀ ਪਾਸ ਮਤੇ ਰਾਹੀਂ ਹਰ ਹਲਕੇ ਵਿਚ ਵੱਡੀ ਮੁਹਿੰਮ ਚਲਾਉਣ ਅਤੇ ਪ੍ਰਚਾਰਕ ਜਥਿਆਂ ਰਾਹੀਂ ਸੰਗਤਾਂ ਨੂੰ ਮੁੱਖ ਮੰਤਰੀ ਵਿਰੁੱਧ ਜਾਰੀ ਆਦੇਸ਼ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਲਈ ਪ੍ਰੇਰਿਤ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਇਸ ਵਿਸ਼ੇਸ਼ ਜਨਰਲ ਇਜਲਾਸ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵਲੋਂ ਗਿਆਨੀ ਦਲੀਪ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਵਲੋਂ ਗਿਆਨੀ ਸਰਬਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ, ਗਿਆਨੀ ਬਲਵਿੰਦਰ ਸਿੰਘ ਤੇ ਗਿਆਨੀ ਕੇਵਲ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਸਾਹਿਬਾਨ ਤੇ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਮੌਕੇ ਇਜਲਾਸ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖਾਂ ਲਈ ਸਰਬਉੱਚ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ ਦੀ ਪਾਲਣਾ ਕਰਨਾ ਹਰ ਸਿੱਖ ਦਾ ਫ਼ਰਜ਼ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਦਾ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਚੁਣੌਤੀ ਦੇਣਾ ਉਸ ਦੀ ਸਿੱਖ ਸੰਸਥਾਵਾਂ ਪ੍ਰਤੀ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਗੁਰੂ ਦਾ ਤਖ਼ਤ ਹੈ, ਜਿਸ ਨਾਲ ਕੋਈ ਵੀ ਵਿਅਕਤੀ ਬਹੁਤੀ ਦੇਰ ਅੜਿਆ ਨਹੀਂ ਰਹਿ ਸਕਦਾ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਸੰਗਤਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ। ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਐਕਟ ’ਚ ਸੋਧ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖ ਸੰਸਥਾਵਾਂ ’ਤੇ ਸਿੱਧਾ ਕਬਜ਼ਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ ਤੇ ਖ਼ਾਲਸਾ ਪੰਥ ਨੂੰ ਇਕਜੁਟ ਹੋ ਕੇ ਅਜਿਹੀਆਂ ਚਾਲਾਂ ਦਾ ਡਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ। ਪ੍ਰਧਾਨ ਧਾਮੀ ਨੇ ਇਜਲਾਸ ਦੌਰਾਨ ਮਤੇ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦਾ ਏਜੰਡਾ ਹੀ ਪੰਥਕ ਸੰਸਥਾਵਾਂ ਨੂੰ ਨਿਸ਼ਾਨੇ ’ਤੇ ਲੈਣਾ ਹੈ ਤੇ ਮੁੱਖ ਮੰਤਰੀ ਮਾਨ ਵਲੋਂ ਸਿੱਖ ਸੰਸਥਾਵਾਂ ਪ੍ਰਤੀ ਕੀਤੀ ਜਾਂਦੀ ਬਿਆਨਬਾਜ਼ੀ ਉਸ ਦੀ ਮਾਨਸਿਕਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ ਅਤੇ ਹਰ ਮੈਂਬਰ ਆਪਣੇ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਏਗਾ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਪੁਰਾਤਨ ਪ੍ਰੰਪਰਾ ਅਨੁਸਾਰ 5 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੱਡਾ ਪੰਥਕ ਇਕੱਠ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਵਿਚ ਸਮੂਹ ਸਿੱਖ ਸੰਪ੍ਰਦਾਵਾਂ ਤੇ ਜਥੇਬੰਦੀਆਂ ਨੂੰ ਸੱਦਾ ਭੇਜਿਆ ਜਾਵੇਗਾ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਨੂੰ ਇਸ ਪੰਥਕ ਇਕੱਠ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪ੍ਰਾਧਾਨ ਧਾਮੀ ਵਲੋਂ ਇਕੱਤਰਤਾ ’ਚ ਮੁੱਖ ਮੰਤਰੀ ਦੇ ਬਾਈਕਾਟ ਸੰਬੰਧੀ ਸੰਗਤਾਂ ਨੂੰ ਜਾਣੂੰ ਕਰਾਉਣ ਨੂੰ ਲੈ ਕੇ ਹੋਰ ਮਤੇ ਵੀ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨਗੀ ਦਿੱਤੀ। ਇਸੇ ਦੌਰਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਦਲਜੀਤ ਸਿੰਘ ਭਿੰਡਰ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬੀਬੀ ਪਰਮਜੀਤ ਕੌਰ ਲਾਂਡਰਾਂ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਜਸਮੇਰ ਸਿੰਘ ਖੇੜਾ, ਹਰਪਾਲ ਸਿੰਘ ਜੱਲ੍ਹਾ, ਰਣਜੀਤ ਸਿੰਘ ਅੰਬਾਲਾ, ਬਲਵਿੰਦਰ ਸਿੰਘ ਬੈਂਸ, ਜਸਵੰਤ ਸਿੰਘ ਪੁੜੈਣ ਨੇ ਵੀ ਵਿਚਾਰ ਪੇਸ਼ ਕੀਤੇ। ਇਕੱਤਰਤਾ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਨਿਭਾਈ।
ਇਜਲਾਸ ’ਚ ਫਿੱਕੀ ਰਹੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਹਾਜ਼ਰੀ
ਇਥੇ ਜ਼ਿਕਰਯੋਗ ਹੈ ਕਿ ਅੱਜ ਵਿਰੋਧੀ ਧਿਰ ਨਾਲ ਸੰਬੰਧਿਤ ਤਾਂ ਮੈਂਬਰ ਵੱਡੀ ਗਿਣਤੀ ਇਜਲਾਸ ਵਿਚ ਪੁੱਜੇ ਹੋਏ ਸਨ, ਪਰ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਸਮੇਤ ਸ਼ੋ੍ਮਣੀ ਅਕਾਲੀ ਦਲ (ਬ) ਧਿਰ ਨਾਲ ਸੰਬੰਧਿਤ ਮੈਂਬਰਾਂ ਦੀ ਹਾਜ਼ਰੀ ਫਿੱਕੀ ਰਹੀ। ਜਾਣਕਾਰੀ ਅਨੁਸਾਰ ਅੱਜ ਜਨਰਲ ਹਾਊਸ ਵਿਚ ਕੇਵਲ 83 ਦੇ ਕਰੀਬ ਹੀ ਮੈਂਬਰ ਸ਼ਾਮਿਲ ਹੋਏ। ਜਦੋਂ ਇਸ ਬਾਰੇ ਪ੍ਰਧਾਨ ਧਾਮੀ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕਈ ਮੈਂਬਰ ਸਾਹਿਬਾਨ ਵਿਦੇਸ਼ ਗਏ ਹੋਣ ਕਾਰਨ ਨਹੀਂ ਪੁੱਜ ਸਕੇ।
ਕੌਣ-ਕੌਣ ਸ਼ਾਮਿਲ
ਇਕੱਤਰਤਾ ’ਚ ਪ੍ਰਧਾਨ ਤੇ ਸਿੰਘ ਸਾਹਿਬਾਨ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਗੋਬਿੰਦ ਸਿੰਘ ਲੌਂਗੋਵਾਲ, ਬੀਬੀ ਜਗੀਰ ਕੌਰ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੰਗਵਿੰਦਰ ਸਿੰਘ ਖਾਪੜਖੇੜੀ, ਮਿੱਠੂ ਸਿੰਘ ਕਾਹਨੇਕੇ, ਅਮਰੀਕ ਸਿੰਘ ਜਨੈਤਪੁਰ, ਬੀਬੀ ਅਮਰਜੀਤ ਕੌਰ, ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਜਗਸੀਰ ਸਿੰਘ ਮਾਂਗੇਆਣਾ, ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਨਤਵੇਜ ਸਿੰਘ ਕਾਉਣੀ, ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ, ਦਰਸ਼ਨ ਸਿੰਘ ਬਰਾੜ, ਦਰਸ਼ਨ ਸਿੰਘ ਸ਼ੇਰਖਾਂ, ਬਲਵਿੰਦਰ ਸਿੰਘ ਭੰਮਾਂ ਲੰਡਾ, ਸਤਪਾਲ ਸਿੰਘ ਤਲਵੰਡੀ, ਭਾਈ ਗੁਰਮੀਤ ਸਿੰਘ ਬੂਹ, ਬੀਬੀ ਨਰਿੰਦਰ ਕੌਰ, ਸੁਖਹਰਪ੍ਰੀਤ ਸਿੰਘ ਰੋਡੇ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਅਮਰੀਕ ਸਿੰਘ ਕੋਟਸ਼ਮੀਰ, ਸੁਰਜੀਤ ਸਿੰਘ ਰਾਏਪੁਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਜਸਪਾਲ ਕੌਰ, ਮਲਕੀਤ ਸਿੰਘ ਚੰਗਾਲ, ਬਲਦੇਵ ਸਿੰਘ ਚੂੰਘਾ, ਸੰਤ ਬਲਬੀਰ ਸਿੰਘ ਘੁੰਨਸ, ਭੁਪਿੰਦਰ ਸਿੰਘ ਭਲਵਾਨ, ਹਰਦੇਵ ਸਿੰਘ ਰੋਂਗਲਾ, ਬੀਬੀ ਹਰਦੀਪ ਕੌਰ, ਜਸਮੇਰ ਸਿੰਘ ਲਾਛੜੂ, ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ, ਦਵਿੰਦਰ ਸਿੰਘ ਖੱਟੜਾ, ਰਘਬੀਰ ਸਿੰਘ ਸਹਾਰਨ ਮਾਜਰਾ, ਚਰਨ ਸਿੰਘ ਆਲਮਗੀਰ, ਹਰਪਾਲ ਸਿੰਘ ਜੱਲ੍ਹਾ, ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ, ਜਸਵੰਤ ਸਿੰਘ ਪੁੜੈਣ, ਕੇਵਲ ਸਿੰਘ ਬਾਦਲ, ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਰਣਜੀਤ ਸਿੰਘ ਮੰਗਲੀ, ਬੀਬੀ ਹਰਜਿੰਦਰ ਕੌਰ, ਗੁਰਬਖ਼ਸ਼ ਸਿੰਘ ਖਾਲਸਾ, ਬੀਬੀ ਦਵਿੰਦਰ ਕੌਰ ਕਾਲੜਾ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਗੁਰਪ੍ਰੀਤ ਕੌਰ, ਜਰਨੈਲ ਸਿੰਘ ਡੋਗਰਾਂਵਾਲਾ, ਬਲਜੀਤ ਸਿੰਘ ਜਲਾਲਉਸਮਾ, ਅਮਰਜੀਤ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਵੇਂਈਪੂਈਂ, ਗੁਰਬਚਨ ਸਿੰਘ ਕਰਮੂੰਵਾਲਾ, ਗੁਰਿੰਦਰਪਾਲ ਸਿੰਘ ਰਣੀਕੇ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਭਿੱਟੇਵੱਡ, ਅਮਰਜੀਤ ਸਿੰਘ ਬੰਡਾਲਾ, ਭਗਵੰਤ ਸਿੰਘ ਸਿਆਲਕਾ, ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ, ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸੁਰਿੰਦਰ ਸਿੰਘ ਠੇਕੇਦਾਰ, ਪਰਮਜੀਤ ਸਿੰਘ ਲੱਖੇਵਾਲ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ, ਬੀਬੀ ਸੁਖਵਿੰਦਰ ਕੌਰ, ਧਰਮ ਪ੍ਰਚਾਰ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਮਹਾਰਾਸ਼ਟਰ ’ਚ ਟੈੱਟ ਪੇਪਰ ਲੀਕ, ਅੱਜ ਹੋਣੀ ਸੀ ਪ੍ਰੀਖਿਆ ਅਗਲੀ ਖ਼ਬਰ ਦਿੱਲੀ, ਚੰਡੀਗੜ੍ਹ ਸਮੇਤ ਉੱਤਰੀ ਭਾਰਤ ’ਚ ਭੁਚਾਲ ਦੇ ਝਟਕੇ
Ad Position 24
No active advertisement