ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ, ਬਾਅਦ ’ਚ ਜ਼ਮਾਨਤ ’ਤੇ ਰਿਹਾਅ

Ad Position 21
No active advertisement
ਅਜੀਤ ਡੈਸਕ 28-06-2026
ਚੰਡੀਗੜ੍ਹ, 27 ਜੂਨ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਸੈਕਟਰ-56 ਦੀ ਰਹਿਣ ਵਾਲੀ ਇਕ ਔਰਤ ਨੂੰ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਅਨੁਸਾਰ 24 ਜੂਨ ਨੂੰ ਪੁਲਿਸ ਪਾਰਟੀ ਅਤੇ ਆਬਾਕਾਰੀ ਵਿਭਾਗ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਮਹਿਲਾ ਜੋਂ ਕਿ ਬਿਨਾਂ ਪਰਮਿਟ ਦੇ ਸ਼ਰਾਬ ਵੇਚਣ ਦਾ ਵਪਾਰ ਕਰਦੀ ਹੈ ਅਤੇ ਹੁਣ ਵੀ ਉਹ ਸ਼ਰਾਬ ਵੇਚਣ ਦੀ ਫਿਰਾਕ ਵਿਚ ਤਿਆਰ ਖੜੀ ਹੈ। ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਸੈਕਟਰ-56 ਦੇ ਮੁਖ ਮਾਰਗ ਨੇੜੇ ਖੁੱਲ੍ਹੇ ਮੈਦਾਨ ਕੋਲੋਂ ਉਕਤ ਮਹਿਲਾ ਨੂੰ ਕਾਬੂ ਕਰ ਲਿਆ। ਗਿ੍ਫ਼ਤਾਰੀ ਮੌਕੇ ਉਸ ਦੇ ਕਬਜ਼ੇ ਵਿਚੋਂ ਟੈਂਗੋ ਸੰਤਰਾ ਬ੍ਰਾਂਡ ਦੀ ਦੇਸੀ ਸ਼ਰਾਬ ਦੇ 148 ਪਊਏ ਬਰਾਮਦ ਹੋਏ। ਇਸ ਸਬੰਧੀ ਥਾਣਾ ਸੈਕਟਰ-39 ਵਿਖੇ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਮਹਿਲਾ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਕਾਨੂੰਨੀ ਕਾਰਵਾਈ ਪੂਰੀ ਕਰਕੇ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ। ਪੁਲਿਸ ਅਧਿਕਾਰੀਆਂ ਅਨੁਸਾਰ ਉਕਤ ਮਹਿਲਾ ਖਿਲਾਫ ਪਹਿਲਾਂ ਤੋਂ ਚਾਰ ਆਬਾਕਾਰੀ ਐਕਟ ਤਹਿਤ ਮਾਮਲੇ ਦਰਜ ਹਨ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਅਤੇ ਵਾਲਮੀਕਿ ਭਵਨ ਦੇ ਨਿਰਮਾਣ ਸਬੰਧੀ ਹਰਦੀਪ ਸਿੰਘ ਗਿੱਲ ਨੇ ਰਾਜਪਾਲ ਨਾਲ ਕੀਤੀ ਮੁਲਾਕ... ਅਗਲੀ ਖ਼ਬਰ ਪੰਜਾਬ ਨੇ ਮਿੱਟੀ ਦੀ ਸਿਹਤ ਅਤੇ ਖ਼ੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ...
Ad Position 24
No active advertisement