ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪਾਣੀ ਰੋਕਣ ’ਤੇ ਪਾਕਿ ਵਲੋਂ ਭਾਰਤ ਨੂੰ ਧਮਕੀ

Ad Position 21
No active advertisement
ਅਜੀਤ ਡੈਸਕ 01-07-2026

* ਸਿੰਧ ਤੇ ਬਲੋਚਿਸਤਾਨ ਦੇ ਕਈ ਹਿੱਸਿਆਂ ’ਚ ਪਾਣੀ ਦੀ ਭਾਰੀ ਕਿੱਲਤ * ਵੱਖ-ਵੱਖ ਸੂਬਿਆਂ ਵਿਚਕਾਰ ਵਧ ਰਹੇ ਹਨ ਵਿਵਾਦ
ਸੁਰਿੰਦਰ ਕੋਛੜ

ਅੰਮ੍ਰਿਤਸਰ, 30 ਜੂਨ-ਭਾਰਤ ਵਲੋਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਤੋਂ ਬਾਅਦ ਇਸ ਸਮੇਂ ਪਾਕਿਸਤਾਨ ਦੇ ਕਈ ਖੇਤਰ ਗੰਭੀਰ ਪਾਣੀ ਸੰਕਟ ਨਾਲ ਜੂਝ ਰਹੇ ਹਨ। ਇਸ ਦੇ ਮੱਦੇਨਜ਼ਰ ਪਾਕਿ ਦੇ ਜਲਵਾਯੂ ਪਰਿਵਰਤਨ ਮੰਤਰੀ ਮੁਸਾਦਿਕ ਮਲਿਕ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਧਮਕੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਨੇ ਪਾਕਿਸਤਾਨ ਦੇ ਹਿੱਸੇ ਦੇ ਪਾਣੀ ਨੂੰ ਰੋਕਣ ਦੀ ਹਿੰਮਤ ਕੀਤੀ ਤਾਂ ਅਸੀਂ ਉਸ ਦੇ ਹੱਥ ਵੱਢ ਦਿਆਂਗੇ। ਇਸ ਦੇ ਨਾਲ ਹੀ ਪਾਕਿ ਦੇ ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਭਾਰਤ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਗੁਆਂਢੀ ਦੇਸ਼ ਦੇ ਪ੍ਰਧਾਨ ਮੰਤਰੀ ਦੇ ਹੱਥ ’ਚ ਪਾਣੀ ਦਾ ਇਕ ਨਲ ਹੈ। ਉਹ ਕਹਿੰਦੇ ਹਨ ਕਿ ਪਾਕਿਸਤਾਨ ਨੂੰ ਪਾਣੀ ਦੀ ਇਕ ਬੂੰਦ ਵੀ ਨਹੀਂ ਦੇਵਾਂਗੇ। ਉਨ੍ਹਾਂ ਧਮਕੀ ਦਿੱਤੀ ਕਿ ਜੋ ਸਾਡੇ ਹਿੱਸੇ ਦੇ ਪਾਣੀ ’ਤੇ ਦਾਅਵਾ ਕਰੇਗਾ, ਅਸੀਂ ਉਸ ਦੇ ਹੱਥ ਵੱਢ ਦੇਵਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਇਕ ਦੇਸ਼ ਸਿੰਧੂ ਜਲ ਸੰਧੀ ਨੂੰ ਇੱਕਪਾਸੜ ਤੌਰ ’ਤੇ ਖ਼ਤਮ ਨਹੀਂ ਕਰ ਸਕਦਾ। ਦੱਸਣਯੋਗ ਹੈ ਕਿ ਭਾਰਤ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸੰਧੀ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿ ਚੁੱਕੇ ਹਨ ਕਿ ਅੱਤਵਾਦ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ, ਖੂਨ ਅਤੇ ਪਾਣੀ ਇਕੱਠੇ ਨਹੀਂ ਵਹਿ ਸਕਦੇ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਇਹ ਸਪਸ਼ਟ ਕੀਤਾ ਹੈ ਕਿ ਭਾਰਤ ਦਾ ਪਾਣੀ ਉਨ੍ਹਾਂ ਲੋਕਾਂ ਤੱਕ ਨਹੀਂ ਪਹੁੰਚੇਗਾ ਜੋ ਅੱਤਵਾਦ ਨੂੰ ਉਤਸ਼ਾਹਿਤ ਕਰਦੇ ਹਨ। ਭਾਰਤ ਦਾ ਮੰਨਣਾ ਹੈ ਕਿ ਜਦੋਂ ਤੱਕ ਪਾਕਿ ਅੱਤਵਾਦ ਵਿਰੁੱਧ ਠੋਸ ਕਾਰਵਾਈ ਨਹੀਂ ਕਰਦਾ, ਉਦੋਂ ਤੱਕ ਸੰਬੰਧ ਆਮ ਨਹੀਂ ਹੋ ਸਕਦੇ। ਦੱਸਿਆ ਜਾ ਰਿਹਾ ਹੈ ਕਿ ਪਾਕਿ ’ਚ ਜਲ ਸੰਕਟ ਕਾਰਨ ਹੀ ਕਿਸਾਨ ਸਿੰਚਾਈ ਲਈ ਕਈ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ। ਖ਼ਾਸ ਕਰਕੇ, ਸਿੰਧ ਅਤੇ ਬਲੋਚਿਸਤਾਨ ਸੂਬਿਆਂ ਦੇ ਕਈ ਹਿੱਸੇ ਪਾਣੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਖੇਤਰਾਂ ਦੀ ਆਰਥਿਕਤਾ ਮੁੱਖ ਤੌਰ ’ਤੇ ਖੇਤੀਬਾੜੀ ’ਤੇ ਨਿਰਭਰ ਕਰਦੀ ਹੈ ਪਰ ਸਿੰਚਾਈ ਲਈ ਲੋੜੀਂਦਾ ਪਾਣੀ ਨਹੀਂ ਮਿਲ ਰਿਹਾ ਹੈ। ਕਈ ਪਾਕਿਸਤਾਨੀ ਕਿਸਾਨ ਸੰਗਠਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਥਿਤੀ ਜਲਦੀ ਨਹੀਂ ਸੁਧਰੀ ਤਾਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਪਾਣੀ ਸੰਕਟ ਦਾ ਪ੍ਰਭਾਵ ਸਿਰਫ਼ ਖੇਤੀਬਾੜੀ ਤੱਕ ਸੀਮਤ ਨਹੀਂ ਹੈ, ਇਹ ਲੱਖਾਂ ਲੋਕਾਂ ਦੀ ਰੋਜ਼ੀ-ਰੋਟੀ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਇਹ ਸਥਿਤੀ ਜਾਰੀ ਰਹੀ ਤਾਂ ਪਾਕਿ ਦੇ ਖੇਤੀਬਾੜੀ ਉਤਪਾਦਨ ਅਤੇ ਖ਼ੁਰਾਕ ਸੁਰੱਖਿਆ ’ਤੇ ਭਾਰੀ ਅਸਰ ਪੈ ਸਕਦਾ ਹੈ। ਪਾਣੀ ਸੰਕਟ ਦੇ ਵਿਚਕਾਰ ਪਾਕਿ ਦੇ ਵੱਖ-ਵੱਖ ਸੂਬਿਆਂ ਵਿਚਕਾਰ ਵਿਵਾਦ ਵੀ ਵਧਣੇ ਸ਼ੁਰੂ ਹੋ ਗਏ ਹਨ। ਸਿੰਧ ਸੂਬੇ ਨੇ ਲਹਿੰਦੇ ਪੰਜਾਬ ’ਤੇ ਆਪਣੇ ਹਿੱਸੇ ਤੋਂ ਵੱਧ ਪਾਣੀ ਲੈਣ ਦਾ ਦੋਸ਼ ਲਗਾਇਆ ਹੈ। ਸਿੰਧ ਦਾ ਕਹਿਣਾ ਹੈ ਕਿ ਉੱਪਰਲੇ ਖੇਤਰਾਂ ’ਚ ਬਹੁਤ ਜ਼ਿਆਦਾ ਪਾਣੀ ਦੀ ਰੋਕਥਾਮ ਨੇ ਹੇਠਲੇ ਖੇਤਰਾਂ ’ਚ ਸਥਿਤੀ ਨੂੰ ਹੋਰ ਵੀ ਵਿਗੜ ਦਿੱਤਾ ਹੈ। ਇਸ ਨਾਲ ਨਾ ਸਿਰਫ਼ ਪਾਣੀ ਸੰਕਟ ਵਧ ਰਿਹਾ ਹੈ ਬਲਕਿ ਸੰਭਾਵੀ ਤੌਰ ’ਤੇ ਰਾਜਨੀਤਿਕ ਤਣਾਅ ਵੀ ਵਧਣ ਦੀ ਸੰਭਾਵਨਾ ਹੈ। ਮਾਹਿਰਾਂ ਦਾ ਇਹ ਵੀ ਮੰਨਣਾ ਹੈ ਕਿ ਜੇਕਰ ਪਾਣੀ ਦੀ ਵੰਡ ’ਤੇ ਸਮਝੌਤਾ ਨਹੀਂ ਹੁੰਦਾ ਹੈ ਤਾਂ ਪਾਕਿ ਨੂੰ ਅੰਦਰੂਨੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਜਲਦ ਕਰਤਾਰਪੁਰ, ਫਿਲੌਰ ਅਤੇ ਆਦਮਪੁਰ ਦੇ ਲੋਕਾਂ ਨੂੰ ਬੰਦ ਰੇਲਵੇ ਫਾਟਕਾਂ ਤੋਂ ਦਿਵਾਏਗੀ ਰਾਹਤ-ਅਵਿਨਾਸ਼ ਚੰਦ... ਅਗਲੀ ਖ਼ਬਰ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ
Ad Position 24
No active advertisement