ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਰਾਜਸਥਾਨ ’ਚ ਨਾਬਾਲਗ ਨਾਲ ਸਮੂਹਿਕ ਜਬਰ ਜਨਾਹ ਮਾਮਲੇ ’ਚ 3 ਹੋਟਲਾਂ ’ਤੇ ਚੱਲਿਆ ਬੁਲਡੋਜ਼ਰ

Ad Position 21
No active advertisement
ਅਜੀਤ ਡੈਸਕ 02-07-2026
ਜੈਪੁਰ, 1 ਜੁਲਾਈ (ਏਜੰਸੀ)-ਰਾਜਸਥਾਨ ਦੇ ਸ੍ਰੀਗੰਗਾਨਗਰ ’ਚ 13 ਸਾਲ ਦੀ ਬੱਚੀ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ’ਚ ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕਰਦਿਆ ਮਾਮਲੇ ਨਾਲ ਜੁੜੇ ਤਿੰਨ ਹੋਟਲਾਂ ਨੂੰ ਬੁਲਡੋਜ਼ਰਾਂ ਨਾਲ ਢਹਿ-ਢੇਰੀ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ’ਚ 14 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ। ਭਾਰੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ’ਚ ਜੇ.ਸੀ.ਬੀ. ਮਸ਼ੀਨਾਂ ਨਾਲ ਹੋਟਲ ਖੁੰਗਰ, ਜੌਏ ਇਨ ਅਤੇ ਹੋਟਲ ਸੈਫਾਇਰ ਨੂੰ ਢਹਿ ਢੇਰੀ ਕਰ ਦਿੱਤਾ। ਇਹ ਸਾਰੀ ਕਾਰਵਾਈ ਸਬ ਡਵੀਜ਼ਨਲ ਮੈਜਿਸਟ੍ਰੇਟ ਨਯਨ ਗੌਤਮ ਅਤੇ 50 ਤੋਂ ਵੱਧ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ’ਚ ਕੀਤੀ ਗਈ। ਇਹ ਸਾਰਾ ਮਾਮਲਾ 23 ਜੂਨ ਨੂੰ ਉਸ ਵੇਲੇ ਸਾਹਮਣੇ ਆਇਆ ਸੀ ਜਦੋਂ ਪੁਲਿਸ ਨੇ ਸ਼ਹਿਰ ਦੇ ਇਕ ਹੋਟਲ ’ਤੇ ਛਾਪਾ ਮਾਰ ਕੇ ਇਕ ਨਾਬਾਲਗ ਬੱਚੀ ਨੂੰ ਬਚਾਇਆ ਸੀ। ਮੁਢਲੀ ਜਾਂਚ ’ਚ ਸਾਹਮਣੇ ਆਇਆ ਸੀ ਕਿ ਹੋਟਲ ਮਾਲਕ ਅਤੇ ਪ੍ਰਬੰਧਕ ਉਸ ਨੂੰ ਕੈਦ ’ਚ ਰੱਖ ਕੇ ਵੱਖ-ਵੱਖ ਵਿਅਕਤੀਆਂ ਨੂੰ ਬੁਲਾ ਕੇ ਸਮੂਹਿਕ ਜਬਰ ਜਨਾਹ ਕਰਵਾ ਰਹੇ ਸਨ। ਦੋਸ਼ ਹੈ ਕਿ ਪੰਜ ਦਿਨਾਂ ’ਚ ਨਾਬਾਲਗ ਬੱਚੀ ਨਾਲ 20 ਤੋਂ ਵੱਧ ਵਿਅਕਤੀਆਂ ਨੇ ਵੱਖ-ਵੱਖ ਹੋਟਲਾਂ ’ਚ ਜਬਰ ਜਨਾਹ ਕੀਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪਾਕਿ-ਅਫ਼ਗਾਨਿਸਤਾਨ ’ਚ ਵਧਿਆ ਤਣਾਅ ਅਗਲੀ ਖ਼ਬਰ ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲੀ ਹਵਾਈ ਫ਼ੌਜ ਦੇ ਉਪ ਮੁਖੀ ਦੀ ਕਮਾਨ
Ad Position 24
No active advertisement