ਜੋਧਪੁਰ, 4 ਜੁਲਾਈ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋਧਪੁਰ ਹਵਾਈ ਅੱਡੇ ’ਤੇ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ ਤੇ ਸੋਧੀ ਹੋਈ ਉਡਾਣ ਯੋਜਨਾ ਦੀ ਸ਼ੁਰੂਆਤ ਕੀਤੀ। ਮੋਦੀ ਜੋਧਪੁਰ ਪਹੁੰਚੇ ਤੇ ਹਵਾਈ ਅੱਡੇ ’ਤੇ ਰਾਜਪਾਲ ਹਰੀਭਾਊ ਬਗਾੜੇ, ਕੇਂਦਰੀ ਮੰਤਰੀ ਤੇ ਜੋਧਪੁਰ ਦੇ ਸੰਸਦ ਮੈਂਬਰ ਗਜੇਂਦਰ ਸਿੰਘ ਸ਼ੇਖਾਵਤ ਤੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਰਿਮੋਟ ਬਟਨ ਦਬਾ ਕੇ ਉਦਘਾਟਨ ਤਖ਼ਤੀ ਦਾ ਉਦਘਾਟਨ ਕੀਤਾ ਤੇ ਨਵੀਂ ਟਰਮੀਨਲ ਇਮਾਰਤ ਦਾ ਦੌਰਾ ਕੀਤਾ। ਉਨ੍ਹਾਂ ਸੋਧੀ ਹੋਈ ਉਡਾਨ ਯੋਜਨਾ ਦੀ ਵੀ ਸ਼ੁਰੂਆਤ ਕੀਤੀ। ਅਗਲੇ 10 ਸਾਲਾਂ ’ਚ 28,840 ਕਰੋੜ ਰੁਪਏ ਦੀ ਵੰਡ ਨਾਲ ਇਸ ਯੋਜਨਾ ਦਾ ਉਦੇਸ਼ ਹਵਾਬਾਜ਼ੀ-ਅਗਵਾਈ ਵਾਲੇ ਵਿਕਾਸ ਦੇ ਅਗਲੇ ਪੜਾਅ ਨੂੰ ਤੇਜ਼ ਕਰਨਾ ਹੈ।
ਜੋਧਪੁਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਦਾ ਉਦਘਾਟਨ
ਅਜੀਤ ਡੈਸਕ
05-07-2026