ਰਾਮ ਮੰਦਰ ਚੜ੍ਹਾਵਾ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਨੂੰ 15 ਦਿਨਾਂ ਦਾ ਹੋਰ ਸਮਾਂ ਮਿਲਿਆ
ਅਜੀਤ ਡੈਸਕ
02-07-2026
ਲਖਨਊ, 1ਜੁਲਾਈ (ਏਜੰਸੀ)-ਰਾਮ ਮੰਦਰ ਚੜ੍ਹਾਵਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਨੂੰ 15 ਦਿਨਾਂ ਦਾ ਹੋਰ ਸਮਾਂ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਜਾਂਚ ਦਾ ਘੇਰਾ ਵਧਾਉਣ ਲਈ ਸੂਬਾ ਸਰਕਾਰ ਨੇ ਐਸ.ਆਈ.ਟੀ ਨੂੰ 15 ਦਿਨਾਂ ਦਾ ਹੋਰ ਸਮਾਂ ਦਿੱਤਾ ਹੈ। ਰਾਮ ਮੰਦਰ ਚੜ੍ਹਾਵੇ ’ਚ ਹੇਰਾਫੇਰੀ ਦੇ ਦੋਸ਼ਾਂ ਦੀ ਜਾਂਚ ਲਈ 13 ਜੂਨ ਨੂੰ ਤਿੰਨ ਮੈਂਬਰੀ ਐਸ.ਆਈ. ਦਾ ਗਠਨ ਕੀਤਾ ਗਿਆ ਸੀ ਅਤੇ ਇਸ ਨੂੰ ਪਹਿਲਾਂ 15 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ। 23 ਜੂਨ ਨੂੰ ਐਸ.ਆਈ.ਟੀ ਵਲੋਂ ਮੁਢਲੀ ਰਿਪਰੋਟ ਸੌਂਪੇ ਜਾਣ ਦੇ ਬਾਅਦ 25 ਜੂਨ ਨੂੰ ਐਫ.ਆਈ.ਆਰ ਦਰਜ ਕੀਤੀ ਗਈ ਸੀ ਅਤੇ ਅੱਠ ਦੋਸ਼ੀਆਂ ਨੂੰ ਗਿਫ਼ਤਾਰ ਕੀਤਾ ਗਿਆ ਸੀ।