ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪੰਜਾਬ ਕਾਂਗਰਸ ’ਚ ਕੋਈ ਧੜੇਬੰਦੀ ਨਹੀਂ-ਰਾਜਾ ਵੜਿੰਗ

Ad Position 21
No active advertisement
ਅਜੀਤ ਡੈਸਕ 05-07-2026

ਕਿਹਾ, ਚੰਨੀ ਵਲੋਂ ਮੀਟਿੰਗ ਕਰਨ ’ਚ ਕੁਝ ਵੀ ਗ਼ਲਤ ਨਹੀਂ, ਸਾਰੇ ਸੀਨੀਅਰ ਆਗੂ ਜਲਦ ਇਕ ਮੰਚ ’ਤੇ ਨਜ਼ਰ ਆਉਣਗੇ
ਚੰਡੀਗੜ੍ਹ, 4 ਜੁਲਾਈ (ਵਿਕਰਮਜੀਤ ਸਿੰਘ ਮਾਨ)-ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੀ ਨਵੀਂ ਟੀਮ ਦੇ ਐਲਾਨ ਮਗਰੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਵਲੋਂ ਦਿਖਾਏ ਬਗਾਵਤੀ ਤੇਵਰਾਂ ਤੋਂ ਬਾਅਦ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ’ਚ ਕਿਸੇ ਵੀ ਕਿਸਮ ਦੀ ਧੜੇਬੰਦੀ ਹੋਣ ਦੇ ਦਾਅਵਿਆਂ ਨੂੰ ਖ਼ਾਰਜ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਨਿਵਾਸ ’ਤੇ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ’ਚ ਕੋਈ ਵੀ ਗ਼ਲਤ ਗੱਲ ਨਹੀਂ ਹੈ। ਵੜਿੰਗ ਨੇ ਕਿਹਾ ਕਿ ਚੰਨੀ ਸਾਬਕਾ ਮੁੱਖ ਮੰਤਰੀ ਹਨ ਤੇ ਪਾਰਟੀ ਦੀ ਪ੍ਰਚਾਰ ਕਮੇਟੀ ਦੇ ਚੇਅਰਮੈਨ ਵੀ ਹਨ। ਉਨ੍ਹਾਂ ਵਲੋਂ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਕਰਨ ’ਚ ਕੁਝ ਵੀ ਗ਼ਲਤ ਨਹੀਂ ਤੇ ਧੜੇਬੰਦੀ ਵਾਲੀ ਕੋਈ ਗੱਲ ਨਹੀਂ ਹੈ। ਵੜਿੰਗ ਨੇ ਕਿਹਾ ਕਿ ਉਸ ਮੀਟਿੰਗ ’ਚ ਮੌਜੂਦ ਸਾਰੇ ਸੀਨੀਅਰ ਆਗੂਆਂ ਨੇ ਸਿਰਫ਼ ਪਾਰਟੀ ਦੇ ਹੱਕ ’ਚ ਹੀ ਆਪਣੀ ਗੱਲ ਰੱਖੀ ਸੀ। ਇਕ ਸਵਾਲ ਦੇ ਜਵਾਬ ’ਚ ਵੜਿੰਗ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੀ ਦੌੜ ’ਚ ਸ਼ਾਮਿਲ ਨਹੀਂ ਹਨ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਚੰਨੀ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਿਆ ਜਾਣਾ ਚਾਹੀਦਾ ਹੈ, ਤਾਂ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕਰਨ ਦਾ ਅਧਿਕਾਰ ਉਨ੍ਹਾਂ ਕੋਲ ਨਹੀਂ, ਸਗੋਂ ਪਾਰਟੀ ਹਾਈਕਮਾਨ ਦਾ ਹੈ, ਜਿਸ ’ਚ ਪਾਰਟੀ ਪ੍ਰਧਾਨ ਮਲਿਕਅਰਜੁਨ ਖੜਗੇ ਤੇ ਰਾਹੁਲ ਗਾਂਧੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਕੋ-ਇਕ ਮਕਸਦ ਪੰਜਾਬ ’ਚ ਕਾਂਗਰਸ ਦੀ ਮੁੜ ਸਰਕਾਰ ਬਣਾਉਣਾ ਹੈ, ਕਿਉਂਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਨੂੰ ਮੁੜ ਸੱਤਾ ’ਚ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਨ ਨੇ ਉਨ੍ਹਾਂ ਨੂੰ ਜਿਹੜੀ ਵੀ ਜ਼ਿੰਮੇਵਾਰੀ ਦਿੱਤੀ ਹੈ, ਉਨ੍ਹਾਂ ਹਮੇਸ਼ਾ ਆਪਣੀ ਪੂਰੀ ਸਮਰੱਥਾ ਨਾਲ ਨਿਭਾਈ ਹੈ ਤੇ ਪਾਰਟੀ ਦੇ ਇਕ ਵਫ਼ਾਦਾਰ ਤੇ ਸਮਰਪਿਤ ਸਿਪਾਹੀ ਵਜੋਂ ਅੱਗੇ ਵੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜੋ ਵੀ ਹਾਂ, ਆਪਣੀ ਪਾਰਟੀ ਕਰਕੇ ਹੀ ਹਾਂ, ਨਹੀਂ ਤਾਂ ਸਾਡੀ ਕੋਈ ਪਛਾਣ ਨਹੀਂ ਹੈ। ਪਾਰਟੀ ਸਭ ਤੋਂ ਪਹਿਲਾਂ ਹੈ ਤੇ ਹਰ ਚੀਜ਼ ਤੋਂ ਉੱਪਰ ਹੈ। ਧੜੇਬੰਦੀ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਇਹ ਸਿਰਫ਼ ਅਟਕਲਾਂ ਹਨ ਪਾਰਟੀ ’ਚ ਕਿਸੇ ਕਿਸਮ ਦੀ ਕੋਈ ਧੜੇਬੰਦੀ ਨਹੀਂ ਹੈ ਤੇ ਬਹੁਤ ਜਲਦ ਸਾਰੇ ਸੀਨੀਅਰ ਆਗੂ ਇਕੋ ਮੰਚ ’ਤੇ ਇਕੱਠੇ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਇਕੋ-ਇਕ ਸਾਂਝਾ ਮਕਸਦ ਹੈ ਕਿ ਪੰਜਾਬ ’ਚ ਕਾਂਗਰਸ ਦੀ ਮੁੜ ਸਰਕਾਰ ਬਣਾਉਣਾ, ਇਸ ਤੋਂ ਇਲਾਵਾ ਹੋਰ ਕੋਈ ਗੱਲ ਮਹੱਤਵ ਨਹੀਂ ਰੱਖਦੀ ਹੈ।

Ad Position 22
No active advertisement
ਪਿਛਲੀ ਖ਼ਬਰ ਬਲੋਚ ਲਿਬਰੇਸ਼ਨ ਆਰਮੀ ਵਲੋਂ ਗਵਾਦਰ ’ਚ ਪਾਕਿਸਤਾਨੀ ਕੈਂਪ ’ਤੇ ਹਮਲਾ-30 ਤੋਂ ਵੱਧ ਮੌਤਾਂ ਅਗਲੀ ਖ਼ਬਰ ਬਗਾਵਤੀ ਤੇਵਰ ਦੇਖ ਹਾਈਕਮਾਨ ਨੇ ਚੰਨੀ ਨਾਲ ਸਾਧਿਆ ਸੰਪਰਕ
Ad Position 24
No active advertisement