ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

100 ਮਹਿਲਾ ਚੈਂਪੀਅਨਾਂ, ਪਿੰਡਾਂ ਲਈ ‘ਸੁਆਇਲ ਕੱਪ’ ਅਤੇ ਸਕੂਲ ਪੱਧਰੀ ਪ੍ਰੋਗਰਾਮਾਂ ਨਾਲ ਸੁਆਇਲ ਰੀਜਨਰੇਟਿੰਗ ਕ੍ਰਾਂਤੀ ਦੇ ਆਗਾਜ਼ ਬਾਰੇ ਯੋਜਨਾਬੰਦੀ ਕੀਤੀ

Ad Position 21
No active advertisement
ਅਜੀਤ ਡੈਸਕ 28-06-2026
a ਚੰਡੀਗੜ੍ਹ, 27 ਜੂਨ (ਅਜੀਤ ਬਿਊਰੋ) :ਪੰਜਾਬ ਦੀ ਖੁਰਾਕ ਸੁਰੱਖਿਆ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਨਾਲ ਜੋੜਨ ਦੇ ਮਿਸ਼ਨ ਨੂੰ ਜਾਰੀ ਰੱਖਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਇੱਥੇ ਆਪਣੀ ਅਗਵਾਈ ਹੇਠ ਰੀਜਨਰੇਟਿੰਗ ਪੰਜਾਬ ਸੰਸਥਾ ਨਾਲ ਮਿਲ ਕੇ ਵਿਸਥਾਰਿਤ ਵਿਚਾਰ-ਚਰਚਾ ਕੀਤੀ ਤਾਂ ਜੋ ਸਾਰੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਸਬੰਧੀ ਭਵਿੱਖਮੁਖੀ ਰਣਨੀਤੀ ਉਲੀਕੀ ਜਾ ਸਕੇ। ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਵਿਚਾਰ-ਵਟਾਂਦਰੇ ਦਾ ਆਗਾਜ਼ ਕੀਤਾ ਅਤੇ ਇਸ ਦੌਰਾਨ ਖੇਤੀਬਾੜੀ, ਪਾਣੀ, ਸਿਹਤ ਅਤੇ ਜਲਵਾਯੂ ਦੇ ਆਪਸ ਵਿੱਚ ਡੂੰਘਾਈ ਨਾਲ ਜੁੜੇ ਹੋਣ ’ਤੇ ਜ਼ੋਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਵਿਚਾਰ-ਚਰਚਾ ਸੈਸ਼ਨ ਇਸ ਸਾਲ ਅਪ੍ਰੈਲ ਵਿੱਚ ਸ਼ੁਰੂ ਕੀਤੀ ਗਈ ’ਮਿੱਟੀ ਤੋਂ ਥਾਲੀ’ (ਮਿੱਟੀ ਤੋਂ ਪਲੇਟ ਤੱਕ) ਪਹਿਲਕਦਮੀ ਦਾ ਵਿਸਥਾਰ ਸੀ।ਰੀਜਨਰੇਟਿੰਗ ਪੰਜਾਬ ਦੀ ਸੰਸਥਾਪਕ ਸੁਮੀਤ ਸੰਧੂ ਨਾਲ ਮਿਲ ਕੇ ‘ਜੀਵਿਤ ਮਿੱਟੀ ਮਿਸ਼ਨ’ ਅਤੇ ‘ਧਰਤੀ ਦੀਆਂ ਧੀਆਂ’ ਵਰਗੇ ਨਵੇਂ ਸੰਕਲਪਾਂ ਦੀ ਸ਼ੁਰੂਆਤ ਕਰਦਿਆਂ ਚੇਅਰਮੈਨ ਨੇ ਮਿੱਟੀ ਦੀ ਸਿਹਤ ਨੂੰ ਮੁੜ ਸੁਰਜੀਤ ਕਰਨ ਅਤੇ ਇਸ ਨੂੰ ਬਿਹਤਰ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਕਿਉਂਕਿ ਪੰਜਾਬ ਦੀ ਮਿੱਟੀ ਵਿਚਲੇ ਜੈਵਿਕ ਪਦਾਰਥ ਮਹਿਜ 0.5 ਪ੍ਰਤੀਸ਼ਤ ਹਨ ਜਦੋਂ ਕਿ ਲੋੜੀਂਦੀ ਦਰ 5 ਪ੍ਰਤੀਸ਼ਤ ਹੈ। ਅਜਿਹਾ ਇਸ ਲਈ ਹੈ ਤਾਂ ਜੋ ਮਿੱਟੀ ਵਿੱਚ ਮੌਜੂਦ ਸੂਖਮ ਪੌਸ਼ਟਿਕ ਤੱਤਾਂ ਦਾ ਆਪਣੀ ਪੂਰੀ ਸਮਰੱਥਾ ਤੱਕ ਵਧਣਾ ਯਕੀਨੀ ਬਣਾਇਆ ਜਾ ਸਕੇ। ਸੁਮੀਤ ਸੰਧੂ ਨੇ ਕਿਹਾ ਕਿ ਇਸ ‘ਰੀਜਨਰੇਟਿਵ ਕ੍ਰਾਂਤੀ’ ਨੂੰ ਸਫਲ ਬਣਾਉਣ ਲਈ ਕਈ ਉਪਾਅ ਕੀਤੇ ਜਾਣ ਦੀ ਜ਼ਰੂਰਤ ਹੈ ਜਿਵੇਂ ਕਿ ਮਿੱਟੀ ਅਤੇ ਵਾਤਾਵਰਣ, ਪਾਣੀ ਸਬੰਧੀ ਪ੍ਰਣਾਲੀਆਂ, ਕਿਸਾਨੀ ਜੀਵਨ, ਬਾਜ਼ਾਰ ਅਤੇ ਮੁੱਲ ਲੜੀ, ਡੇਟਾ ਆਦਿ ਵਰਗੇ ਪਹਿਲੂਆਂ ‘ਤੇ ਕੇਂਦ੍ਰਿਤ ਕਾਰਜ ਸਮੂਹਾਂ ਦਾ ਗਠਨ ਕਰਨਾ ਅਤੇ ਖੇਤੀਬਾੜੀ ਸੈਕਟਰ ਨੂੰ ਸ਼ਾਮਿਲ ਕਰਨ ਦੇ ਨਾਲ-ਨਾਲ ਸੂਬਾ ਪੱਧਰ ਉੱਤੇ ਮਿੱਟੀ ਦੀ ਸਮਰੱਥਾ ਤੇ ਗੁਣਵੱਤਾ ਦੀ ਜਾਂਚ ਕਰਨਾ। ਕਮਿਸ਼ਨ ਦੇ ਚੇਅਰਮੈਨ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਇਕ ਟੈਸਟ ਕੇਸ ਵਜੋਂ ਮੋਗਾ ਦੇ ਪਿੰਡ ਘੋਲੀਆਂ ਕਲਾਂ ਵਿੱਚ ਇੱਕ ਮਿੱਟੀ ਦੀ ਜਾਂਚ ਸਬੰਧੀ ਲੈਬਾਰਟਰੀ ਸਥਾਪਿਤ ਕੀਤੀ ਗਈ ਹੈ। ਇਸ ਮੌਕੇ ‘ਧਰਤੀ ਦੀਆਂ ਧੀਆਂ’ ਦੇ ਇਕ ਨਵੇਂ ਵਿਚਾਰ ਦੀ ਸ਼ੁਰੂਆਤ ਵੀ ਹੋਈ ਜਿਸ ਵਿਚ ਔਰਤਾਂ ਨੂੰ ਸੂਆਇਲ ਰੀਜਨਰੇਸ਼ਨ ਚੈਂਪੀਅਨਸ ਤੇ ਵਾਤਾਵਰਨ ਸੰਭਾਲ ਆਗੂਆਂ ਵਜੋਂ ਪਾਲਣ-ਪੋਸ਼ਣ ਅਤੇ ਸਿਖਲਾਈ ਦੇਣਾ ਸ਼ਾਮਿਲ ਹੈ। ਸੂਬੇ ਦੇ 23 ਜ਼ਿਲ੍ਹਿਆਂ ਵਿਚ ਅਜਿਹੀਆਂ 100 ਮਹਿਲਾ ਆਗੂਆਂ ਦੀ ਚੋਣ ਕੀਤੀ ਜਾਵੇਗੀ। ਇਸ ਪਹਿਲਕਦਮੀ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ ਵਿੱਚੋਂ ਇਕ ਪਿੰਡ ਪੱਧਰੀ ਮੁਕਾਬਲਾ ਸੋਆਇਲ ਕੱਪ ਸ਼ੁਰੂ ਕਰਨਾ ਹੈ, ਜਿਸ ਵਿਚ ਉਨ੍ਹਾਂ ਪਿੰਡਾਂ ਨੂੰ ਇਨਾਮ ਦਿੱਤਾ ਜਾਵੇਗਾ ਜੋ ਆਪਣੀ ਮਿੱਟੀ, ਵਾਤਾਵਰਨ ਦਾ ਪਾਲਣ ਪੋਸ਼ਣ ਕਰਦੇ ਹਨ ਅਤੇ ਆਪਣਾ ਭਵਿੱਖ ਸੁਰੱਖਿਅਤ ਕਰਦੇ ਹਨ। ਇਸ ਮੌਕੇ ਰੀਜਨਰੇਟਿੰਗ ਪੰਜਾਬ ਦੇ ਸਹਿ-ਸੰਸਥਾਪਕ ਅਰਿੰਦਮ ਮੁਖਰਜੀ, ਡਾਇਰੈਕਟਰ (ਸੇਵਾਮੁਕਤ) ਟਾਊਨ ਪਲਾਨਿੰਗ ਵਿਭਾਗ, ਪੰਜਾਬ ਐਮ.ਐਸ. ਔਜਲਾ, ਪਿੰਡ ਘੋਲੀਆਂ ਕਲਾਂ ਦੇ ਸਰਪੰਚ ਏਕਮਪ੍ਰੀਤ ਸਿੰਘ ਅਤੇ ਜੈਵਿਕ ਕਿਸਾਨ ਚਮਕੌਰ ਸਿੰਘ ਆਦਿ ਸ਼ਾਮਲ ਸਨ।a ਚੰਡੀਗੜ੍ਹ, 27 ਜੂਨ (ਅਜੀਤ ਬਿਊਰੋ) :ਪੰਜਾਬ ਦੀ ਖੁਰਾਕ ਸੁਰੱਖਿਆ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਨਾਲ ਜੋੜਨ ਦੇ ਮਿਸ਼ਨ ਨੂੰ ਜਾਰੀ ਰੱਖਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਇੱਥੇ ਆਪਣੀ ਅਗਵਾਈ ਹੇਠ ਰੀਜਨਰੇਟਿੰਗ ਪੰਜਾਬ ਸੰਸਥਾ ਨਾਲ ਮਿਲ ਕੇ ਵਿਸਥਾਰਿਤ ਵਿਚਾਰ-ਚਰਚਾ ਕੀਤੀ ਤਾਂ ਜੋ ਸਾਰੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਸਬੰਧੀ ਭਵਿੱਖਮੁਖੀ ਰਣਨੀਤੀ ਉਲੀਕੀ ਜਾ ਸਕੇ। ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਵਿਚਾਰ-ਵਟਾਂਦਰੇ ਦਾ ਆਗਾਜ਼ ਕੀਤਾ ਅਤੇ ਇਸ ਦੌਰਾਨ ਖੇਤੀਬਾੜੀ, ਪਾਣੀ, ਸਿਹਤ ਅਤੇ ਜਲਵਾਯੂ ਦੇ ਆਪਸ ਵਿੱਚ ਡੂੰਘਾਈ ਨਾਲ ਜੁੜੇ ਹੋਣ ’ਤੇ ਜ਼ੋਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਵਿਚਾਰ-ਚਰਚਾ ਸੈਸ਼ਨ ਇਸ ਸਾਲ ਅਪ੍ਰੈਲ ਵਿੱਚ ਸ਼ੁਰੂ ਕੀਤੀ ਗਈ ’ਮਿੱਟੀ ਤੋਂ ਥਾਲੀ’ (ਮਿੱਟੀ ਤੋਂ ਪਲੇਟ ਤੱਕ) ਪਹਿਲਕਦਮੀ ਦਾ ਵਿਸਥਾਰ ਸੀ।ਰੀਜਨਰੇਟਿੰਗ ਪੰਜਾਬ ਦੀ ਸੰਸਥਾਪਕ ਸੁਮੀਤ ਸੰਧੂ ਨਾਲ ਮਿਲ ਕੇ ‘ਜੀਵਿਤ ਮਿੱਟੀ ਮਿਸ਼ਨ’ ਅਤੇ ‘ਧਰਤੀ ਦੀਆਂ ਧੀਆਂ’ ਵਰਗੇ ਨਵੇਂ ਸੰਕਲਪਾਂ ਦੀ ਸ਼ੁਰੂਆਤ ਕਰਦਿਆਂ ਚੇਅਰਮੈਨ ਨੇ ਮਿੱਟੀ ਦੀ ਸਿਹਤ ਨੂੰ ਮੁੜ ਸੁਰਜੀਤ ਕਰਨ ਅਤੇ ਇਸ ਨੂੰ ਬਿਹਤਰ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਕਿਉਂਕਿ ਪੰਜਾਬ ਦੀ ਮਿੱਟੀ ਵਿਚਲੇ ਜੈਵਿਕ ਪਦਾਰਥ ਮਹਿਜ 0.5 ਪ੍ਰਤੀਸ਼ਤ ਹਨ ਜਦੋਂ ਕਿ ਲੋੜੀਂਦੀ ਦਰ 5 ਪ੍ਰਤੀਸ਼ਤ ਹੈ। ਅਜਿਹਾ ਇਸ ਲਈ ਹੈ ਤਾਂ ਜੋ ਮਿੱਟੀ ਵਿੱਚ ਮੌਜੂਦ ਸੂਖਮ ਪੌਸ਼ਟਿਕ ਤੱਤਾਂ ਦਾ ਆਪਣੀ ਪੂਰੀ ਸਮਰੱਥਾ ਤੱਕ ਵਧਣਾ ਯਕੀਨੀ ਬਣਾਇਆ ਜਾ ਸਕੇ। ਸੁਮੀਤ ਸੰਧੂ ਨੇ ਕਿਹਾ ਕਿ ਇਸ ‘ਰੀਜਨਰੇਟਿਵ ਕ੍ਰਾਂਤੀ’ ਨੂੰ ਸਫਲ ਬਣਾਉਣ ਲਈ ਕਈ ਉਪਾਅ ਕੀਤੇ ਜਾਣ ਦੀ ਜ਼ਰੂਰਤ ਹੈ ਜਿਵੇਂ ਕਿ ਮਿੱਟੀ ਅਤੇ ਵਾਤਾਵਰਣ, ਪਾਣੀ ਸਬੰਧੀ ਪ੍ਰਣਾਲੀਆਂ, ਕਿਸਾਨੀ ਜੀਵਨ, ਬਾਜ਼ਾਰ ਅਤੇ ਮੁੱਲ ਲੜੀ, ਡੇਟਾ ਆਦਿ ਵਰਗੇ ਪਹਿਲੂਆਂ ‘ਤੇ ਕੇਂਦ੍ਰਿਤ ਕਾਰਜ ਸਮੂਹਾਂ ਦਾ ਗਠਨ ਕਰਨਾ ਅਤੇ ਖੇਤੀਬਾੜੀ ਸੈਕਟਰ ਨੂੰ ਸ਼ਾਮਿਲ ਕਰਨ ਦੇ ਨਾਲ-ਨਾਲ ਸੂਬਾ ਪੱਧਰ ਉੱਤੇ ਮਿੱਟੀ ਦੀ ਸਮਰੱਥਾ ਤੇ ਗੁਣਵੱਤਾ ਦੀ ਜਾਂਚ ਕਰਨਾ। ਕਮਿਸ਼ਨ ਦੇ ਚੇਅਰਮੈਨ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਇਕ ਟੈਸਟ ਕੇਸ ਵਜੋਂ ਮੋਗਾ ਦੇ ਪਿੰਡ ਘੋਲੀਆਂ ਕਲਾਂ ਵਿੱਚ ਇੱਕ ਮਿੱਟੀ ਦੀ ਜਾਂਚ ਸਬੰਧੀ ਲੈਬਾਰਟਰੀ ਸਥਾਪਿਤ ਕੀਤੀ ਗਈ ਹੈ। ਇਸ ਮੌਕੇ ‘ਧਰਤੀ ਦੀਆਂ ਧੀਆਂ’ ਦੇ ਇਕ ਨਵੇਂ ਵਿਚਾਰ ਦੀ ਸ਼ੁਰੂਆਤ ਵੀ ਹੋਈ ਜਿਸ ਵਿਚ ਔਰਤਾਂ ਨੂੰ ਸੂਆਇਲ ਰੀਜਨਰੇਸ਼ਨ ਚੈਂਪੀਅਨਸ ਤੇ ਵਾਤਾਵਰਨ ਸੰਭਾਲ ਆਗੂਆਂ ਵਜੋਂ ਪਾਲਣ-ਪੋਸ਼ਣ ਅਤੇ ਸਿਖਲਾਈ ਦੇਣਾ ਸ਼ਾਮਿਲ ਹੈ। ਸੂਬੇ ਦੇ 23 ਜ਼ਿਲ੍ਹਿਆਂ ਵਿਚ ਅਜਿਹੀਆਂ 100 ਮਹਿਲਾ ਆਗੂਆਂ ਦੀ ਚੋਣ ਕੀਤੀ ਜਾਵੇਗੀ। ਇਸ ਪਹਿਲਕਦਮੀ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ ਵਿੱਚੋਂ ਇਕ ਪਿੰਡ ਪੱਧਰੀ ਮੁਕਾਬਲਾ ਸੋਆਇਲ ਕੱਪ ਸ਼ੁਰੂ ਕਰਨਾ ਹੈ, ਜਿਸ ਵਿਚ ਉਨ੍ਹਾਂ ਪਿੰਡਾਂ ਨੂੰ ਇਨਾਮ ਦਿੱਤਾ ਜਾਵੇਗਾ ਜੋ ਆਪਣੀ ਮਿੱਟੀ, ਵਾਤਾਵਰਨ ਦਾ ਪਾਲਣ ਪੋਸ਼ਣ ਕਰਦੇ ਹਨ ਅਤੇ ਆਪਣਾ ਭਵਿੱਖ ਸੁਰੱਖਿਅਤ ਕਰਦੇ ਹਨ। ਇਸ ਮੌਕੇ ਰੀਜਨਰੇਟਿੰਗ ਪੰਜਾਬ ਦੇ ਸਹਿ-ਸੰਸਥਾਪਕ ਅਰਿੰਦਮ ਮੁਖਰਜੀ, ਡਾਇਰੈਕਟਰ (ਸੇਵਾਮੁਕਤ) ਟਾਊਨ ਪਲਾਨਿੰਗ ਵਿਭਾਗ, ਪੰਜਾਬ ਐਮ.ਐਸ. ਔਜਲਾ, ਪਿੰਡ ਘੋਲੀਆਂ ਕਲਾਂ ਦੇ ਸਰਪੰਚ ਏਕਮਪ੍ਰੀਤ ਸਿੰਘ ਅਤੇ ਜੈਵਿਕ ਕਿਸਾਨ ਚਮਕੌਰ ਸਿੰਘ ਆਦਿ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਇੰਜੀਨੀਅਰਿੰਗ ਤੋਂ ਲੈ ਕੇ ਮੈਡੀਕਲ ਅਤੇ ਮੈਨੇਜਮੈਂਟ ਤੱਕ, ਤੁਹਾਡੇ ਸੁਨਹਿਰੇ ਭਵਿੱਖ ਦੀ ਸਹੀ ਸ਼ੁਰੂਆਤ, ਸ਼੍ਰੀ ਸੁਖਮਨੀ ਗਰ... ਅਗਲੀ ਖ਼ਬਰ ਮਿਡ-ਡੇ-ਮੀਲ ਵਰਕਰਾਂ ਦੀ ਮੀਟਿੰਗ ’ਚ ਬਕਾਇਆ ਤਨਖ਼ਾਹਾਂ ਦਾ ਮੁੱਦਾ ਗੂੰਜਿਆ
Ad Position 24
No active advertisement