ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਤਰਨ ਤਾਰਨ ਜ਼ਿਲ੍ਹੇ ਦੇ ਤਿੰਨੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਚੰਨੀ ਦੇ ਹੱਕ ’ਚ ਨਿੱਤਰੇ

Ad Position 21
No active advertisement
ਅਜੀਤ ਡੈਸਕ 04-07-2026

ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਕਾਂਗਰਸ ਹਾਈਕਮਾਨ ਵਲੋਂ ਬੀਤੇ ਦਿਨੀਂ ਆਉਂਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਪ੍ਰਧਾਨਗੀ ਨੂੰ ਬਰਕਰਾਰ ਰੱਖਣ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਲਗਾਉਣ ਦੇ ਨਾਲ-ਨਾਲ ਕੀਤੀਆਂ ਹੋਰ ਨਿਯੁਕਤੀਆਂ ਤੋਂ ਬਾਅਦ ਪਾਰਟੀ ਦੇ ਫ਼ੈਸਲੇ ਤੋਂ ਨਾਰਾਜ਼ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਵਿਚ ਤਰਨ ਤਾਰਨ ਦੇ ਤਿੰਨੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਰਮਨਜੀਤ ਸਿੰਘ ਸਿੱਕੀ, ਸੁਖਪਾਲ ਸਿੰਘ ਭੁੱਲਰ ਅਤੇ ਤਰਨ ਤਾਰਨ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਕਰਨ ਬੁਰਜ ਨੇ ਪਹੁੰਚ ਕੇ ਚੰਨੀ ਦਾ ਸਮਰਥਨ ਕੀਤਾ। ਪੱਟੀ ਤੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਖੇਮਕਰਨ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਜ਼ਿਮਨੀ ਚੋਣ ਲੜਨ ਵਾਲੇ ਕਰਨਬੀਰ ਸਿੰਘ ਬੁਰਜ ਨੇ ਦੱਸਿਆ ਕਿ ਉਹ ਆਪਣੇ ਵਰਕਰਾਂ ਅਤੇ ਹਲਕੇ ਦੇ ਲੋਕਾਂ ਵਲੋਂ ਦਿੱਤੀ ਗਈ ਰਾਇ ਨੂੰ ਇਥੇ ਦੱਸਣ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਲੜੀਆਂ ਜਾਣ ਤਾਂ ਵੱਡੀ ਜਿੱਤ ਪ੍ਰਾਪਤ ਹੋ ਸਕਦੀ ਹੈ। ਉਹ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਸਵੀਕਾਰ ਨਹੀਂ ਕਰ ਰਹੇ। ਉਨ੍ਹਾਂ ਨੂੰ ਪਾਰਟੀ ਵਲੋਂ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਵਜੋਂ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਜ਼ਿੰਮੇਵਾਰੀ ਕਬੂਲ ਹੈ ਪਰ ਉਹ ਚਾਹੁੰਦੇ ਹਨ ਕਿ ਇਹ ਚੋਣਾਂ ਦਾ ਚੰਨੀ ਦੀ ਅਗਵਾਈ ਵਿਚ ਹੀ ਲੜੀਆਂ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮਨ ਦੀ ਗੱਲ ਨੂੰ ਉਨ੍ਹਾਂ ਨੇ ਪਾਰਟੀ ਦੇ ਉੱਚ ਆਗੂਆਂ ਦੇ ਧਿਆਨ ਵਿਚ ਲਿਆ ਦਿੱਤਾ ਹੈ, ਜੋ ਕਿ ਪੰਜਾਬ ਦੇ ਲੋਕਾਂ ਦੀ ਗੱਲ ਨੂੰ ਪਾਰਟੀ ਹਾਈਕਮਾਨ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਆਉਣ ਵਾਲੀਆਂ ਚੋਣਾਂ ਨੂੰ ਚੰਨੀ ਦੀ ਅਗਵਾਈ ਹੇਠ ਲੜ ਕੇ ਵੱਡੀ ਜਿੱਤ ਦਰਜ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਹਿਮਾਚਲ ’ਚ ਬਾਰਿਸ਼ ਕਾਰਨ 3 ਦੀ ਮੌਤ, 49 ਸੜਕਾਂ ਬੰਦ ਅਗਲੀ ਖ਼ਬਰ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ‘ਐਪਸ’ ਪਲੇਅ ਸਟੋਰ ਤੋਂ ਹਟਾਈਆਂ
Ad Position 24
No active advertisement